Health
ਕਮਿਊਨਿਟੀ ਹੈਲਥ ਕੇਅਰ ਸੁਸਾਇਟੀ ਵੱਲੋਂ ਲਗਾਇਆ ਗਿਆ ਕੈਂਪ
ਕਾਠਗੜ੍ਹ 21 ਅਪ੍ਰੈਲ (ਦਿਵਿਆ ਸਵੇਰਾ)
ਕਮਿਊਨਿਟੀ ਹੈਲਥ ਕੇਅਰ ਸੁਸਾਇਟੀ ਟੌਂਸਾ ਵੱਲੋਂ ਪਿੰਡ ਕੰਗਣਾ ਬੇਟ ਵਿੱਚ ਸਿਹਤਮੰਦ ਬੱਚਿਆਂ ਦੀ ਪ੍ਰਤੀਯੋਗਤਾ ਲਈ ਇੱਕ ਕੈਂਪ ਲਗਾਇਆ ਗਿਆ ਜਿਸ ਵਿੱਚ ਪਿੰਡ ਕੰਗਣਾ ਬੇਟ ਦੇ ਪਹੁੰਚੇ 0 ਤੋਂ 3 ਸਾਲ ਤੱਕ ਦੇ ਬੱਚਿਆਂ ਦੇ ਟੀਕਾਕਰਨ ਕਾਰਡ ਚੈੱਕ ਕੀਤੇ ਗਏ ਕਿ ਕੀ ਉਨ੍ਹਾਂ ਦੀ ਉਮਰ ਅਨੁਸਾਰ ਜ਼ਰੂਰੀ ਟੀਕੇ ਲੱਗ ਚੁੱਕੇ ਹਨ । ਹੈਲਥ ਕੇਅਰ ਸੁਸਾਇਟੀ ਦੇ ਡਾ۔ ਰਮੇਸ਼ ਲਾਲ ਵੱਲੋਂ ਬੱਚਿਆਂ ਦੀਆਂ ਮਾਵਾਂ ਨੂੰ ਬੱਚਿਆਂ ਦੀ ਉਮਰ ਮੁਤਾਬਕ ਖੁਰਾਕ ਦੇਣ ਸਬੰਧੀ ਜਾਣਕਾਰੀ ਦਿੱਤੀ ਗਈ । ਇਸ ਕੈਂਪ ਦੌਰਾਨ ਬੱਚਿਆਂ ਦਾ ਵਜ਼ਨ ਵੀ ਕੀਤਾ ਗਿਆ ਅਤੇ ਤਿੰਨ ਸਿਹਤਮੰਦ ਬੱਚਿਆਂ ਨੂੰ ਗਿਫਟ ਦੇ ਕੇ ਸਨਮਾਨਿਤ ਕੀਤਾ ਗਿਆ ।
ਇਸ ਮੌਕੇ ਏ ਐਨ ਐਮ ਆਸ਼ਾ ਦੇਵੀ ਤੇ ਜਸਵਿੰਦਰ ਕੌਰ ਤੋਂ ਇਲਾਵਾ ਆਸ਼ਾ ਵਰਕਰ ਮੇਹਰ ਕੌਰ ਵੀ ਮੌਜੂਦ ਸਨ ।