Amritsar

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਸ਼ਹਿਰਵਾਸੀਆਂ ਨੂੰ ਗਰਮੀ ਤੋਂ ਬਚਣ ਦੀ ਕੀਤੀ ਅਪੀਲ

Published

on

ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਘਰੋਂ ਬਾਹਰ ਨਿਕਲਣ ਤੋਂ ਕਰੋ ਗੁਰੇਜ਼

ਸ੍ਰੀ ਅੰਮ੍ਰਿਤਸਰ ਸਾਹਿਬ 18 ਅਪ੍ਰੈਲ ( ਰਣਜੀਤ ਸਿੰਘ ਮਸੌਣ)
ਵੱਧਦਾ ਪਾਰਾ ਸਭ ਨੂੰ ਪ੍ਰੇਸ਼ਾਨ ਕਰ ਰਿਹਾ ਹੈ ਅਤੇ ਡਾਕਟਰਾਂ ਮੁਤਾਬਿਕ ਇਸ ਹਾਲਤ ਵਿੱਚ ਤੁਹਾਨੂੰ ਆਪਣਾ ਹੋਰ ਵੀ ਜਿਆਦਾ ਖਿਆਲ ਰੱਖਣਾ ਚਾਹੀਦਾ ਹੈ ਤਾਂ ਜੋ ਭੱਖਦੀ ਗਰਮੀ ਤੋਂ ਬਚਿਆਂ ਜਾ ਸਕੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਕਰਦਿਆਂ ਦੱਸਿਆ ਕਿ ਵੱਧ ਰਹੀ ਤਪਸ਼, ਲੂ ਤੋਂ ਬਚਣਾ ਚਾਹੀਦਾ ਹੈ ਅਤੇ ਵਧੇਰੇ ਤਰਲ ਪਦਾਰਥਾਂ ਦੀ ਵਰਤੋਂ ਕਰਨੀ ਚਾਹੀਦੀ ਹੈ।
ਉਨ੍ਹਾਂ ਦੱਸਿਆ ਕਿ ਵੱਧ ਰਹੀ ਤਪਸ਼ ਤੋਂ ਬਚਣ ਲਈ ਸਿਹਤ ਵਿਭਾਗ ਵਲੋਂ ਕੁਝ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜਿਵੇਂ ਕਿ ਵੱਧ ਰਹੀ ਤਪਸ਼ ਤੋਂ ਬਚਣ ਲਈ ਕਿੱਧਰੇ ਵੀ ਬਾਹਰ ਜਾਣ ਤੋਂ ਪਹਿਲਾਂ ਪਾਣੀ ਪੀ ਕੇ ਘਰੋਂ ਨਿਕਲਣਾ ਚਾਹੀਦਾ ਹੈ ਅਤੇ ਗਰਮੀ ਤੋਂ ਆਪਣੇ ਆਪ ਨੂੰ ਬਚਾਉਣ ਲਈ ਘਰ ਤੋਂ ਬਾਹਰ ਨਿਕਲਣ ਤੋਂ ਪਹਿਲਾਂ ਤਰਲ ਪਦਾਰਥ ਜਿਵੇਂ ਕਿ ਲੱਸੀ, ਪਾਣੀ, ਨਿੰਬੂ ਪਾਣੀ ਪੀ ਕੇ ਹੀ ਨਿਕਲਣਾ ਚਾਹੀਦਾ ਹੈ ਅਤੇ ਕੋਸ਼ਿਸ ਕਰੋ ਕਿ ਦੁਪਹਿਰ ਵੇਲੇ ਘਰ ਤੋਂ ਬਾਹਰ ਘੱਟ ਨਿਕਲਿਆ ਜਾਵੇ।
ਸ੍ਰੀ ਸੂਦਨ ਨੇ ਦੱਸਿਆ ਕਿ ਜੇਕਰ ਜ਼ਰੂਰਤ ਅਨੂਸਾਰ ਬਾਹਰ ਨਿਕਲਣਾ ਵੀ ਪੈਂਦਾ ਹੈ ਤਾਂ ਕੋਸ਼ਿਸ ਕਰੋ ਕਿ ਬੈਠਣ ਲਈ ਥਾਂ ਠੰਡੀ ਹੋਵੇ। ਉਨਾਂ ਕਿਹਾ ਕਿ ਜ਼ਿਆਦਾ ਪਾਣੀ ਦਾ ਸੇਵਨ ਕਰਨਾ ਪਰ ਕੋਲਡਰਿੰਕਸ ਪੀਣ ਤੋਂ ਬਚਣਾ ਚਾਹੀਦਾ ਹੈ ਅਤੇ ਹਲਕੇ ਰੰਗ ਦੇ ਕੱਪੜੇ ਪਹਿਨਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਲੂ ਤੋਂ ਬਚਣ ਲਈ ਖੁੱਲੇ ਅਤੇ ਪਤਲੇ ਕੱਪੜੇ ਪਾਉਣੇ ਚਾਹੀਦੇ ਹਨ ਅਤੇ ਸ਼ਰਾਬ ਨੂੰ ਅਣਗੌਲਿਆਂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਟੀਕ ਘੰਟੇ 11 ਤੋਂ 3 ਵਜੇ ਤੱਕ ਘਰੋਂ ਬਾਹਰ ਨਿਕਲਣ ਤੋਂ ਗੁਰੇਜ ਕਰਨਾ ਚਾਹੀਦਾ ਹੈ ਕਿਉਂਕਿ ਇਸ ਸਮੇਂ ਲੂ ਆਪਣੀ ਪੂਰੇ ਜੋਰਾਂ ਤੇ ਹੁੰਦੀ ਹੈ। ਉਨ੍ਹਾਂ ਨੇ ਵੱਖ ਵੱਖ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਕੂਲਾਂ ਵਿੱਚ ਬੱਚਿਆਂ ਦੇ ਪੀਣ ਲਈ ਠੰਡਾ ਪਾਣੀ ਕਾਫੀ ਮਾਤਰਾ ਵਿੱਚ ਹੋਣਾ ਚਾਹੀਦਾ ਹੈ ਅਤੇ ਟਰਾਂਸਪੋਰਟ ਅਧਿਕਾਰੀਆਂ ਨੂੰ ਬੱਸਾਂ ਵਿੱਚ ਯਾਤਰੀਆਂ ਦੀ ਸਹੂਲਤ ਲਈ ਫਸਟ-ਏਡ ਬਾਕਸ ਅਤੇ ਪੀਣ ਵਾਲੇ ਪਾਣੀ ਦਾ ਇੰਤਜਾਮ ਰੱਖਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਰਹੀ ਤਪਸ਼ ਕਾਰਨ ਆਪਣੇ ਪਸ਼ੂਆਂ ਦਾ ਧਿਆਨ ਰੱਖਣ ਅਤੇ ਉਨ੍ਹਾਂ ਲਈ ਪੀਣ ਵਾਲੇ ਪਾਣੀ ਦਾ ਖਾਸ ਧਿਆਨ ਦੇਣ। ਉਨਾਂ ਨੇ ਦੱਸਿਆ ਕਿ ਲੂ ਦੇ ਲੱਛਣ ਜਿਵੇਂ ਕਿ ਚੱਕਰ ਆਉਣਾ, ਬਹੁਤ ਪਸੀਨਾ ਆਉਣਾ, ਥਕਾਨ ਹੋਣਾ, ਸਿਰ ਦਰਦ, ਉਲਟੀਆਂ, ਲਾਲ ਗਰਮ ਤੇ ਖੁਸ਼ਕ ਚੱਮੜੀ ਮਾਸਪੇਸ਼ੀਆਂ ਵਿਚ ਕਮਜ਼ੋਰੀ ਹੋਣਾ ਆਦਿ ਹਨ। ਉਨ੍ਹਾਂ ਦੱਸਿਆ ਕਿ ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ।

5/5 - (1 vote)

Leave a Reply

Your email address will not be published. Required fields are marked *

Trending

Exit mobile version