Health
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਵਿਗੜੀ ਸਿਹਤ
ਲੰਬੀ (ਦਿਵਿਆ ਸਵੇਰਾ )
ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਵਿਗੜਨ ਦਾ ਮਾਮਲਾ ਸਾਹਮਣੇ ਆਇਆ ਹੈ। 95 ਵਰ੍ਹਿਆਂ ਦੇ ਬਾਦਲ 5 ਵਾਰ ਦੇ ਮੁੱਖ ਮੰਤਰੀ ਰਹਿ ਚੁੱਕੇ ਜਿਨ੍ਹਾਂ ਦੀ ਸਿਹਤ ਪਿਛਲੇ ਕੁਝ ਸਮੇਂ ਤੋਂ ਖਰਾਬ ਚੱਲ ਰਹੀ ਸੀ। ਪਿਛਲੇ ਸਾਲ ਜੂਨ 2022 ਨੂੰ ਛਾਤੀ ‘ਚ ਦਰਦ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਕੁਝ ਸਮੇਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਪਰ ਸਤੰਬਰ 2022 ਨੂੰ ਉਨ੍ਹਾਂ ਦੀ ਸਿਹਤ ਵਿਗੜਨ ‘ਤੇ ਉਨ੍ਹਾਂ ਨੂੰ ਮੁੜ ਪੀਜੀਆਈ ਲਿਆਂਦਾ ਗਿਆ। ਲਗਭਗ 6 ਮਹੀਨਿਆਂ ਬਾਅਦ ਹੁਣ ਉਸ ਨੂੰ ਦੁਬਾਰਾ ਹਸਪਤਾਲ ਲਿਆਂਦਾ ਗਿਆ ਹੈ।