Ludhiana - Khanna
80 ਨਵੇਂ ਆਮ ਆਦਮੀ ਕਲੀਨਿਕਾਂ ਦਾ ਸ਼ੁੱਕਰਵਾਰ ਨੂੰ ਕੀਤਾ ਉਦਘਾਟਨ
ਭਗਵੰਤ ਮਾਨ ਨੂੰ ਧਰਤੀ ਨਾਲ ਜੁੜਿਆ ਅਤੇ ਦੂਰਅੰਦੇਸ਼ ਸਿਆਸਤਦਾਨ ਦੱਸਿਆ
ਲੁਧਿਆਣਾ, 5 ਮਈ ਵਿਕਰਮ ਸੈਣੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤੰਦਰੁਸਤ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬੇ ਦੀ ਸਿਰਜਣਾ ਵੱਲ ਇੱਕ ਹੋਰ ਪੁਲਾਂਘ ਪੁੱਟਦੇ ਹੋਏ ਸ਼ੁੱਕਰਵਾਰ ਨੂੰ 80 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸੂਬੇ ਵਿੱਚ ਚੱਲ ਰਹੇ ਅਜਿਹੇ ਕਲੀਨਿਕਾਂ ਦੀ ਕੁੱਲ ਗਿਣਤੀ ਹੁਣ 580 ਹੋ ਗਈ ਹੈ।
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਨਾਲ ਹੁਣ ਸੂਬੇ ਵਿੱਚ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਲਗਭਗ 580 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ 580 ਕਲੀਨਿਕ ਤਿੰਨ ਪੜਾਵਾਂ ਵਿੱਚ ਸੂਬੇ ਦੇ ਲੋਕਾਂ ਦੀ ਸੇਵਾ ਵਿੱਚ ਸ਼ਾਮਲ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਕਲੀਨਿਕ ਪਹਿਲਾਂ ਹੀ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋਏ ਹਨ ਅਤੇ ਬੜੇ ਸੁਚਾਰੂ ਢੰਗ ਨਾਲ ਬਾਖੂਬੀ ਕੰਮ ਕਰ ਰਹੇ ਹਨ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਇਹ ਕਲੀਨਿਕ ਲੋਕਾਂ ਨੂੰ ਵਿਸ਼ਵ ਪੱਧਰੀ ਇਲਾਜ ਅਤੇ ਜਾਂਚ ਸਹੂਲਤਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਭਰ ਦੇ 25.63 ਲੱਖ ਮਰੀਜ਼ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਲਾਭ ਉਠਾ ਚੁੱਕੇ ਹਨ। ਇਸੇ ਤਰਾਂ ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ‘ਤੇ ਕੁੱਲ 41 ਕਿਸਮ ਦੇ ਡਾਇਗਨੌਸਟਿਕ ਟੈਸਟ ਮੁਫਤ ਕੀਤੇ ਜਾ ਰਹੇ ਹਨ ਅਤੇ 30 ਅਪ੍ਰੈਲ ਤੱਕ ਕੁੱਲ 1.78 ਲੱਖ ਮਰੀਜਾਂ ਨੇ ਇਨਾਂ ਕਲੀਨਿਕਾਂ ਤੋਂ ਟੈਸਟ ਕਰਵਾਏ ਹਨ।
ਮਿਆਰੀ ਸਿੱਖਿਆ ਨੂੰ ਗਰੀਬਾਂ ਨੂੰ ਦਰਪੇਸ਼ ਸਾਰੀਆਂ ਬਿਮਾਰੀਆਂ ਦਾ ਇਲਾਜ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਉਹ ਤਾਕਤ ਹੈ, ਜੋ ਗਰੀਬੀ ਦੇ ਝੰਬੇ ਲੋਕਾਂ ਨੂੰ ਆਪਣਾ ਜੀਵਨ ਪੱਧਰ ਉੱਚਾ ਚੁੱਕਣ ਦੇ ਯੋਗ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਸੂਬਾ ਸਰਕਾਰ ਸੂਬੇ ਵਿੱਚ ਸਿੱਖਿਆ ਖੇਤਰ ਦੇ ਸੁਧਾਰ ‘ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਅੱਜ ਵਾਧੂ ਬਿਜਲੀ ਵਾਲਾ ਸੂਬਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮਿਆਂ ਵਿੱਚ ਸੂਬੇ ’ਚ ਹਨੇਰੇ ਦਾ ਖਤਰਾ ਮੰਡਰਾਉਂਦਾ ਰਹਿੰਦਾ ਸੀ, ਜਦੋਂ ਕਿ ਹੁਣ ਬਿਜਲੀ ਪੈਦਾ ਕਰਨ ਲਈ ਸਾਡੇ ਕੋਲ 37 ਦਿਨਾਂ ਦੇ ਕੋਲੇ ਦਾ ਭੰਡਾਰ ਮੌਜੂਦ ਹੈ। ਭਗਵੰਤ ਮਾਨ ਨੇ ਕਿਹਾ ਕਿ ਅੱਜ ਸੂਬੇ ਦੇ ਹਰ ਖੇਤਰ ਨੂੰ ਭਾਵੇਂ ਉਹ ਖੇਤੀਬਾੜੀ ਹੋਵੇ, ਉਦਯੋਗ ਜਾਂ ਘਰੇਲੂ ਖੇਤਰ, ਨੂੰ ਨਿਰਵਿਘਨ ਬਿਜਲੀ ਮਿਲ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟ ਆਗੂ ਮਾਨਸਿਕ ਰੋਗੀ ਹੁੰਦੇ ਹਨ। ਇਸੇ ਕਾਰਨ ਅਜਿਹੇ ਆਗੂਆਂ ਨੂੰ ਜੇਲਘ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ ਹੈ, ਜਿਸ ਲਈ ਇਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟ ਨੇਤਾਵਾਂ ਤੋਂ ਲੋਕਾਂ ਦੀ ਲੁੱਟ ਦਾ ਇੱਕ-ਇੱਕ ਪੈਸਾ ਵਸੂਲ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ‘ਇੱਕ ਵਿਧਾਇਕ, ਇੱਕ ਪੈਨਸ਼ਨ’ ਬਿੱਲ ਪਾਸ ਕੀਤਾ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਹਰੇਕ ਵਿਧਾਇਕ ਨੂੰ ਹਰ ਮਿਆਦ ਲਈ ਇੱਕ ਤੋਂ ਵੱਧ ਪੈਨਸ਼ਨਾਂ ਲੈਣ ਦੀ ਪਹਿਲਾਂ ਦੀ ਵਿਵਸਥਾ ਦੀ ਥਾਂ ਹੁਣ ਸਿਰਫ ਇੱਕ ਹੀ ਪੈਨਸ਼ਨ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਪੈਨਸ਼ਨ ਪ੍ਰਣਾਲੀ ਜਨਤਾ ਦੇ ਪੈਸੇ ਦੀ ਖੁੱਲੀ ਲੁੱਟ ਸੀ, ਜਿਸ ਨੂੰ ਹੁਣ ਰੋਕ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਇਤਿਹਾਸਕ ਪਹਿਲਕਦਮੀ ਦਾ ਉਦੇਸ਼ ਸਮਾਜ ਦੀ ਭਲਾਈ ਯਕੀਨੀ ਬਣਾਉਣ ਲਈ ਕਰਦਾਤਾ ਦੇ ਪੈਸੇ ਦੀ ਬੱਚਤ ਕਰਨਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਸੂਬੇ ਵਿੱਚ ਯੋਗ ਨੌਜਵਾਨਾਂ ਨੂੰ 29000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਯੋਗਤਾ ਅਤੇ ਪਾਰਦਰਸ਼ਤਾ ਸਮੁੱਚੀ ਭਰਤੀ ਪ੍ਰਕਿਰਿਆ ਦਾ ਇੱਕੋ ਇੱਕ ਆਧਾਰ ਹੈ। ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਸਮਰੱਥਾ ਦੇ ਆਧਾਰ ‘ਤੇ ਹੋਰ ਨੌਕਰੀਆਂ ਦਿੱਤੀਆਂ ਜਾਣਗੀਆਂ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਇਤਿਹਾਸਕ ਪਹਿਲਕਦਮੀ ਲਈ ਸੂਬਾ ਸਰਕਾਰ ਦੀ ਸਲਾਘਾ ਕੀਤੀ। ਉਨਾਂ ਕਿਹਾ ਕਿ ਇਹ ਕਾਰਗੁਜਾਰੀ ਲਾਮਿਸਾਲ ਹੈ ਕਿਉਂਕਿ ਪੰਜਾਬੀਆਂ ਨੇ ਸਿਹਤ ਖੇਤਰ ਵਿੱਚ ਅਜਿਹੀ ਕ੍ਰਾਂਤੀ ਕਦੇ ਨਹੀਂ ਦੇਖੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਨੂੰ ਪਹਿਲਾਂ ਦਿੱਲੀ ਵਿੱਚ ਲਾਗੂ ਕੀਤਾ ਗਿਆ ਸੀ ਅਤੇ ਹੁਣ ਲੋਕਾਂ ਵੱਲੋਂ ਮੌਕਾ ਦਿੱਤੇ ਜਾਣ ਤੋਂ ਬਾਅਦ ਇਸ ਨੂੰ ਪੰਜਾਬ ਵਿੱਚ ਸਫਲਤਾਪੂਰਵਕ ਲਾਗੂ ਕੀਤਾ ਗਿਆ ਹੈ।
Crime
ਲੁਧਿਆਣਾ ਪੁਲਿਸ ਨੇ ਚੰਡੀਗੜ੍ਹ ਦੀ ਫਰਜ਼ੀ ਹਾਊਸਿੰਗ ਬੋਰਡ ਦੀ ਅਫਸਰ ਨੂੰ ਕੀਤਾ ਗ੍ਰਿਫ਼ਤਾਰ
ਈ.ਡੀ ਤੱਕ ਦੀਆਂ ਨਜ਼ਰਾਂ ਬੀਬਾ ਸਾਹਿਬਾ ਦੀ ਕਰ ਰਹੀਆਂ ਸਨ ਤਲਾਸ਼
ਚੰਡੀਗੜ੍ਹ ਸਣੇ ਬਾਕੀ ਰਾਜਾਂ ਦੀ ਪੁਲਿਸ ਨੂੰ ਮਹਿਲਾ ਦੀ ਭਾਲ
ਲੁਧਿਆਣਾ 3 ਅਪ੍ਰੈਲ (ਅਮ੍ਰਿਤਪਾਲ ਸਿੰਘ ਸੋਨੂੰ)
ਲੁਧਿਆਣਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ, ਜਦੋਂ ਧੋਖਾਧੜੀ ਦੇ ਕਈ ਮਾਮਲਿਆਂ ਵਿੱਚ ਨਾਮਜ਼ਦ ਇਕ ਬੀਬੀ ਮਨਜੀਤ ਕੌਰ ਅਤੇ ਉਸਦੇ ਸਾਥੀਆਂ ਦਾ ਪਰਦਾਫਾਸ਼ ਕਰਨ ਵਿੱਚ ਕਾਮਯਾਬੀ ਹਾਸਿਲ ਕੀਤੀ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਏਡੀਸੀਪੀ ਇਨਵੈਸਟੀਗੇਸ਼ਨ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਹੈ ਕਿ ਉਹਨਾਂ ਦੀ ਪੁਲਿਸ ਪਾਰਟੀ ਨੂੰ ਜਾਣਕਾਰੀ ਮਿਲੀ ਸੀ ਕਿ ਚੰਡੀਗੜ੍ਹ ਰਹਿਣ ਵਾਲੀ ਮਨਜੀਤ ਕੌਰ ਨਾਮਕ ਔਰਤ ਆਪਣੀ ਨੂੰਹ ਮਲਿਕਾ ਅਤੇ ਨਜ਼ਦੀਕੀ ਪ੍ਰੋਪਰਟੀ ਡੀਲਰਾਂ ਨਾਲ ਮਿਲ ਕੇ ਚੰਡੀਗੜ ਦੀ ਹਾਊਸਿੰਗ ਬੋਰਡ ਦੀ ਮੈਂਬਰ ਅਤੇ ਪ੍ਰਸ਼ਾਸਨ ਵਿੱਚ ਆਪਣੀ ਉੱਚੀ ਪੁਹੰਚ ਦੱਸ ਕੇ ਭੋਲੇ ਭਾਲੇ ਲੋਕਾਂ ਨੂੰ ਆਪਣੀ ਠੱਗੀ ਦਾ ਸ਼ਿਕਾਰ ਬਣਾਉਂਦੀ ਹੈ। ਇਹ ਔਰਤ ਕਈ ਵਾਰ ਆਪਣੇ ਆਪ ਨੂੰ ਚੰਡੀਗੜ੍ਹ ਤੋਂ ਮੈਂਬਰ ਪਾਰਲੀਮੈਂਟ ਦੀ ਉਮੀਦਵਾਰ ਅਤੇ ਸ੍ਰੀ ਨੀਲ ਕੰਠ ਮਹਾਦੇਵ ਪਰਚੀਨ ਸ਼ਿਵ ਮੰਦਿਰ ਦਾ ਟਰਸਟੀ ਦੱਸ ਕੇ ਲੋਕਾਂ ਨੂੰ ਗੁੰਮਰਾਹ ਕਰਦੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਬੀ ਮਨਜੀਤ ਕੌਰ ਸਾਹਿਬਾ ਖਿਲਾਫ ਚੰਡੀਗੜ੍ਹ ਸਣੇ ਹੋਰ ਰਾਜਾਂ ਵਿੱਚ ਤਕਰੀਬਨ ਦਰਜਨ ਦੇ ਕਰੀਬ ਧੋਖਾਧੜੀ ਦੇ ਮਾਮਲੇ ਦਰਜ ਹਨ। ਮਨਜੀਤ ਕੌਰ ਦੀ ਜਮਾਨਤ ਪਹਿਲਾਂ ਹੀ ਹਾਈਕੋਰਟ ਤੋਂ ਰਿਜੈਕਟ ਹੋਣ ਤੋਂ ਬਾਅਦ ਮਾਨਯੋਗ ਸੁਪਰੀਮ ਕੋਰਟ ਦਿੱਲੀ ਤੋਂ ਹੋਈ ਹੈ,ਅਤੇ ਈਡੀ ਵਰਗੇ ਵੱਡੇ ਮਹਿਕਮੇ ਦੀਆਂ ਨਜ਼ਰਾਂ ਵੀ ਬੀਬੀ ਮਨਜੀਤ ਕੌਰ ਤੇ ਟਿਕਿਆਂ ਹੋਈਆਂ ਹਨ। ਚੰਡੀਗੜ੍ਹ ਪੁਲਿਸ ਵੱਲੋਂ ਵੀ ਬੀਬੀ ਮਨਜੀਤ ਕੌਰ ਦੀ ਵੱਡੇ ਪੱਧਰ ਤੇ ਭਾਲ ਕੀਤੀ ਜਾ ਰਹੀ ਸੀ, ਸਮਾਂ ਰਹਿੰਦਿਆਂ ਹੀ ਲੁਧਿਆਣਾ ਪੁਲਿਸ ਵੱਲੋਂ ਉਸ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ ਥਾਣਾ ਸਦਰ ਵਿਖੇ ਮਾਮਲਾ ਦਰਜ ਕੀਤਾ ਗਿਆ। ਇਹ ਮਾਮਲਾ ਵਰੁਣ ਜੈਨ ਵਾਸੀ ਦੁਗਰੀ ਦੀ ਸ਼ਿਕਾਇਤ ਤੇ ਦਰਜ ਕੀਤਾ ਗਿਆ, ਜਿਸ ਨੇ ਆਪਣੇ ਪਰਿਵਾਰ ਸਮੇਤ ਚੰਡੀਗੜ੍ਹ ਸ਼ਹਿਰ ਵਿੱਚ ਰਹਿਣ ਲਈ ਇੱਕ ਮਕਾਨ ਖਰੀਦਣ ਦੀ ਸੋਚੀ ਸੀ, ਜਿਸ ਨੇ ਆਪਣੇ ਦੋਸਤ ਰਿਸ਼ੀ ਰਾਏ ਨਾਮਕ ਪ੍ਰੋਪਰਟੀ ਡੀਲਰ ਨਾ ਗੱਲ ਕੀਤੀ, ਜਿਸ ਨੇ ਅੱਗੋਂ ਇੱਕ ਰਿਟਾਇਰ ਥਾਣੇ ਦਾ ਅਤੇ ਉਸਦੇ ਸਾਥੀਆਂ ਨਾਲ ਉਸਦੀ ਮੁਲਾਕਾਤ ਕਰਵਾ ਦਿੱਤੀ। ਅਮਰੀਕ ਸਿੰਘ ਅਤੇ ਗੁਰਪਾਲ ਸਿੰਘ ਜੋ ਪ੍ਰੋਪਰਟੀ ਡੀਲਰ ਦਾ ਕੰਮ ਕਰਦੇ ਹਨ, ਇਹਨਾਂ ਦੋਨਾਂ ਨੇ ਮਿਲ ਕੇ ਮਨਜੀਤ ਕੌਰ ਵਾਸੀ ਚੰਡੀਗੜ੍ਹ ਨਾਲ ਵਰੁਣ ਜੈਨ ਦੀ ਮੁਲਾਕਾਤ ਕਰਵਾਈ। ਜਿੱਥੇ ਮਨਜੀਤ ਕੌਰ ਨੇ ਆਪਣੇ ਆਪ ਨੂੰ ਹਾਊਸਿੰਗ ਬੋਰਡ ਦਾ ਅਫਸਰ ਦੱਸ ਕੇ ਸਸਤੇ ਭਾਅ ਤੇ ਕੋਠੀ ਦਵਾਉਣ ਦਾ ਵਾਅਦਾ ਕੀਤਾ। ਮਨਜੀਤ ਕੌਰ ਨੇ ਚੰਡੀਗੜ੍ਹ ਦੇ ਸੈਕਟਰ 38 ਵਿੱਚ ਪੈਂਦੀ ਇੱਕ ਕੋਠੀ ਵਰੂਨ ਜੈਨ ਨੂੰ ਦਿਖਾਈ, ਜੋ ਸੌਦਾ 82 ਲੱਖ ਰੁਪਏ ਵਿੱਚ ਤੈਅ ਹੋ ਗਿਆ। ਜਿਸ ਦੀ ਅਡਵਾਂਸ ਪੈਮੇਂਟ ਦੋ ਲੱਖ ਰੁਪਏ ਨਗਦ ਮਨਜੀਤ ਕੌਰ ਦੇ ਖਾਤੇ ਵਿੱਚ ਜਮਾ ਕਰਵਾਏ ਗਏ। ਜਿਸ ਤੋਂ ਬਾਅਦ ਮਨਜੀਤ ਕੌਰ ਨੇ ਵਰੁਣ ਜੈਨ ਪਾਸੋ 58 ਲੱਖ 17 ਹਜਾਰ ਰੁਪਏ ਦੀ ਰਕਮ ਹਾਸਲ ਕਰਕੇ ਉਸਦਾ ਫੋਨ ਚੁੱਕਣਾ ਵੀ ਬੰਦ ਕਰ ਦਿੱਤਾ। ਜਿਸ ਨੇ ਲੁਧਿਆਣਾ ਪੁਲਿਸ ਨੂੰ ਦਰਖਾਸਤ ਜਿਸ ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਮਨਜੀਤ ਸਿੰਘ ਅਤੇ ਉਸਦੇ ਸਾਥੀ ਅਮਰੀਕ ਸਿੰਘ ਨੂੰ ਗ੍ਰਿਫਤਾਰ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਿਸਦੇ ਬਾਕੀ ਸਾਥੀ ਗੁਰਪਾਲ ਸਿੰਘ ਵਾਸੀ ਜਲੰਧਰ ਅਤੇ ਮਨਜੀਤ ਕੌਰ ਦੀ ਨੂੰ ਮਲਿਕਾ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ।।
Crime
ਦਿਹਾੜੀ ‘ਤੇ ਕੰਮ ਕਰਨ ਵਾਲਾ ਮਜ਼ਦੂਰ ਬਣਿਆ ਨਸ਼ਾ ਤਸਕਰ, 5 ਕਿਲੋਗ੍ਰਾਮ ਗਾਂਜਾ ਬਰਾਮਦ
ਲੁਧਿਆਣਾ 3 ਅਪ੍ਰੈਲ (ਸ਼ੰਕਰ ਕੁਮਾਰ)
ਅਗਾਮੀ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਲੁਧਿਆਣਾ ਪੁਲਿਸ ਕਮਿਸ਼ਨ ਵੱਲੋਂ ਦਿੱਤੇ ਗਏ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ਼ਰਾਰਤੀ ਅਨਸਰਾਂ ਖਿਲਾਫ ਕਾਰਵਾਈ ਕਰਦਿਆਂ ਐਂਟੀ ਨਾਰਕੋਟਿਕਸ ਸੈਲ-2 ਦੀ ਪੁਲਿਸ ਨੇ ਪ੍ਰਵਾਸੀ ਮਜ਼ਦੂਰ ਨੂੰ 5 ਕਿਲੋਗ੍ਰਾਮ ਗਾਂਜੇ ਸਮੇਤ ਗ੍ਰਿਫਤਾਰ ਕੀਤਾ ਹੈ। ਜਿਸ ਦੀ ਪਛਾਣ ਜਮਾਲਪੁਰ ਵਿਖੇ ਧੱਕਾ ਕਲੋਨੀ ਤੇ ਰਹਿਣ ਵਾਲੇ ਵਿਕਾਸ ਕੁਮਾਰ ਉਰਫ ਵਿੱਕੀ ਪੁੱਤਰ ਸੁਨੀਲ ਕੁਮਾਰ ਤੇ ਰੂਪ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਡੀ.ਸੀ.ਪੀ ਇਨਵੈਸਟੀਗੇਸ਼ਨ ਜਸਕਿਰਨਜੀਤ ਸਿੰਘ ਤੇਜਾ, ਏ.ਡੀ.ਸੀ.ਪੀ ਇਨਵੈਸਟੀਗੇਸ਼ਨ ਅਮਨਦੀਪ ਸਿੰਘ ਬਰਾੜ ਅਤੇ ਸੈਲ ਦੇ ਮੁਖੀ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਉਹਨਾਂ ਮੁਖਬਰ ਪਾਸੋ ਸੂਚਨਾ ਮਿਲੀ ਕਿ ਕਥਿਤ ਮੁਲਜ਼ਮ ਕੁਝ ਸਮੇਂ ਤੋਂ ਬਾਹਰਲੇ ਸੂਬਿਆ ਤੋਂ ਸਸਤੇ ਭਾਅ ਵਿੱਚ ਗਾਂਜਾ ਲਿਆ ਕੇ ਮਹਾਨਗਰ ਵਿਖੇ ਆਪਣੇ ਗਾਹਕਾਂ ਨੂੰ ਸਪਲਾਈ ਕਰਦਾ ਹੈ ਜਿਸ ਤੇ ਤੁਰੰਤ ਕਾਰਵਾਈ ਨੂੰ ਅਮਲ ਵਿੱਚ ਲਿਆਂਦੇ ਹੋਏ ਸਬ-ਇੰਸਪੈਕਟਰ ਸਤਨਾਮ ਸਿੰਘ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਕਤ ਮੁਲਜਮ ਨੂੰ ਮਲਹੋਤਰਾ ਚੌਂਕ ਵਿਖੇ ਤੋਂ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ ਪੰਜ ਕਿਲੋ ਗ੍ਰਾਮ ਗਾਂਜਾ ਬਰਾਮਦ ਕਰਕੇ ਉਸ ਦੇ ਖਿਲਾਫ ਥਾਣਾ ਮੋਤੀ ਨਗਰ ਵਿਖੇ ਐਨ.ਡੀ.ਪੀ.ਐਸ ਐਕਟ ਦੇ ਤਹਿਤ ਮੁਕਦਮਾ ਦਰਜ ਕਰ ਦਿੱਤਾ। ਪੁੱਛਗਿਛ ਦੌਰਾਨ ਮੁਲਜਮ ਨੇ ਦੱਸਿਆ ਕਿ ਉਹ ਲੇਬਰ ਦਾ ਕੰਮ ਕਰਦਾ ਹੈ ਤੇ ਕੰਮ ਕਾਰ ਨਾ ਹੋਣ ਕਾਰਨ ਉਹ ਗਾਂਜੇ ਦੀ ਸਪਲਾਈ ਕਰਨ ਲੱਗ ਪਿਆ। ਵਧੇਰੇ ਜਾਣਕਾਰੀ ਦਿੰਦਿਆਂ ਕੇਸ ਦੇ ਤਫਤੀਸ਼ੀ ਅਧਿਕਾਰੀ ਸਤਨਾਮ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਸਤੇ ਜੱਜ ਸਾਹਿਬ ਵੱਲੋ ਮੁਲਜਮ ਦਾ ਇੱਕ ਦਿਨ ਦਾ ਰਿਮਾਂਡ ਦਿੱਤਾ ਗਿਆ। ਜਿਸ ਕੋਲੋਂ ਡੂੰਘਾਈ ਨਾਲ ਪੁੱਛ ਪੜਤਾਲ ਕਰਕੇ ਪਤਾ ਲਗਾਇਆ ਜਾਵੇਗਾ ਕਿ ਬਰਾਮਦ ਹੋਇਆ ਗਾਂਜਾ ਕਿਸ ਪਾਸੋਂ ਲੈ ਕੇ ਆਇਆ ਸੀ ਤੇ ਅੱਗੇ ਕਿਸ ਨੂੰ ਸਪਲਾਈ ਕਰਨ ਜਾ ਰਿਹਾ ਸੀ। ਜਿਨਾਂ ਨੂੰ ਜਲਦ ਗ੍ਰਿਫਤਾਰ ਕਰਕੇ ਜੇਲ ਦੀਆਂ ਸਲਾਖਾਂ ਪਿੱਛੇ ਭੇਜਿਆ ਜਾਵੇਗਾ।
Crime
ਐਂਟੀ ਨਾਰਕੋਟਿਕਸ ਸੈਲ-1 ਦੀ ਪੁਲਿਸ ਨੂੰ ਮਿਲੀ ਲੱਖਾਂ ਰੁਪਏ ਮੁੱਲ ਦੀ ਹੈਰੋਇਨ
8 ਹਜ਼ਾਰ ਦੀ ਡਰੱਗ ਮਨੀ, 25 ਖਾਲੀ ਮੋਮੀ ਲਿਫਾਫੇ ਸਣੇ ਇੱਕ ਇਲੈਕਟ੍ਰੋਨਿਕ ਕੰਡਾ ਕੀਤਾ ਬਰਾਮਦ
ਲੁਧਿਆਣਾ 3 ਅਪ੍ਰੈਲ (ਅੰਮ੍ਰਿਤਪਾਲ ਸਿੰਘ ਸੋਨੂੰ)
ਐਂਟੀ ਨਾਰਕੋਟਿਕ ਸੈਲ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ, ਜਦੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਣੇ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਂਟੀ ਨਾਰਕੋਟਿਕ ਸੈਲ-1 ਦੇ ਮੁਖੀ ਸੁਖਦੇਵ ਸਿੰਘ ਬਰਾੜ ਨੇ ਦੱਸਿਆ ਹੈ ਕਿ ਉਹਨਾਂ ਦੀ ਪੁਲਿਸ ਪਾਰਟੀ ਨੇ ਗਸਤ ਦੇ ਸਬੰਧ ਵਿੱਚ ਸ਼ਿਮਲਾਪੁਰੀ ਦੇ ਰਹਿਣ ਵਾਲੇ ਅਮਨਦੀਪ ਸਿੰਘ ਉਰਫ ਮਨੀ ਵਾਸੀ ਗੋਬਿੰਦ ਨਗਰ ਨੂੰ ਸਪਲੈਂਡਰ ਮੋਟਰਸਾਈਕਲ ਸਣੇ ਕਾਬੂ ਕਰਕੇ ਉਸ ਪਾਸੋਂ ਲੱਖਾਂ ਰੁਪਏ ਮੁੱਲ ਦੀ 110 ਗ੍ਰਾਮ ਹੈਰੋਇਨ ਬਰਾਮਦ ਹੋਈ , ਜਿਸ ਦੇ ਖਿਲਾਫ ਥਾਣਾ ਸ਼ਿਮਲਾਪੁਰੀ ਵਿਖੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਪਾਸੋਂ ਹੋਰ ਵੀ ਪੁਛਗਿੱਛ ਕੀਤੀ ਜਾ ਰਹੀ ਹੈ। ਫੜੇ ਗਏ ਮੁਲਜਮ ਨੇ ਦੱਸਿਆ ਹੈ ਕਿ ਉਹ ਨਸ਼ਾ ਕਰਨ ਦੇ ਆਦਿ ਹਨ। ਜਿਸਦੀ ਪੂਰਤੀ ਲਈ ਉਹ ਇਸ ਦਾ ਕਾਰੋਬਾਰ ਕਰਨ ਲੱਗ ਪਿਆ। ਫੜੇ ਗਏ ਮੁਲਜ਼ਮ ਨੂੰ ਪੇਸ਼ ਅਦਾਲਤ ਕਰਕੇ ਰਿਮਾਂਡ ਦੌਰਾਨ ਹੋਰ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਕਿ ਹੋਰ ਵੀ ਖੁਲਾਸੇ ਹੋ ਸਕਣ।
- Ludhiana - Khanna2 years ago
ਗਲੀ ‘ਚ ਖੇਡ ਰਹੇ ਬੱਚੇ ਨੂੰ ਥਾਰ ਚਾਲਕ ਨੇ ਕੁਚਲਿਆ
- Amritsar2 years ago
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਸ਼ਹਿਰਵਾਸੀਆਂ ਨੂੰ ਗਰਮੀ ਤੋਂ ਬਚਣ ਦੀ ਕੀਤੀ ਅਪੀਲ
- Agriculure2 years ago
ਟੁੱਟੇ ਜਾਂ ਬਦਰੰਗ ਦਾਣੇ ਤੇ ਖਰੀਦ ਏਜੰਸੀਆਂ ਵੱਲੋਂ ਕੀਤੀ ਜਾਣ ਵਾਲੀ ਕਟੌਤੀ ਦੀ ਭਰਪਾਈ ਕਰੇਗੀ ਪੰਜਾਬ ਸਰਕਾਰ
- Crime9 months ago
ਲੜਾਈ-ਝਗੜੇ ਦੇ ਮਾਮਲੇ ‘ਚ ਨਾਮਜ਼ਦ ਲੋੜੀਂਦੀ ਮਹਿਲਾ ਭਗੌੜਾ ਨੂੰ ਕੀਤਾ ਕਾਬੂ
- Health2 years ago
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਵਿਗੜੀ ਸਿਹਤ
- Religious2 years ago
ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਬਰਦਾਸ਼ਤ ਤੋਂ ਬਾਹਰ : ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ
- Amritsar2 years ago
ਗੰਨ ਪੁਆਇੰਟ ‘ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 2 ਮੁਲਜ਼ਮ ਕੀਤੇ ਕਾਬੂ
- Lifestyle2 years ago
ਲੁਧਿਆਣਾ ਸ਼ਹਿਰ ਦੇ ਟ੍ਰੈਫ਼ਿਕ ਜ਼ੋਨ-ਇੰਚਾਰਜ਼ ਅਸ਼ੋਕ ਚੌਹਾਨ ਨੇ ਦੇਸ਼ਾਂ-ਵਿਦੇਸ਼ਾਂ ਤੱਕ ਪੱਟੀਆਂ ਧੁੰਮਾਂ