Connect with us

Religious

ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਬਰਦਾਸ਼ਤ ਤੋਂ ਬਾਹਰ : ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ

Published

on

ਮਹਿਤਾ ਚੌਕ 25 ਅਪ੍ਰੈਲ – ਦਿਵਿਆ ਸਵੇਰਾ

ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਨੇ ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਦੁਖਦਾਈ, ਅਫ਼ਸੋਸ ਜਨਕ ਅਤੇ ਨਾ ਸਹਿਣਯੋਗ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਮਾਤਾ ਗੁਜਰ ਕੌਰ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਇਕ ਵਿਅਕਤੀ ਵੱਲੋਂ ਬੂਟਾਂ ਸਮੇਤ ਜਬਰੀ ਜੰਗਲਾ ਟੱਪ ਕੇ ਅੰਦਰ ਦਾਖਲ ਹੋ ਕੇ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਨੂੰ ਖੰਡਿਤ ਕੀਤਾ ਗਿਆ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ ।

ਉਨ੍ਹਾਂ ਕਿਹਾ ਇਸ ਦੁਖਦਾਈ ਘਟਨਾ ਨਾਲ ਸਮੁੱਚੇ ਸਿੱਖ ਜਗਤ ਦੇ ਹਿਰਦੇ ਵਲੂੰਧਰੇ ਗਏ ਹਨ । ਸਾਰਾ ਸਿੱਖ ਪੰਥ  ਸਦਮੇ ਵਿਚ ਹੈ।  ਉਨ੍ਹਾਂ ਕਿਹਾ ਕਿ ਇਹ ਇਕ ਸੋਚੀ ਸਮਝੀ ਘਟਨਾ ਹੈ। ਪਿਛਲੇ ਸਮੇਂ ਸਮੇਂ ਤੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ  ਗ੍ਰੰਥ ਸਾਹਿਬ ਮਹਾਰਾਜ ਜੀ ਦੀਆਂ ਬੇਅਦਬੀਆਂ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ । ਅਤੇ ਜਿਹੜਾ ਵੀ ਵਿਅਕਤੀ ਬੇਅਦਬੀ ਕਰਦਾ ਫੜਿਆ ਜਾਂਦਾ ਹੈ, ਉਸ ਨੂੰ ਪਾਗਲ ਜਾਂ ਫਿਰ ਦਿਮਾਗ਼ੀ ਰੋਗੀ ਹੀ ਕਹਿਆ ਜਾਣਾ ਕਿਸੇ ਏਜੰਸੀਆਂ ਦਾ ਹੀ ਕੰਮ ਹੈ। ਜੇ ਇਹ ਵਿਅਕਤੀ ਵਾਕਿਆ ਹੀ ਰੋਗੀ ਹੁੰਦੇ ਤਾਂ ਇਹ ਵੀ ਕਿਸੇ ਹੋਰ ਦਾ ਵੀ ਨੁਕਸਾਨ ਕਰਦੇ ਪਰ ਐਸਾ ਕਿਸੇ ਵੀ ਘਟਨਾ ਵਿਚ ਦੇਖਣ ਨੂੰ ਨਹੀਂ ਮਿਲਿਆ । ਇਸ ਲਈ ਇਹ ਸਾਰੀਆਂ ਬੇਅਦਬੀਆਂ ਏਜੰਸੀਆਂ ਦੀ ਡੂੰਘੀ ਚਾਲ ਨੂੰ ਹੀ ਦਰਸਾਉਂਦੀਆਂ ਹਨ ਅਤੇ ਹੁਣ ਤੱਕ ਇਹਨਾਂ ਘਟਨਾਵਾਂ ਦੇ ਪਿੱਛੇ ਚੱਲ ਰਹੇ ਮਾਸਟਰ ਮਾਂਈਡ ਪੁਲਿਸ ਤੇ ਸਰਕਾਰ ਦੀ ਗ੍ਰਿਫ਼ਤ ਤੋਂ ਬਾਹਰ ਚੱਲ ਰਹੇ ਹਨ ।ਇਹ ਬਹੁਤ ਚਿੰਤਾ ਤੇ ਦੁੱਖ ਦਾ ਕਾਰਨ ਹੈ । ਇਸ  ਲਈ ਬੇਅਦਬੀ ਕਰਨ ਵਾਲੇ ਵਿਅਕਤੀ ਦੀ ਸਮੁੱਚੀ ਤੇ ਡੂੰਘਾਈ ਪੱਧਰ ਤੇ ਜਾਂਚ ਤੇ ਛਾਣ ਬੀਨ ਹੋਣੀ ਲਾਜ਼ਮੀ ਹੈ। ਅਤੇ ਸਰਕਾਰ ਨੂੰ ਉੱਚ ਪੱਧਰੀ ਜਾਂਚ ਕਰਕੇ ਇਸ ਘਟਨਾ ਦੇ ਪਿੱਛੇ ਜਿਹੜੇ ਵੀ ਪਾਪੀ ਵਿਅਕਤੀ ਹਨ, ਉਨ੍ਹਾਂ ਨੂੰ ਫੜ ਕੇ ਸਖ਼ਤ ਤੋਂ ਸਖ਼ਤ  ਸਜ਼ਾ ਦੇਣੀ ਚਾਹੀਦੀ ਹੈ, ਤਾਂ ਕਿ ਅੱਗੇ ਤੋਂ ਇਹਨਾਂ ਬੇਅਦਬੀਆਂ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ ।

4.6/5 - (32 votes)

Patiala

ਆਸਰਾ ਵਿਖੇ ਮਨਾਈ ਗਈ ਡਾ. ਬੀ. ਆਰ. ਅੰਬੇਦਕਰ ਜੈਯੰਤੀ

Published

on

ਭਵਾਨੀਗੜ੍ਹ 15 ਅਪ੍ਰੈਲ (ਦਿਵਿਆ ਸਵੇਰਾ)
ਆਸਰਾ ਕਾਲਜ ਜੋ ਕਿ ਸੰਗਰੂਰ-ਪਟਿਆਲਾ ਨੈਸ਼ਨਲ ਹਾਈਵੇ ਤੇ ਸਥਿਤ ਹੈ, ਵਿਖੇ ਡਾ. ਬੀ. ਆਰ. ਅੰਬੇਦਕਰ ਜੀ ਦੀ ਜੈਯੰਤੀ ਮਨਾਈ ਗਈ। ਇਸ ਮੌਕੇ ਤੇ ਨਹਿਰੂ ਯੁਵਕ ਕੇਂਦਰ ਪਟਿਆਲਾ ਅਤੇ ਐਨ. ਸੀ. ਸੀ. ਯੁਨਿਟ ਆਸਰਾ ਇਸੰਟੀਚਿਊਟ ਆਫ ਐਡਵਾਂਸ ਸਟਡੀਜ਼ ਦੇ ਸਹਿਯੋਗ ਨਾਲ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਵਿਦਿਆਰਥੀ ਜਸਕਰਨ ਸਿੰਘ ਦੁਆਰਾ ਭਾਰਤ ਸੰਵਿਧਾਨ ਅਤੇ ਭਾਰਤ ਦੀ ਏਕਤਾ, ਅਖੰਡਤਾ ਲਈ ਸੋਂਹ ਚੁਕਣ ਦੀ ਰਸਮ ਅਦਾ ਕੀਤੀ ਗਈ। ਇਸ ਦੌਰਾਨ ਕਾਲਜ ਦੇ ਵੱਖ-ਵੱਖ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਡਾ. ਬੀ.ਆਰ.ਅੰਬੇਦਕਰ ਜੀ ਦੇ ਜੀਵਨ ਬਾਰੇ ਭਾਸ਼ਣ ਦਿਤੇ ਗਏ। ਇਸ ਮੌਕੇ ਤੇ ਡਾ. ਮੁਨੀਸ਼ ਗੋਇਲ (ਪ੍ਰਿੰਸੀਪਲ) ਨੇ ਡਾ. ਬੀ. ਆਰ. ਅੰਬੇਦਕਰ ਜੀ ਦੇ ਜੀਵਨ ਦੀ ਕੁਝ ਰੋਚਕ ਕਿੱਸੇ ਸਾਂਝੇ ਕੀਤੇ। ਉਨ੍ਹਾਂ ਨੇ ਦੱਸਿਆ ਕਿ ਭਾਰਤ ਦੇ ਤਿਰੰਗੇ ਝ਼ੰਡੇ ਵਿੱਚ ਅਸ਼ੋਕ ਚੱਕਰ ਬਾਬਾ ਸਾਹਿਬ ਜੀ ਦੀ ਦੇਨ ਹੈ। ਭਾਰਤ ਦਾ ਸੰਵਿਧਾਨ ਉਨ੍ਹਾਂ ਦੁਆਰਾ ਹੀ ਲਿਖਿਆ ਗਿਆ ਸੀ। ਉਨ੍ਹਾਂ ਦੀ ਲਾਈਬ੍ਰੇਰੀ ਉਸ ਸਮੇਂ ਦੀ ਵਿਸ਼ਵ ਦੀ ਸਭ ਤੋਂ ਵੱਡੀ ਨਿੱਜੀ ਲਾਈਬ੍ਰੇਰੀ ਸੀ, ਜਿਸ ਵਿੱਚ 50 ਹਜਾਰ ਤੋਂ ਜਿਆਦਾ ਕਿਤਾਬਾਂ ਸਨ। ਉਹ ਨੌਂ ਭਾਸ਼ਾਵਾਂ ਦੇ ਗਿਆਨੀ ਸੀ। ਇਸ ਮੌਕੇ ਤੇ ਡਾ.ਆਰ.ਕੇ.ਗੋਇਲ (ਚੇਅਰਮੈਨ- ਆਸਰਾ ਗਰੁੱਪ) ਅਤੇ ਡਾ. ਕੇਸ਼ਵ ਗੋਇਲ (ਐਮ.ਡੀ. – ਆਸਰਾ ਗਰੁੱਪ) ਨੇ ਕਿਹਾ ਕਿ ਸਾਰਿਆ ਨੂੰ ਬਾਬਾ ਸਾਹਿਬ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ। ਅੰਤ ਵਿੱਚ ਗੁਰਪ੍ਰੀਤ ਸਿੰਘ (ਨਹਿਰੂ ਯੁਵਕ ਕੇਂਦਰ ਪਟਿਆਲਾ) ਵੱਲੋਂ ਸਭ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਸਮੂਹ ਸਟਾਫ ਹਾਜ਼ਰ ਸੀ।

5/5 - (1 vote)
Continue Reading

Ludhiana - Khanna

5 ਰੋਜਾ਼ ਧਾਰਮਿਕ ਸਮਾਗਮ 8 ਤੋਂ 12 ਤੱਕ ਆਯੋਜਿਤ ਕੀਤਾ ਜਾਵੇਗਾ – ਪ੍ਰਧਾਨ ਬਲਬੀਰ ਸਿੰਘ

Published

on

ਸੰਤ ਭਗਤ ਸਿੰਘ ਢੱਕੀ ਸਾਹਿਬ ਖਾਸੀ ਕਲਾਂਂ ਅਤੇ ਸਵਾਮੀ ਸ਼ੰਕਰਾ ਨੰਦ ਮਹਾਰਾਜ ਭੂਰੀ ਵਾਲੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ

ਲੁਧਿਆਣਾ , 4 ਜੁਲਾਈ (ਡਾ ਤਰਲੋਚਨ)

ਸਤਿਗੁਰੂ ਕਬੀਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸਰਬੱਤ ਦੇ ਭਲੇ ਲਈ 5 ਰੋਜ਼ਾ ਧਾਰਮਿਕ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ , ਲੁਹਾਰਾ ਦੀ ਸਮੂਹ ਪ੍ਰਬੰਧਕ ਕਮੇਟੀ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਬੀਰ ਸਿੰਘ ਨੇ ਦੱਸਿਆ ਕਿ 8 ਜੁਲਾਈ ਦਿਨ ਸ਼ਨੀਵਾਰ ਤੋਂ 12 ਜੁਲਾਈ ਦਿਨ ਬੁੱਧਵਾਰ ਤੱਕ ਸ੍ਰੀਮਾਨ ਸੰਤ ਬਾਬਾ ਭਗਤ ਸਿੰਘ ਢੱਕੀ ਸਾਹਿਬ ਖਾਸੀ ਕਲਾਂ ਅਤੇ ਸਵਾਮੀ ਸ਼ੰਕਰਾ ਨੰਦ ਮਹਾਰਾਜ ਭੂਰੀ ਵਾਲੇ ਧਾਮ ਤਲਵੰਡੀ ਖੁਰਦ ਵਲੋਂ ਰੋਜ਼ਾਨਾ ਰਾਤ ਨੂੰ 8 ਵਜੇ ਤੋਂ 10 ਵਜੇ ਤੱਕ ਸਤਿਗੁਰੂ ਕਬੀਰ ਸਾਹਿਬ ਜੀ ਦੇ ਜੀਵਨ ਤੇ ਚਾਨਣਾ ਪਾਉਣਗੇ । ਉਨ੍ਹਾਂ ਦੱਸਿਆ ਕਿ ਇਸ ਸਬੰਧੀ ਤਿਆਰੀਆਂ ਜ਼ੋਰਾਂ ਸੋ਼ਰਾਂ ਨਾਲ ਚੱਲ ਰਹੀਆਂ ਹਨ । ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਮੇਂ ਸਿਰ ਪਹੁੰਚ ਕੇ ਧਾਰਮਿਕ ਸਮਾਗਮ ਦਾ ਲਾਹਾ ਪ੍ਰਾਪਤ ਕਰਕੇ ਆਪਣਾ ਜੀਵਨ ਸਫ਼ਲਾ ਕਰਨ । ਉਨ੍ਹਾਂ ਕਿਹਾ ਕਿ ਇਸ ਸਮਾਗਮ ਦੌਰਾਨ ਸੰਗਤਾਂ ਵਾਸਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ । ਇਸ ਮੌਕੇ ਬੁਲੰਦ ਸਿੰਘ , ਨਿਰਮਲ ਸਿੰਘ , ਸੁਰਜੀਤ ਸਿੰਘ , ਨਛੱਤਰ ਸਿੰਘ , ਵੀਰਪਾਲ ਸਿੰਘ , ਗੁਰਜੰਟ ਸਿੰਘ ਲਾਡੀ , ਜਗਦੀਪ ਸਿੰਘ ਜੱਗੀ , ਕਰਮਜੀਤ ਸਿੰਘ , ਗੁਲਜ਼ਾਰ ਸਿੰਘ , ਸਵਰਨ ਸਿੰਘ ਸ਼ੰਮੀ , ਜਗਜੀਤ ਸਿੰਘ , ਭੁਪਿੰਦਰ ਸਿੰਘ , ਤਰਸੇਮ ਸਿੰਘ , ਸਾਬਕਾ ਪ੍ਰਧਾਨ ਜੋਰਾ ਸਿੰਘ , ਅਵਤਾਰ ਸਿੰਘ , ਹਰਜਿੰਦਰ ਸਿੰਘ ਖਾਲਸਾ ਆਦਿ ਹਾਜ਼ਰ ਸਨ ।

Rate this post
Continue Reading

Ludhiana - Khanna

ਜਲਾਲਦੀਵਾਲ (ਰਾਏਕੋਟ) ਵਿੱਚ ਗਦਰੀ ਬਾਬਾ ਦੁੱਲਾ ਸਿੰਘ ਜੀ ਦੀ ਯਾਦ ਵਿੱਚ ਖੇਡ ਸਟੇਡੀਅਮ ਬਣਾਵਾਂਗੇ : ਕੁਲਦੀਪ ਸਿੰਘ ਧਾਲੀਵਾਲ

Published

on

ਪੰਜਾਬ ਦੇ ਪੇਂਡੂ ਵਿਕਾਸ, ਪੰਚਾਇਤਾਂ, ਖੇਤੀਬਾੜੀ ਤੇ ਪਰਵਾਸੀ ਮਾਮਲਿਆਂ ਦੇ ਮੰਤਰੀ ਸ.ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਜਲਾਲਦੀਵਾਲ ਦੇ ਸਰਪੰਚ ਸ ਜਗਜੀਤ ਸਿੰਘ ਧਾਲੀਵਾਲ ਨਾਲ

ਜਲਾਲਦੀਵਾਲ (ਰਾਏਕੋਟ) ਵਿੱਚ ਗਦਰੀ ਬਾਬਾ ਦੁੱਲਾ ਸਿੰਘ ਜੀ ਦੀ ਯਾਦ ਵਿੱਚ ਖੇਡ ਸਟੇਡੀਅਮ ਬਣਾਵਾਂਗੇ : ਕੁਲਦੀਪ ਸਿੰਘ ਧਾਲੀਵਾਲ

ਮਹਾਨ ਸੁਤੰਤਰਤਾ ਸੰਗਰਾਮੀ ਗਦਰੀ ਬਾਬਾ ਦੁੱਲਾ ਸਿੰਘ ਜੀ ਦੀ ਯਾਦ ਵਿੱਚ ਉਸਾਰਿਆ ਜਾਵੇਗਾ ਖੇਡ ਸਟੇਡੀਅਮ

ਗਦਰੀ ਬਾਬਾ ਦੁੱਲਾ ਸਿੰਘ:- ਲੁਧਿਆਣਾ /ਸੋਨੀਆਂ

ਪੰਜਾਬ ਦੇ ਪੇਂਡੂ ਵਿਕਾਸ, ਪੰਚਾਇਤਾਂ, ਖੇਤੀਬਾੜੀ ਤੇ ਪਰਵਾਸੀ ਮਾਮਲਿਆਂ ਦੇ ਮੰਤਰੀ ਸ.ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਜਲਾਲਦੀਵਾਲ ਦੇ ਸਰਪੰਚ ਸ ਜਗਜੀਤ ਸਿੰਘ ਧਾਲੀਵਾਲ ਨਾਲ ਟੈਲੀਫੋਨ ਤੇ ਦੋ ਦਿਨ ਪਹਿਲਾਂ ਪਿੰਡ ਦੀਆਂ ਖੇਡਾਂ ਵਿੱਚ ਉਚੇਰੀਆਂ ਪ੍ਰਾਪਤੀਆਂ ਨੂੰ ਵੇਖਦਿਆਂ ਸੁਨੇਹਾ ਦਿੱਤਾ ਸੀ ਕਿ ਉਹ ਪੰਚਾਇਤੀ ਮਤਾ ਪਾ ਕੇ ਮੈਨੂੰ ਭੇਜਣ, ਪੰਜਾਬ ਸਰਕਾਰ ਇਸ ਪਿੰਡ ਦੇ ਮਹਾਨ ਸੁਤੰਤਰਤਾ ਸੰਗਰਾਮੀ ਗਦਰੀ ਬਾਬਾ ਦੁੱਲਾ ਸਿੰਘ ਜੀ ਦੀ ਯਾਦ ਵਿੱਚ ਖੇਡ ਸਟੈਡੀਅਮ ਉਸਾਰੇਗੀ।
ਪੰਚਾਇਤ ਨੇ ਅੱਜ ਪੀ ਏ ਯੂ ਲੁਧਿਆਣਾ ਦੌਰੇ ਤੇ ਆਏ ਮੰਤਰੀ ਜੀ ਨੂੰ ਡਾ.ਹਰਮਿੰਦਰ ਸਿੰਘ ਸਿੱਧੂ ਰਾਹੀਂ ਮਤਾ ਸੌਂਪ ਦਿੱਤਾ। ਮੰਤਰੀ ਜੀ ਨੇ ਕਿਹਾ ਕਿ ਇਸ ਮਤੇ ਉੱਪਰ ਅਗਲੇਰੀ ਕਾਰਵਾਈ ਤੁਰੰਤ ਆਰੰਭ ਹੋ ਜਾਵੇਗੀ। (more…)

5/5 - (1 vote)
Continue Reading
Advertisement

ਸਬੰਧਤ ਖ਼ਬਰਾਂ

NEW4 months ago

D

Post Views: 10 NEw POST1

Crime7 months ago

ਕਤਲ ਕੇਸ ‘ਚ ਲੋੜੀਂਦੇ ਦੋ ਮੁਲਜਮਾਂ ਕੋਲੋਂ ਬਰਾਮਦ ਹੋਇਆ ਕਰੋੜਾਂ ਰੁਪਏ ਮੁੱਲ ਦਾ ਚਿੱਟਾ

Post Views: 330 ਨਜਾਇਜ਼ ਅਸਲੇ ਤੇ ਕਰੇਟਾ ਕਾਰ ਸਣੇ ਚੜ੍ਹੇ ਕ੍ਰਾਈਮ ਬ੍ਰਾਂਚ ਟੀਮ ਦੇ ਹੱਥੇ ਲੁਧਿਆਣਾ 27 ਅਪ੍ਰੈਲ (ਪ੍ਰਭਜੋਤ ਸਿੰਘ...

Crime7 months ago

ਸਪੈਸ਼ਲ ਸੈੱਲ ਦੀ ਟੀਮ ਨੇ ਚੋਰੀਸ਼ੁਦਾ ਮੋਟਰਸਾਈਕਲਾ ਸਣੇ ਦੋ ਨੂੰ ਕੀਤਾ ਕਾਬੂ

Post Views: 200 ਫੜੇ ਗਏ ਦੋਸ਼ੀਆਂ ਪਾਸੋਂ 8 ਮੋਟਰ ਸਾਈਕਲ ਵੀ ਕੀਤੇ ਬਰਾਮਦ ਲੁਧਿਆਣਾ 26 ਅਪ੍ਰੈਲ (ਦਿਵਿਆ ਸਵੇਰਾ) ਲੁਧਿਆਣਾ ਕਮਿਸ਼ਨਰੇਟ...

Entertainment7 months ago

ਅਰੀਨਾ ਐਨੀਮੇਸ਼ਨ ਲੁਧਿਆਣਾ ਨੇ ਨਹਿਰੂ ਸਿਧਾਂਤ ਕੇਂਦਰ ਵਿਖੇ ਆਪਣੀ 20ਵੀਂ ਵਰ੍ਹੇਗੰਢ ਨੂੰ ਸ਼ਾਨਦਾਰ ਅੰਦਾਜ਼ ਵਿੱਚ ਮਨਾਇਆ

Post Views: 178 ਲੁਧਿਆਣਾ/ਦਿਵਿਆ ਸਵੇਰਾ ਅਰੀਨਾ ਐਨੀਮੇਸ਼ਨ ਲੁਧਿਆਣਾ ਨੇ ਨਹਿਰੂ ਸਿਧਾਂਤ ਕੇਂਦਰ ਵਿਖੇ ਆਪਣੀ 20ਵੀਂ ਵਰ੍ਹੇਗੰਢ ਨੂੰ ਸ਼ਾਨਦਾਰ ਅੰਦਾਜ਼ ਵਿੱਚ...

Patiala7 months ago

ਆਸਰਾ ਵਿਖੇ ਮਨਾਈ ਗਈ ਡਾ. ਬੀ. ਆਰ. ਅੰਬੇਦਕਰ ਜੈਯੰਤੀ

Post Views: 216 ਭਵਾਨੀਗੜ੍ਹ 15 ਅਪ੍ਰੈਲ (ਦਿਵਿਆ ਸਵੇਰਾ) ਆਸਰਾ ਕਾਲਜ ਜੋ ਕਿ ਸੰਗਰੂਰ-ਪਟਿਆਲਾ ਨੈਸ਼ਨਲ ਹਾਈਵੇ ਤੇ ਸਥਿਤ ਹੈ, ਵਿਖੇ ਡਾ....

Education7 months ago

ਸਰਕਾਰੀ ਸਕੂਲਾਂ ‘ਚ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਸਫਲ ਆਯੋਜਨ

Post Views: 281 ਬੱਚਿਆਂ ਨੂੰ ਉਤਸਾਹਿਤ ਕਰਨ ਲਈ ਵੱਖ-ਵੱਖ ਵਿਧਾਇਕ ਸਹਿਬਾਨਾਂ ਵੱਲੋਂ ਪੀ.ਟੀ.ਐਮ. ‘ਚ ਸ਼ਿਰਕਤ ਲੁਧਿਆਣਾ, (ਦਿਵਿਆ ਸਵੇਰਾ) – ਪੰਜਾਬ...

Crime2 years ago

ਲੁਧਿਆਣਾ ਪੁਲਿਸ ਨੇ ਚੰਡੀਗੜ੍ਹ ਦੀ ਫਰਜ਼ੀ ਹਾਊਸਿੰਗ ਬੋਰਡ ਦੀ ਅਫਸਰ ਨੂੰ ਕੀਤਾ ਗ੍ਰਿਫ਼ਤਾਰ

Post Views: 810 ਈ.ਡੀ ਤੱਕ ਦੀਆਂ ਨਜ਼ਰਾਂ ਬੀਬਾ ਸਾਹਿਬਾ ਦੀ ਕਰ ਰਹੀਆਂ ਸਨ ਤਲਾਸ਼ ਚੰਡੀਗੜ੍ਹ ਸਣੇ ਬਾਕੀ ਰਾਜਾਂ ਦੀ ਪੁਲਿਸ...

Crime2 years ago

ਦਿਹਾੜੀ ‘ਤੇ ਕੰਮ ਕਰਨ ਵਾਲਾ ਮਜ਼ਦੂਰ ਬਣਿਆ ਨਸ਼ਾ ਤਸਕਰ, 5 ਕਿਲੋਗ੍ਰਾਮ ਗਾਂਜਾ ਬਰਾਮਦ

Post Views: 657 ਲੁਧਿਆਣਾ 3 ਅਪ੍ਰੈਲ (ਸ਼ੰਕਰ ਕੁਮਾਰ) ਅਗਾਮੀ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਲੁਧਿਆਣਾ...

Crime2 years ago

ਐਂਟੀ ਨਾਰਕੋਟਿਕਸ ਸੈਲ-1 ਦੀ ਪੁਲਿਸ ਨੂੰ ਮਿਲੀ ਲੱਖਾਂ ਰੁਪਏ ਮੁੱਲ ਦੀ ਹੈਰੋਇਨ

Post Views: 572 8 ਹਜ਼ਾਰ ਦੀ ਡਰੱਗ ਮਨੀ, 25 ਖਾਲੀ ਮੋਮੀ ਲਿਫਾਫੇ ਸਣੇ ਇੱਕ ਇਲੈਕਟ੍ਰੋਨਿਕ ਕੰਡਾ ਕੀਤਾ ਬਰਾਮਦ ਲੁਧਿਆਣਾ 3...

Crime2 years ago

ਲੜਾਈ-ਝਗੜੇ ਦੇ ਮਾਮਲੇ ‘ਚ ਨਾਮਜ਼ਦ ਲੋੜੀਂਦੀ ਮਹਿਲਾ ਭਗੌੜਾ ਨੂੰ ਕੀਤਾ ਕਾਬੂ

Post Views: 1,484 ਛੇ ਸਾਲ ਪਹਿਲਾਂ ਹੋਇਆ ਸੀ ਮਾਮਲਾ ਦਰਜ ਲੁਧਿਆਣਾ 2 ਅਪ੍ਰੈਲ (ਅਮ੍ਰਿਤਪਾਲ ਸਿੰਘ ਸੋਨੂੰ) ਥਾਣਾ ਡਵੀਜਨ ਨੰ.ਛੇ ਦੇ...

Trending

You cannot copy content of this page

error: Content is protected !!