Amritsar
ਕਾਂਗਰਸ ਵੱਡੇ ਫਰਕ ਨਾਲ ਜਿੱਤੇਗੀ ਜਲੰਧਰ ‘ਚ ਲੋਕ ਸਭਾ ਦੀ ਜ਼ਿਮਨੀ ਚੋਣ : ਸੱਚਰ
ਸੁਰਜੀਤ ਸਿੰਘ ਭੀਲੋਵਾਲ ਬਲਾਕ ਮਜੀਠਾ ਦੇ ਮੀਡੀਆ ਇੰਚਾਰਜ਼ ਬਣਨ ਤੇ ਕੱਕੜ ਨੇ ਦਿੱਤੀ ਵਧਾਈ
ਸ਼੍ਰੀ ਅੰਮ੍ਰਿਤਸਰ ਸਾਹਿਬ 21 ਅਪ੍ਰੈਲ ( ਰਣਜੀਤ ਸਿੰਘ ਮਸੌਣ)
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪ੍ਰਵਾਨਗੀ ਨਾਲ ਵਿਧਾਨ ਸਭਾ ਹਲਕਾ ਮਜੀਠਾ ਦੇ ਸੀਨੀਅਰ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਦੀ ਸਿਫ਼ਾਰਸ਼ ਤੇ ਮਜੀਠਾ ਦੇ ਦੋਵੇਂ ਬਲਾਕਾਂ ਦੀ 31 ਮੈਂਬਰੀ ਕਮੇਟੀ ਦਾ ਐਲਾਨ ਕਰ ਦਿੱਤਾ ਗਿਆ। ਜਿਸ ਵਿੱਚ ਹੋਰਨਾਂ ਵੱਖ ਵੱਖ ਅਹੁੱੱਦਿਆਂ ਤੋਂ ਇਲਾਵਾ ਮੀਡੀਆਂ ਇੰਚਾਰਜ ਦੀ ਪ੍ਰਮੁੱਖ ਜ਼ਿੰਮੇਵਾਰੀ ਨੌਜਵਾਨ ਤੇ ਪੜੇ ਲਿਖੇ ਕਾਂਗਰਸੀ ਆਗੂ ਸੁਰਜੀਤ ਸਿੰਘ ਭੀਲੋਵਾਲ ਨੂੰ ਸੌਂਪੀ ਗਈ, ਜਿਸਦੇ ਤਹਿਤ ਅੱਜ ਸੁਰਜੀਤ ਸਿੰਘ ਨੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਆਪਣੇ ਗ੍ਰਹਿ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਤੇ ਸਾਰੇ ਇਲਾਕਾ ਨਿਵਾਸੀਆਂ ਨੂੰ ਸੱਦਾ ਦਿੱਤਾ। ਜਿਸ ਵਿੱਚ ਸੀਨੀਅਰ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਨੇ ਉਚੇਚੇ ਤੌਰ ਤੇ ਸ਼ਮੂਲੀਅਤ ਕੀਤੀ ਤੇ ਨਵੇਂ ਬਣੇ ਅਹੁੱਦੇਦਾਰਾਂ ਨੂੰ ਸਿਰੋਪਾਓ ਪਾਕੇ ਸਨਮਾਨਿਤ ਕੀਤਾ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਦੇ ਮੀਡੀਆ ਸਲਾਹਕਾਰ ਅਤੇ ਜਿਲਾ ਕਾਂਗਰਸ ਕਮੇਟੀ ਅੰਮ੍ਤਿਸਰ ਦਿਹਾਤੀ ਦੇ ਮੀਤ ਪ੍ਧਾਨ ਅਮਨਦੀਪ ਸਿੰਘ ਕੱਕੜ ਨੇ ਸੁਰਜੀਤ ਸਿੰਘ ਭੀਲੋਵਾਲ ਨੂੰ ਬਲਾਕ ਮਜੀਠਾ ਦਾ ਮੀਡੀਆਂ ਇੰਚਾਰਜ ਬਣਨ ਤੇ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਬਾਖ਼ੂਬੀ ਨਿਭਾਉਂਦਿਆਂ ਕਾਂਗਰਸ ਪਾਰਟੀ ਨੂੰ ਮਜੀਠੇ ਵਿੱਚ ਹੋਰ ਮਜਬੂਤ ਕਰਨਗੇ ।ਇਸ ਮੌਕੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਸੱੱਚਰ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ ਦਾ ਸੂਬੇ ਦੀ ਭਗਵੰਤ ਮਾਨ ਦੀ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਤੋਂ ਬੁਰੀ ਤਰਾਂ ਮੋਹ ਭੰਗ ਹੋ ਗਿਆ ਹੈ ਤੇ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਜਿਸ ਕਰਕੇ ਜਲੰਧਰ ਦੇ ਲੋਕ ਇਸ ਜ਼ਿਮਨੀ ਚੋਣ ਵਿੱਚ ਕਾਂਗਰਸ ਪਾਰਟੀ ਦੇ ਹੱਕ ਵਿੱਚ ਫ਼ਤਵਾ ਦੇਣਗੇ ਤੇ ਕਾਂਗਰਸੀ ਉਮੀਦਵਾਰ ਕਰਮਜੀਤ ਕੋਰ ਨੂੰ ਵੱਡੇ ਫਰਕ ਨਾਲ ਜਿੱਤਾਉਣਗੇ। ਇਸ ਮੌਕੇ ਸਾਬਕਾ ਚੇਅਰਮੈਨ ਗੁਰਮੀਤ ਸਿੰਘ ਭੀਲੋਵਾਲ, ਸਰਪੰਚ ਸਤਨਾਮ ਸਿੰਘ ਕਾਜੀਕੋਟ, ਬਲਾਕ ਪ੍ਰਧਾਨ ਨਵਤੇਜ ਸਿੰਘ ਸੋਹੀਆਂ, ਝਿਲਮਿਲ ਸਿੰਘ ਸਾਧਪੁਰ, ਵੀਰ ਸਿੰਘ ਚਾਟੀਵਿੰਡ, ਮੈਂਬਰ ਰਣਜੀਤ ਸਿੰਘ ਰਾਣਾ, ਮੈਂਬਰ ਕਰਨ ਚੋਗਾਵਾਂ, ਸਰਪੰਚ ਮਨਜੀਤ ਸਿੰਘ ,ਪਰਮਜੀਤ ਸਿੰਘ ਭੋਏਵਾਲ, ਸਤਨਾਮ ਸਿੰਘ ਤਰਫਾਨ, ਕੁਲਜੀਤ ਸਿੰਘ ਮੈਂਬਰ, ਜਸਪਾਲ ਸਿੰਘ ਪ੍ਰਧਾਨ ਸੋਸਾਇਟੀ, ਡਾ. ਬਲਕਾਰ ਸਿੰਘ, ਨਰਿੰਦਰ ਸਿੰਘ ਮੈਂਬਰ, ਪਰਮਾਤਮਾ ਸਿੰਘ ਮੀਤ ਪ੍ਰਧਾਨ, ਜੈਮਲ ਸਿੰਘ ਮੈਂਬਰ, ਕਾਬਲ ਸਿੰਘ ਖੂਹ ਵਾਲੇ ਆਦਿ ਆਗੂ ਵੀ ਹਾਜ਼ਰ ਸਨ।