Business
ਰਾਏਕੋਟ ਤਹਿਸੀਲ ਕੰਪਲੈਕਸ ਪਾਰਕਿੰਗ ਦੀ ਬੋਲੀ 17 ਮਈ ਨੂੰ ਕੀਤੀ ਨਿਸ਼ਚਿਤ

ਰਾਏਕੋਟ/ਲੁਧਿਆਣਾ, 10 ਮਈ ਦਿਵਿਆ ਸਵੇਰਾ ਟੀਮ
ਤਹਿਸੀਲ ਕੰਪਲੈਕਸ ਰਾਏਕੋਟ ਵਿਖੇ ਸਾਲ 2023-24 ਲਈ ਵਾਹਨਾਂ ਲਈ ਪਾਰਕਿੰਗ ਅਤੇ ਕੰਟੀਨ ਨੂੰ ਠੇਕੇ ‘ਤੇ ਦੇਣ ਸਬੰਧੀ ਖੁੱਲੀ ਬੋਲੀ 17 ਮਈ, 2023 ਨੂੰ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ, ਰਾਏਕੋਟ ਵਿੱਚ ਰੱਖੀ ਗਈ ਹੈ. ਪਾਰਕਿੰਗ ਦੀ ਬੋਲੀ ਲਈ ਰਿਜ਼ਰਵ ਰਕਮ 1.50 ਲੱਖ ਰੁਪਏ ਹੈ, ਕੰਟੀਨ ਲਈ 2 ਲੱਖ ਜਦਕਿ ਵੱਖ-ਵੱਖ ਬੋਲੀ ਲਈ ਸਕਿਊਰਟੀ ਰਕਮ 10 ਹਜ਼ਾਰ ਰੁਪਏ ਨਿਰਧਾਰਤ ਕੀਤੀ ਗਈ ਹੈ। ਇਸ ਸਬੰਧੀ ਉਪ-ਮੰਡਲ ਮੈਜਿਸਟ੍ਰੇਟ ਰਾਏਕੋਟ ਵਲੋਂ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸਾਲ 2023-24 ਲਈ ਤਹਿਸੀਲ ਕੰਪਲੈਕਸ ਰਾਏਕੋਟ ਵਿਖੇ ਵਾਹਨਾਂ ਲਈ ਪਾਰਕਿੰਗ ਅਤੇ ਕੰਟੀਨ ਨੂੰ ਠੇਕੇ ‘ਤੇ ਦੇਣ ਸਬੰਧੀ ਖੁੱਲੀ ਬੋਲੀ 17 ਮਈ, 2023 ਨੂੰ ਹੋਵੇਗੀ ਜਿਸਦਾ ਸਮਾਂ ਦੁਪਹਿਰ 12 ਵਜੇ ਅਤੇ ਸਥਾਨ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ, ਰਾਏਕੋਟ ਰੱਖਿਆ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਦੱਸਿਆ ਕਿ ਬੋਲੀ ਦੀ ਰਕਮ ਦਾ ਚੌਥਾ ਹਿੱਸਾ ਮੌਕੇ ‘ਤੇ ਹੀ ਜਮ੍ਹਾਂ ਕਰਵਾਇਆ ਜਾਵੇਗਾ, ਰਾਸ਼ੀ ਜਮ੍ਹਾਂ ਨਾ ਕਰਵਾਉਣ ਦੀ ਸੂਰਤ ਵਿੱਚ ਠੇਕੇਦਾਰ ਵਲੋਂ ਜਮ੍ਹਾਂ ਸਕਿਊਰਿਟੀ ਦੀ ਰਕਮ ਜ਼ਬਤ ਕਰ ਲਈ ਜਾਵੇਗੀ। ਠੇਕੇ ਦੀ ਬਾਕੀ ਰਕਮ 10 ਮਹੀਨਾਵਾਰ ਕਿਸ਼ਤਾਂ ਰਾਹੀਂ ਜਮ੍ਹਾਂ ਕਰਵਾਈ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਬੋਲੀਕਾਰ ਨੂੰ ਆਧਾਰ ਕਾਰਡ, ਸ਼ਨਾਖ਼ਤੀ ਕਾਰਡ ਅਤੇ ਸਿਕਿਊਰਟੀ ਪਰੂਫ ਵਜੋਂ ਮਕਾਨ ਦੀ ਰਜਿਸਟਰੀ ਆਦਿ ਆਪਣੀ ਦਰਖਾਸਤ ਨਾਲ ਪੇਸ਼ ਕਰਨਾ ਹੋਵੇਗਾ। ਠੇਕੇ ਦੀਆਂ ਸ਼ਰਤਾਂ ਅਤੇ ਹੋਰ ਜਾਣਕਾਰੀ ਲਈ ਦਫਤਰ ਉਪ ਮੰਡਲ ਮੈਜਿਸਟਰੇਟ, ਰਾਏਕੋਟ ਵਿਖੇ ਹਰ ਕੰਮ ਵਾਲੇ ਦਿਨ ਸਵੇਰੇ 07:30 ਵਜੇ ਤੋਂ ਦੁਪਹਿਰ 2 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।
Business
2000 ਰੁਪਏ ਦੇ ਨੋਟ ਬੰਦ:- 30 ਸਤੰਬਰ 2023 ਤੱਕ ਨੋਟ ਬਦਲੀ ਕਰਨ ਦੇ ਹੁਕਮ

ਦੇਸ਼ 19 ਮਈ (ਦਿਵਿਆ ਸਵੇਰਾ ਟੀਮ)
ਰਿਜ਼ਰਵ ਬੈਂਕ ਆਫ ਇੰਡੀਆ ਨੇ ਦੇਸ਼ ਦੇ ਸਾਰੇ ਬੈਂਕਾਂ ਨੂੰ 2000 ਰੁਪਏ ਦੇ ਨੋਟ ਵਾਪਸ ਲੈਣ ਲਈ ਹੁਕਮ ਜਾਰੀ ਕੀਤੇ ਹਨ। ਫਿਲਹਾਲ ਜਿਆਦਾ ਘਬਰਾਉਣ ਵਾਲੀ ਕੋਈ ਗੱਲ ਨਹੀਂ ਹੈ। ਇਹ ਲੀਗਲ ਮੁਦਰਾ ਬਣੀ ਰਹੇਗੀ। ਆਰ.ਬੀ.ਆਈ ਨੇ ਬੈਂਕਾਂ ਨੂੰ ਤੁਰੰਤ ਪ੍ਰਭਾਵ ਨਾਲ 2000 ਰੁਪਏ ਦੇ ਨੋਟ ਜਨਤਾ ਨੂੰ ਜਾਰੀ ਕਰਨ ਤੋਂ ਰੋਕਣ ਦੀ ਸਲਾਹ ਦਿੱਤੀ ਹੈ। ਸਾਲ 2016 ‘ਚ ਨੋਟਬੰਦੀ ਵੇਲੇ 500 ਅਤੇ 1000 ਦੇ ਨੋਟ ਬੰਦ ਕਰ ਦਿੱਤੇ ਗਏ ਸਨ। ਬਾਅਦ ਵਿੱਚ 2000 ਹਜ਼ਾਰ ਰੁਪਏ ਦਾ ਨੋਟ ਮਾਰਕੀਟ ਵਿੱਚ ਪੇਸ਼ ਕੀਤਾ ਗਿਆ ਸੀ।ਆਰਬੀਆਈ ਮੁਤਾਬਕ 30 ਸਤੰਬਰ ਤੱਕ ਇਹ ਨੋਟ ਵੈਧ ਕਰੰਸੀ (ਸਰਕੂਲੇਸ਼ਨ) ਰਹਿਣਗੇ। ਯਾਨੀ ਜਿਨ੍ਹਾਂ ਕੋਲ ਇਸ ਸਮੇਂ 2000 ਰੁਪਏ ਦੇ ਨੋਟ ਹਨ, ਉਨ੍ਹਾਂ ਨੂੰ ਬੈਂਕ ਤੋਂ ਚੇਂਜ ਕਰਨਾ ਹੋਵੇਗਾ। ਆਰਬੀਆਈ ਨੇ ਪ੍ਰੈਸ ਰਿਲੀਜ਼ ਵਿੱਚ ਦੱਸਿਆ ਕਿ 2018-19 ਵਿੱਚ ਹੀ 2000 ਰੁਪਏ ਦੇ ਨੋਟ ਦੀ ਛਪਾਈ ਬੰਦ ਕਰ ਦਿੱਤੀ ਗਈ ਸੀ। ਨਵੰਬਰ 2016 ‘ਚ ਨੋਟਬੰਦੀ ਤੋਂ ਬਾਅਦ 2000 ਹਜ਼ਾਰ ਰੁਪਏ ਦਾ ਨੋਟ ਪੇਸ਼ ਕੀਤਾ ਗਿਆ ਸੀ। ਨੋਟਬੰਦੀ ਦੌਰਾਨ 500 ਅਤੇ 1000 ਰੁਪਏ ਦੇ ਨੋਟ ਬੰਦ ਕਰ ਦਿੱਤੇ ਗਏ ਸਨ। ਆਰਬੀਆਈ ਨੇ ਕਿਹਾ ਕਿ 23 ਮਈ ਤੋਂ ਤੁਸੀਂ ਇੱਕ ਵਾਰ ਵਿੱਚ ਸਿਰਫ 2,000 ਰੁਪਏ ਦੇ 20,000 ਰੁਪਏ ਤੱਕ ਦੇ ਨੋਟਾਂ ਨੂੰ ਬਦਲ ਜਾਂ ਜਮ੍ਹਾ ਕਰ ਸਕਦੇ ਹੋ। ਇਸ ਦੇ ਲਈ ਬੈਂਕਾਂ ਨੂੰ ਇੱਕ ਵਿਸ਼ੇਸ਼ ਵਿੰਡੋ ਖੋਲ੍ਹਣੀ ਹੋਵੇਗੀ। ਇਸ ਤੋਂ ਇਲਾਵਾ ਆਰ.ਬੀ.ਆਈ. ਨੋਟਾਂ ਨੂੰ ਬਦਲਣ ਅਤੇ ਜਮ੍ਹਾ ਕਰਵਾਉਣ ਲਈ 19 ਸ਼ਾਖਾਵਾਂ ਖੋਲੇਗੀ।
- Crime1 year ago
ਲੜਾਈ-ਝਗੜੇ ਦੇ ਮਾਮਲੇ ‘ਚ ਨਾਮਜ਼ਦ ਲੋੜੀਂਦੀ ਮਹਿਲਾ ਭਗੌੜਾ ਨੂੰ ਕੀਤਾ ਕਾਬੂ
- Ludhiana - Khanna2 years ago
ਗਲੀ ‘ਚ ਖੇਡ ਰਹੇ ਬੱਚੇ ਨੂੰ ਥਾਰ ਚਾਲਕ ਨੇ ਕੁਚਲਿਆ
- Amritsar2 years ago
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਸ਼ਹਿਰਵਾਸੀਆਂ ਨੂੰ ਗਰਮੀ ਤੋਂ ਬਚਣ ਦੀ ਕੀਤੀ ਅਪੀਲ
- Agriculure2 years ago
ਟੁੱਟੇ ਜਾਂ ਬਦਰੰਗ ਦਾਣੇ ਤੇ ਖਰੀਦ ਏਜੰਸੀਆਂ ਵੱਲੋਂ ਕੀਤੀ ਜਾਣ ਵਾਲੀ ਕਟੌਤੀ ਦੀ ਭਰਪਾਈ ਕਰੇਗੀ ਪੰਜਾਬ ਸਰਕਾਰ
- Health2 years ago
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਵਿਗੜੀ ਸਿਹਤ
- Religious2 years ago
ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਬਰਦਾਸ਼ਤ ਤੋਂ ਬਾਹਰ : ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ
- Amritsar2 years ago
ਗੰਨ ਪੁਆਇੰਟ ‘ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 2 ਮੁਲਜ਼ਮ ਕੀਤੇ ਕਾਬੂ
- Chandigarh2 years ago
ਮਾਨ ਸਰਕਾਰ ਸ਼ੁੱਕਰਵਾਰ ਨੂੰ 80 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਕਰਨਗੇ ਸਮਰਪਿਤ