Crime
ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿਚ ਜ਼ਹਿਰੀਲੀ ਗੈਸ ਲੀਕ ਹੋਣ ਨਾਲ਼ 11 ਲੋਕਾਂ ਦੀ ਮੌਤ
ਲੁਧਿਆਣਾ 30 ਅਪ੍ਰੈਲ਼ (ਮਨਦੀਪ ਸਿੰਘ)
ਐਤਵਾਰ ਤੜਕ ਸਵੇਰ ਉਸ ਸਮੇਂ ਮਾਹੌਲ ਤਣਾਅ ਪੂਰਨ ਬਣ ਗਿਆ ਜਦੋਂ ਲੁਧਿਆਣਾ ਸ਼ਹਿਰ ਦੇ ਗਿਆਸਪੁਰਾ ਇਲਾਕੇ ਵਿਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਦੁੱਖ ਸਾਂਝਾ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਲੁਧਿਆਣਾ ਦੇ ਗਿਆਸਪੁਰ ਇਲਾਕੇ ਵਿਚ ਗੈਸ ਲੀਕ ਦੀ ਘਟਨਾ ਬਹੱਦ ਦੁੱਖਦਾਇਕ ਹੈ। ਮਾਨ ਨੇ ਦੱਸਿਆ ਕਿ ਪੁਲਸ ਪ੍ਰਸ਼ਾਸਨ ਅਤੇ ਐੱਨ. ਡੀ. ਆਰ. ਐੱਫ਼ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ ਅਤੇ ਉਨ੍ਹਾਂ ਵੱਲੋਂ ਹਰ ਸੰਭਵ ਮਦਦ ਪਹੁੰਚਾਈ ਜਾ ਰਹੀ ਹੈ। ਮੁੱਖ ਮੰਤਰੀ ਮਾਨ ਨੇ ਆਖਿਆ ਕਿ ਬਾਕੀ ਵੇਰਵਾ ਜਲਦ ਹੀ ਸਾਂਝਾ ਕੀਤਾ ਜਾਵੇਗਾ। ਇਸ ਮੌਕੇ ਤੇ ਭਾਰੀ ਪੁਲਿਸ ਬਲ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ਤੇ ਪਹੁੰਚੀਆਂ ਹਨ।