Amritsar
ਪੰਜਾਬ ਦੇ ਮੁੱਖ ਮੰਤਰੀ ਸਾਹਿਬ ਦਾ ਸਖ਼ਤੀ ਐਲਾਨ
2 ਮਈ ਤੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 7:30 ਤੋਂ 02 ਵਜੇ ਤੱਕ
15 ਜੁਲਾਈ 2023 ਤੱਕ ਲਾਗੂ ਰਹਿਣਗੇ ਸਮਾਂ ਤਬਦੀਲੀ ਦੇ ਹੁਕਮ
ਅੰਮਿ੍ਤਸਰ, 01 ਮਈ ( ਰਣਜੀਤ ਸਿੰਘ ਮਸੌਣ)
ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਸਾਰੇ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਹੁਣ 2 ਮਈ 2023 ਦਿਨ ਮੰਗਲਵਾਰ ਤੋਂ ਸਾਰੇ ਸਰਕਾਰੀ ਦਫ਼ਤਰ ਸਵੇਰੇ 7:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 02:00 ਵਜੇ ਬੰਦ ਹੋਣਗੇ। ਉਨ੍ਹਾਂ ਕਿਹਾ ਕਿ ਇਹ ਸਮਾਂ ਸਾਰਣੀ 15 ਜੁਲਾਈ, 2023 ਤੱਕ ਲਾਗੂ ਰਹੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਬਦਲਿਆ ਨਵਾਂ ਸਮਾਂ ਪੰਜਾਬ ਦੇ ਸਮੂਹ ਖੇਤਰੀ ਦਫ਼ਤਰਾਂ, ਸਿਵਲ ਸਕੱਤਰੇਤ ਅਤੇ ਹੋਰ ਮੁੱਖ ਦਫ਼ਤਰਾਂ ਸਮੇਤ ਸਾਰੇ ਦਫ਼ਤਰਾਂ ਵਿੱਚ ਇਕਸਾਰ ਲਾਗੂ ਹੋਵੇਗਾ, ਪਰ ਸੇਵਾ ਕੇਂਦਰ ਪਹਿਲਾਂ ਦੀ ਤਰ੍ਹਾਂ ਸਵੇਰੇ 9 ਵਜੇਂ ਤੋਂ ਸ਼ਾਮ 5 ਵਜੇ ਤੱਕ ਹੀ ਸੇਵਾਵਾਂ ਦਿੰਦੇ ਰਹਿਣਗੇ।
ਇਹ ਫ਼ੈਸਲਾ ਅੱਤ ਦੀ ਗਰਮੀ ਦੌਰਾਨ ਬਿਜਲੀ ਦੀ ਖਪਤ ਨੂੰ ਘਟਾਉਣ ਅਤੇ ਦਫ਼ਤਰਾਂ ਵਿੱਚ ਬਿਹਤਰ ਤਾਲਮੇਲ ਅਤੇ ਨਿਯੰਤਰਣ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਇਨ੍ਹਾਂ ਹਦਾਇਤਾਂ ਨੂੰ ਅਮਲ ਵਿੱਚ ਲਿਆਉਣ ਲਈ ਜ਼ਿਲ੍ਹੇ ਦੇ ਦਫ਼ਤਰਾਂ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਮੁਲਾਜ਼ਮ ਸਹਿਯੋਗ ਦੇਣ ਅਤੇ ਨਵੇਂ ਸਮੇਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ।
ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸਰਕਾਰੀ ਦਫ਼ਤਰਾਂ ਦੇ ਬਦਲੇ ਹੋਏ ਨਵੇਂ ਸਮੇਂ ਦਾ ਧਿਆਨ ਰੱਖਣ ਅਤੇ ਉਸ ਅਨੁਸਾਰ ਹੀ ਆਪਣੇ ਕੰਮਕਾਜ ਲਈ ਸਰਕਾਰੀ ਦਫ਼ਤਰਾਂ ਵਿੱਚ ਪਹੁੰਚ ਕਰਨ।