Hoshiarpur
ਹਾਦਸੇ ਤੋਂ ਬਾਅਦ ਲੱਗੀ ਕਾਰ ਨੂੰ ਅੱਗ ‘ਚ 5 ਜਣੇ ਜਿੰਦਾ ਸੜੇ
ਹੁਸ਼ਿਆਰਪੁਰ ਦੇ ਕਸਬਾ ਦਸੂਹਾ :-ਕਾਰ ਅਤੇ ਟਰੱਕ ਵਿਚਾਲੇ ਟੱਕਰ ਹੋਣ ਨਾਲ 5 ਲੋਕਾਂ ਦੀ ਹੋਈ ਮੌਤ
ਹੁਸ਼ਿਆਰਪੁਰ ਦੇ ਕਸਬਾ ਦਸੂਹਾ :-ਹੁਸ਼ਿਆਰਪੁਰ/ਦਿਵਿਆ ਸਵੇਰਾ
ਦੇਰ ਰਾਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਦਸੂਹਾ ਦੇ ਬਾਹਰਵਾਰ ਐਮਾ ਮਾਂਗਟ ਅਤੇ ਉੱਚੀ ਬਸੀ ਵਿਚਕਾਰ ਇਕ ਭਿਆਨਕ ਸੜਕ ਹਾਦਸੇ ਵਿਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਅੰਮ੍ਰਿਤਸਰ ਹਸਪਤਾਲ ਦਾਖਲ ਕਰਵਾਇਆ ਗਿਆ।
ਹਾਦਸੇ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ। ਹਾਦਸੇ ਦੌਰਾਨ ਕੈਂਟਰ ਚਾਲਕ ਵੀ ਜ਼ਖ਼ਮੀ ਹੋ ਗਿਆ ਹੈ।
ਖ਼ਬਰ ਨੂੰ ਦੇਖਣ ਲਈ ਲਿੰਕ ਤੇ ਕਲਿਕ ਕਰੋ:-https://youtu.be/Vydn-F40f3o?si=LorLe_zOMVFkR6yJ
ਪੁਲਿਸ ਪ੍ਰਸ਼ਾਸਨ ਨੇ ਮੌਕੇ ਤੇ ਮੌਜੂਦ ਲੋਕਾਂ ਦੀ ਮਦਦ ਨਾਲ ਅੱਗ ‘ਤੇ ਪਾਇਆ ਕਾਬੂ
ਮੌਕੇ ਤੇ ਪਹੁੰਚੀ ਸਥਾਨਕ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਹੁਸ਼ਿਆਰਪੁਰ ਦੇ ਦਸੂਹਾ ਦੇ ਪਿੰਡ ਉੱਚੀ ਬੱਸੀ ਨੇੜੇ ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ ਵਿੱਚ ਇੱਕ ਔਰਤ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਟਰੱਕ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ ਅਤੇ ਦਰਵਾਜ਼ਾ ਨਾ ਖੁੱਲ੍ਹਣ ਕਾਰਨ ਕਾਰ ਵਿਚ ਸਵਾਰ ਚਾਰੇ ਵਿਅਕਤੀਆਂ ਦੀ ਮੌਤ ਹੋ ਗਈ।
ਮੌਕੇ ‘ਤੇ ਪਹੁੰਚੇ ਪੁਲਿਸ ਪ੍ਰਸ਼ਾਸਨ ਨੇ ਮੌਕੇ ਤੇ ਮੌਜੂਦ ਲੋਕਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ। ਟਰੱਕ ਵਿੱਚ ਫਸੇ ਟਰੱਕ ਡਰਾਈਵਰ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਦਸੂਹਾ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਖ਼ਬਰ ਨੂੰ ਦੇਖਣ ਲਈ ਲਿੰਕ ਤੇ ਕਲਿਕ ਕਰੋ:-https://youtu.be/Vydn-F40f3o?si=LorLe_zOMVFkR6yJ