Crime
ਥਾਣਾ ਛੇਹਰਟਾ ਦੀ ਚੌਕੀ ਗੁਰੂ ਕੀ ਵਡਾਲੀ ਵੱਲੋਂ 1 ਕਿੱਲੋ 500 ਗ੍ਰਾਮ ਤੇ ਕਾਰ ਵਰਨਾਂ ਸਮੇਤ ਇੱਕ ਕਾਬੂ
ਅੰਮ੍ਰਿਤਸਰ ( ਰਣਜੀਤ ਸਿੰਘ ਮਸੌਣ)
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੌਨਿਹਾਲ ਸਿੰਘ ਦੀਆਂ ਹਦਾਇਤਾਂ ਪਰ ਨਸ਼ਾ ਤੱਸਕਰਾਂ ਖਿਲਾਫ਼ ਸਪੈਸ਼ਲ ਮੁਹਿੰਮ ਚਲਾਈ ਗਈ ਹੈ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਪ੍ਰਭਜੋਤ ਸਿੰਘ ਵਿਰਕ, ਏ.ਡੀ.ਸੀ.ਪੀ ਸਿਟੀ-2, ਅੰਮ੍ਰਿਤਸਰ ਨੇ ਦੱਸਿਆ ਕਿ ਉਹਨਾਂ ਦੇ ਦਿਸ਼ਾ ਨਿਰਦੇਸ਼ਾਂ ਪਰ ਕੰਵਲਪ੍ਰੀਤ ਸਿੰਘ ਏ.ਸੀ.ਪੀ ਪੱਛਮੀ, ਅੰਮ੍ਰਿਤਸਰ ਦੀ ਨਿਗਰਾਨੀ ਹੇਠ ਇੰਸਪੈਕਟਰ ਗੁਰਵਿੰਦਰ ਸਿੰਘ, ਮੁੱਖ ਅਫ਼ਸਰ ਥਾਣਾ ਛੇਹਰਟਾ, ਅੰਮ੍ਰਿਤਸਰ ਦੀ ਪੁਲਿਸ ਪਾਰਟੀ ਐਸ.ਆਈ ਬਲਵਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਵੱਲੋਂ ਮੋੜ ਖਾਪੜਖੇੜੀ, ਗੁਰੂ ਕੀ ਵਡਾਲੀ, ਛੇਹਰਟਾ ਵਿੱਖੇ ਨਾਕਾਬੰਦੀ ਕਰਕੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਚੈਕਿੰਗ ਦੌਰਾਨ ਇੱਕ ਕਾਰ ਵਰਨਾ ਰੰਗ ਚਿੱਟਾ ਬਿਨਾਂ ਨੰਬਰੀ ਆਉਦੀ ਦਿਖਾਈ, ਜਿਸਨੂੰ ਰੋਕ ਕੇ ਚੈਂਕ ਕਰਨ ਤੇ 01 ਕਿੱਲੋ 500 ਗ੍ਰਾਮ ਅਫੀਮ ਬ੍ਰਾਮਦ ਕੀਤੀ ਗਈ। ਗਿ੍ਫ਼ਤਾਰ ਦੋਸ਼ੀ ਜਤਿੰਦਰ ਸਿੰਘ ਬਾਉ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਰਣਗੜ੍ਹ ਨੇੜੇ ਰਣੀਕੇ, ਥਾਣਾ ਘਰਿੰਡਾ, ਜਿਲ੍ਹਾ ਅੰਮ੍ਰਿਤਸਰ (ਉਮਰ ਕਰੀਬ 30 ਸਾਲ) ਤੇ ਖਿਲਾਫ਼ ਮੁਕੱਦਮਾਂ ਨੰਬਰ 76 ਮਿਤੀ 27-04-2023 ਜੁਰਮ 18/61/85 ਐਨ.ਡੀ.ਪੀ.ਐਸ ਐਕਟ, ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਦਰਜ ਕੀਤਾ ਹੈ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਬਾਰੀਕੀ ਪੁੱਛਗਿੱਛ ਕੀਤੀ ਜਾਵੇਗੀ।