Education

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੀ ਸੂਬਾ ਕਮੇਟੀ ਵੱਲੋਂ ਵਿਧਾਇਕ ਨਰਿੰਦਰ ਭਰਾਜ ਰਾਹੀਂ ਮੁੱਖ ਮੰਤਰੀ ਦੇ ਨਾਂ ਸੌਂਪਿਆ ਮੰਗ ਪੱਤਰ

Published

on

ਪੰਜਾਬ ਦੀ ਆਪਣੀ ਰਾਜ ਭਾਸ਼ਾਈ ਸਿੱਖਿਆ ਨੀਤੀ ਬਣਾਉਣ ਦੀ ਕੀਤੀ ਮੰਗ

ਭਵਾਨੀਗੜ੍ਹ 21 ਅਪ੍ਰੈਲ,(ਦਿਵਿਆ ਸਵੇਰਾ)
ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਦੀ ਸੂਬਾ ਕਮੇਟੀ ਵੱਲੋਂ ਓ.ਡੀ.ਐੱਲ. ਅਧਿਆਪਕਾਂ ਦੇ ਰੈਗੂਲਰ ਆਰਡਰ ਜ਼ਾਰੀ ਕਰਨ ਤੇ ਅਧਿਆਪਕਾਂ ਦੀਆਂ ਹੋਰ ਪੈਂਡਿੰਗ ਮੰਗਾਂ ਹੱਲ ਕਰਵਾਉਣ, ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ-2020 ਨੂੰ ਪੰਜਾਬ ਵਿੱਚ ਲਾਗੂ ਕਰਨ ‘ਤੇ ਵਿਰੋਧ ਦਰਜ਼ ਕਰਵਾਉਣ ਅਤੇ “ਸਕੂਲ ਆਫ਼ ਐਮੀਨੈਂਸ” ‘ਤੇ ਸਵਾਲ ਚੁੱਕਣ ਦੇ ਫੈਸਲੇ ਤਹਿਤ, ਜਥੇਬੰਦੀ ਦੀ ਸੰਗਰੂਰ ਇਕਾਈ ਵੱਲੋਂ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਅਤੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ ਸਾਂਝੀ ਅਗਵਾਈ ਹੇਠ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੂੰ ਮਿਲਿਆ। ਜਿਸ ਵਿੱਚ ਅਧਿਆਪਕਾਂ ਨੂੰ ਦਰਪੇਸ਼ ਮੰਗਾਂ ਤੇ ਸਮੱਸਿਆਵਾਂ ਵਾਰੇ ਵਿਸਥਾਰ ਸਹਿਤ ਚਰਚਾ ਕੀਤੀ ਅਤੇ ਇਹਨਾਂ ਦੇ ਨਿਪਟਾਰੇ ਲਈ ਮੁੱਖ ਮੰਤਰੀ ਪੰਜਾਬ ਤੇ ਸਿੱਖਿਆ ਮੰਤਰੀ ਦੇ ਨਾਂ ਸਵਾਲਨਾਮਾ ਤੇ ਮੰਗ ਪੱਤਰ ਸੌਂਪਿਆ ਗਿਆ।
ਇਸ ਉਪਰੰਤ ਡੀ.ਟੀ.ਐੱਫ. ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਜਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ, ਜਨਰਲ ਸਕੱਤਰ ਅਮਨ ਵਿਸ਼ਿਸ਼ਟ, ਡੀਟੀਐੱਫ ਦੇ ਸੂਬਾਈ ਆਗੂਆਂ ਮੇਘ ਰਾਜ, ਦਲਜੀਤ ਸਫੀਪੁਰ ਅਤੇ ਓ.ਡੀ.ਐੱਲ. ਅਧਿਆਪਕਾਂ ਦੇ ਆਗੂ ਮੈਡਮ ਪਰਮਿੰਦਰ ਕੌਰ ਨੇ ਦੱਸਿਆ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜਥੇਬੰਦੀ ਨਾਲ ਬੀਤੀ 30 ਦਸੰਬਰ 2022 ਨੂੰ ਹੋਈ ਪੈਨਲ ਮੀਟਿੰਗ ਦੌਰਾਨ ਪਿਛਲੇ 11 ਸਾਲਾਂ ਤੋਂ ਪੈਂਡਿੰਗ 7654, 3442, 5178 ਭਰਤੀਆਂ ਦੇ ਓਪਨ ਡਿਸਟੈਂਸ ਲਰਨਿੰਗ (ਓ.ਡੀ.ਐੱਲ.) ਨਾਲ ਸਬੰਧਿਤ 125 ਅਧਿਆਪਕਾਂ ਦੇ ਰੈਗੂਲਰ ਆਰਡਰ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪ੍ਰੰਤੂ ਹੁਣ ਤੱਕ ਇਸ ਦਿਸ਼ਾ ਵਿਚ ਕੋਈ ਠੋਸ ਕਦਮ ਨਹੀਂ ਚੁੱਕੇ ਗਏ ਹਨ।
ਅੰਤ ਵਿੱਚ ਆਗੂਆਂ ਨੇ ਦੱਸਿਆ ਕਿ ਜੇ ਕਰ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਹੱਕੀ ਮੰਗਾਂ ਨੂੰ ਹੱਲ ਨਾ ਕੀਤਾ ਤਾਂ ਇਹਨਾਂ ਮੰਗਾਂ ਤੇ ਸਿੱਖਿਆ ਦਾ ਉਜਾੜਾ ਕਰਨ ਵਾਲੀਆਂ ਨੀਤੀਆਂ ਲਾਗੂ ਕਰਨ ਖਿਲਾਫ਼ 30 ਅਪ੍ਰੈਲ ਨੂੰ ਜਲੰਧਰ ਵਿਖੇ ਹਜ਼ਾਰਾਂ ਅਧਿਆਪਕਾਂ ਦੀ ਵਿਸ਼ਾਲ ਰੈਲੀ ਕੀਤੀ ਜਾਵੇਗੀ। ਇਸ ਮੌਕੇ ਕਰਮਜੀਤ ਨਦਾਮਪੁਰ, ਕੁਲਵੰਤ ਭਵਾਨੀਗੜ੍ਹ, ਰਵਿੰਦਰ ਸਿੰਘ, ਕਮਲਜੀਤ ਸਿੰਘ, ਦੀਨਾ ਨਾਥ, ਰਣਧੀਰ ਸਿੰਘ, ਨਿਰਭੈ ਸਿੰਘ, ਮੈਡਮ ਮਿਨਾਕਸ਼ੀ, ਸੁਮਨਦੀਪ ਕੌਰ ਆਦਿ ਆਗੂ ਹਾਜਰ ਸਨ।

5/5 - (3 votes)

Leave a Reply

Your email address will not be published. Required fields are marked *

Trending

Exit mobile version