Education
ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਪੀ.ਐੱਚ.ਡੀ. ਕਰਨ ਲਈ ਅਮਰੀਕਾ ਦੀ ਯੂਨੀਵਰਸਿਟੀ ਤੋਂ ਕੀਤੀ ਫੈਲੋਸ਼ਿਪ ਹਾਸਲ

ਲੁਧਿਆਣਾ 18 ਅਪ੍ਰੈਲ (ਮਨਦੀਪ)
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਐੱਮ ਐੱਸ ਸੀ ਕਮਿਸਟਰੀ ਵਿਦਿਆਰਥਣ ਕੁਮਾਰੀ ਹਰਮਿਲਨ ਕੌਰ ਨੂੰ ਅਮਰੀਕਾ ਦੀ ਦੱਖਣੀ ਕੈਰੋਲੀਨਾ ਰਾਜ, ਕੋਲੰਬੀਆ ਯੂਨੀਵਰਸਿਟੀ ਤੋਂ ਆਪਣੀ ਪੀ.ਐੱਚ.ਡੀ. ਕਰਨ ਲਈ ਫੈਲੋਸ਼ਿਪ ਹਾਸਲ ਹੋਈ ਹੈ।
ਇਸ ਫੈਲੋਸ਼ਿਪ ਵਿੱਚ 28,000 ਅਮਰੀਕੀ ਡਾਲਰ ਸਲਾਨਾ ਦੀ ਅਧਿਆਪਨ ਅਸਿਸਟੈਂਟਸ਼ਿਪ ਪ੍ਰਾਪਤ ਕਰਨ ਤੋਂ ਇਲਾਵਾ ਖੋਜ ਕਰਨ ਦੇ ਮੌਕੇ ਵੀ ਹੋਣਗੇ। ਕੁਮਾਰੀ ਹਰਮਿਲਨ ਕੌਰ ਨੇ ਕੈਮਿਸਟਰੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਮਨਪ੍ਰੀਤ ਕੌਰ ਦੀ ਦੇਖ-ਰੇਖ ਹੇਠ ਮਾਸਟਰਜ਼ ਡਿਗਰੀ ਸੰਪੂਰਨ ਕੀਤੀ । ਉਸਨੇ ਆਪਣੇ ਮਾਸਟਰ ਦੇ ਖੋਜ ਕਾਰਜ ਸਮੇਂ ਅੰਤਰਰਾਸਟਰੀ ਖੋਜ ਪੱਤਰ ਅਤੇ ਪੁਸਤਕ ਅਧਿਆਇ ਪ੍ਰਕਾਸ਼ਿਤ ਕਰਵਾਏ।
ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ, ਡੀਨ, ਪੋਸਟ ਗ੍ਰੈਜੂਏਟ ਸਟੱਡੀਜ ਡਾ. ਪਰਦੀਪ ਕੁਮਾਰ ਛੁਨੇਜਾ, ਡੀਨ, ਕਾਲਜ ਆਫ ਬੇਸਿਕ ਸਾਇੰਸਜ ਐਂਡ ਹਿਊਮੈਨਟੀਜ ਡਾ. ਸੰਮੀ ਕਪੂਰ ਅਤੇ ਕੈਮਸਿਟਰੀ ਵਿਭਾਗ ਦੇ ਮੁਖੀ ਡਾ. ਮਨਜੀਤ ਕੌਰ ਸੰਘਾ ਨੇ ਵਿਦਿਆਰਥਣ ਨੂੰ ਵਧਾਈ ਦਿੱਤੀ ਅਤੇ ਭਵਿੱਖ ਦੇ ਯਤਨਾਂ ਵਿੱਚ ਉਸਦੀ ਸਫਲਤਾ ਦੀ ਕਾਮਨਾ ਕੀਤੀ।
Education
ਸਰਕਾਰੀ ਸਕੂਲਾਂ ‘ਚ ਮੈਗਾ ਮਾਪੇ-ਅਧਿਆਪਕ ਮਿਲਣੀ ਦਾ ਸਫਲ ਆਯੋਜਨ

ਬੱਚਿਆਂ ਨੂੰ ਉਤਸਾਹਿਤ ਕਰਨ ਲਈ ਵੱਖ-ਵੱਖ ਵਿਧਾਇਕ ਸਹਿਬਾਨਾਂ ਵੱਲੋਂ ਪੀ.ਟੀ.ਐਮ. ‘ਚ ਸ਼ਿਰਕਤ
ਲੁਧਿਆਣਾ, (ਦਿਵਿਆ ਸਵੇਰਾ) – ਪੰਜਾਬ ਸਰਕਾਰ ਵੱਲੋਂ ਸਿੱਖਿਆ ਸੁਧਾਰ ਤਹਿਤ ਜ਼ਿਲ੍ਹੇ ਦੇ ਵੱਖ-ਵੱਖ 14 ਵਿਧਾਨ ਸਭਾ ਹਲਕਿਆਂ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਦਾ ਆਯੋਜਨ ਕੀਤਾ ਗਿਆ ਜਿੱਥੇ ਬੱਚਿਆਂ ਨੂੰ ਪੜਾਈ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ਵੱਖ-ਵੱਖ ਵਿਧਾਇਕ ਸਹਿਬਾਨਾਂ ਵੱਲੋਂ ਸ਼ਿਰਕਤ ਕੀਤੀ ਗਈ। ਮੈਗਾ ਮਾਪੇ-ਅਧਿਆਪਕ ਮਿਲਣੀ ਦੌਰਾਨ ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲਿਆ।
ਪੀ.ਟੀ.ਐਮ. ਦੌਰਾਨ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਸਰਕਾਰੀ ਸੀ.ਸੈ. ਸਕੂਲ, ਕੁੰਦਨਪੁਰੀ ਅਤੇ ਮਲਟੀਪਰਪਜ ਸਕੂਲ, ਲੱਕੜ ਬਾਜ਼ਾਰ ਵਿਖੇ ਸ਼ਮੂਲੀਅਤ ਕੀਤੀ ਜਦਕਿ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਸਰਕਾਰੀ ਸੀ.ਸੈ. ਸਕੂਲ, ਗਿਆਸਪੁਰਾ, ਡਾਬਾ, ਲੋਹਾਰਾ, ਸ਼ੇਰਪੁਰ, ਢੰਡਾਰੀ, ਕੰਗਣਵਾਲ ਅਤੇ ਇਸ਼ਰ ਨਗਰ, ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਸ ਸ ਸ ਸ ਮਾਡਲ ਟਾਊਨ, ਹਲਕਾ ਪਾਇਲ ਤੋਂ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਸ ਸ ਸ ਸ ਧਮੋਟ ਕਲਾਂ ਅਤੇ ਮਾਂਗੇਵਾਲ, ਹਲਕਾ ਜਗਰਾਉਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਵੱਲੋਂ ਸਰਕਾਰੀ ਹਾਈ ਸਕੂਲ, ਮਲਕ, ਸ ਸ ਸ ਸ (ਲੜਕੇ) ਅਤੇ ਸ ਸ ਸ ਸ (ਲੜਕੀਆਂ) ਜਗਰਾਉਂ ਵਿਖੇ ਸ਼ਿਰਕਤ ਕੀਤੀ ਗਈ। (more…)
Education
ਨਹਿਰੂ ਯੁਵਾ ਕੇਂਦਰ ਲੁਧਿਆਣਾ ਵੱਲੋਂ ਮਨਾਇਆ ਗਿਆ ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਹਫ਼ਤਾ

ਨਹਿਰੂ ਯੁਵਾ ਕੇਂਦਰ ਲੁਧਿਆਣਾ ਵੱਲੋਂ ਮਨਾਇਆ ਗਿਆ ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਹਫ਼ਤਾ
ਜਾਗਰੂਕਤਾ ਸੈਸ਼ਨ ਦਾ ਆਯੋਜਨ :- ਜਨਵਰੀ ਮਹੀਨੇ ਵਿੱਚ ਵੱਖ-ਵੱਖ ਥਾਵਾਂ ‘ਤੇ ਜਾਗਰੂਕਤਾ ਪ੍ਰੋਗਰਾਮ ਕਰਕੇ ਮਨਾਇਆ ਗਿਆ ‘ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਹਫ਼ਤਾ
ਲੁਧਿਆਣਾ/ਦਿਵਿਆ ਸਵੇਰਾ
ਜਾਗਰੂਕਤਾ ਸੈਸ਼ਨ ਦਾ ਆਯੋਜਨ :-ਨਹਿਰੂ ਯੁਵਾ ਕੇਂਦਰ ਲੁਧਿਆਣਾ ਵੱਲੋਂ ਲੁਧਿਆਣਾ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ, ਜਨਵਰੀ ਮਹੀਨੇ ਵਿੱਚ ਵੱਖ-ਵੱਖ ਥਾਵਾਂ ‘ਤੇ ਜਾਗਰੂਕਤਾ ਪ੍ਰੋਗਰਾਮ ਕਰਕੇ ‘ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਹਫ਼ਤਾ -2024 ਮਨਾਇਆ ਜਾ ਰਿਹਾ ਹੈ।
ਬੀਤੀ ੧੬ ਜਨਵਰੀ ਨੂੰ, ਇਸ ਜਾਗਰੂਕਤਾ ਸੈਸ਼ਨ ਦਾ ਆਯੋਜਨ ਸਥਾਨਕ ਨੈਸ਼ਨਲ ਸਕਿੱਲ ਟਰੇਨਿੰਗ ਇੰਸਟੀਚਿਊਟ, ਲੁਧਿਆਣਾ ਵਿਖੇ ਕੀਤਾ ਗਿਆ, ਜਿਸ ਵਿੱਚ ਸ੍ਰੀ ਜਸਬੀਰ ਸਿੰਘ, ਮੁਖੀ – ਟਰੈਫਿਕ ਐਜੂਕੇਸ਼ਨ ਸੈੱਲ, ਲੁਧਿਆਣਾ ਨੇ ਇਸ ਸੰਸਥਾ ਦੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। (more…)
Education
ਸੂਬੇ ‘ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਮੁੱਖ ਟੀਚਾ – ਵਿਧਾਇਕ ਮੁੰਡੀਆਂ

ਸਾਹਨੇਵਾਲ/ਲੁਧਿਆਣਾ, 26 ਮਈ (ਜੋਗਿੰਦਰ ਕੰਬੋਜ/ਸੁਖਵਿੰਦਰ ਸੁੱਖੀ)
ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ‘ਚ ਬਾਰਵੀਂ ਜਮਾਤ ਦੇ ਵਿਚ ਪੰਜਾਬ ਭਰ ਦੇ ਅੰਦਰ ਤੀਜਾ ਰੈਂਕ ਹਾਸਲ ਕਰਨ ਵਾਲੀ ਨਵਪ੍ਰੀਤ ਕੌਰ ਅਤੇ ਸੀ.ਬੀ.ਐਸ.ਈ. ਬੋਰਡ ‘ਚ 97 ਫੀਸਦ ਅੰਕ ਲੈ ਕੇ ਹਲਕੇ ਦਾ ਨਾਮ ਰੋਸ਼ਨ ਕਰਨ ਵਾਲੇ ਜਸਕਰਨ ਸਿੰਘ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵੱਲੋਂ ਦੋਹਾਂ ਹੀ ਵਿਦਿਆਰਥੀਆਂ ਨਾਲ ਖੁਦ ਮੁਲਾਕਾਤ ਕਰਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਦੋਹਾਂ ਹੀ ਵਿਦਿਆਰਥੀਆਂ ਦੀ ਅਗਲੇਰੀ ਪੜ੍ਹਾਈ ਲਈ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ ਗਿਆ।
ਇਸ ਮੌਕੇ ਵਿਦਿਆਰਥੀਆਂ ਨੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਦੇ ਵਿਧਾਇਕ ਵੱਲੋਂ ਜਿਵੇਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਹੈ, ਉਹ ਕਾਫੀ ਖੁਸ਼ ਹਨ ਅਤੇ ਭਵਿੱਖ ਵਿੱਚ ਵੀ ਹਲਕਾ ਸਾਹਨੇਵਾਲ ਅਤੇ ਜ਼ਿਲ੍ਹਾ ਲੁਧਿਆਣੇ ਦਾ ਨਾਮ ਰੌਸ਼ਨ ਕਰਨ ਲਈ ਯਤਨਸ਼ੀਲ ਰਹਿਣਗੇ।
Crime2 years agoਲੜਾਈ-ਝਗੜੇ ਦੇ ਮਾਮਲੇ ‘ਚ ਨਾਮਜ਼ਦ ਲੋੜੀਂਦੀ ਮਹਿਲਾ ਭਗੌੜਾ ਨੂੰ ਕੀਤਾ ਕਾਬੂ
Ludhiana - Khanna3 years agoਗਲੀ ‘ਚ ਖੇਡ ਰਹੇ ਬੱਚੇ ਨੂੰ ਥਾਰ ਚਾਲਕ ਨੇ ਕੁਚਲਿਆ
Amritsar3 years agoਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਸ਼ਹਿਰਵਾਸੀਆਂ ਨੂੰ ਗਰਮੀ ਤੋਂ ਬਚਣ ਦੀ ਕੀਤੀ ਅਪੀਲ
Health3 years agoਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਵਿਗੜੀ ਸਿਹਤ
Agriculure3 years agoਟੁੱਟੇ ਜਾਂ ਬਦਰੰਗ ਦਾਣੇ ਤੇ ਖਰੀਦ ਏਜੰਸੀਆਂ ਵੱਲੋਂ ਕੀਤੀ ਜਾਣ ਵਾਲੀ ਕਟੌਤੀ ਦੀ ਭਰਪਾਈ ਕਰੇਗੀ ਪੰਜਾਬ ਸਰਕਾਰ
Religious3 years agoਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਬਰਦਾਸ਼ਤ ਤੋਂ ਬਾਹਰ : ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ
Amritsar3 years agoਗੰਨ ਪੁਆਇੰਟ ‘ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 2 ਮੁਲਜ਼ਮ ਕੀਤੇ ਕਾਬੂ
Education3 years agoਸਾਈਂ ਪਬਲਿਕ ਸਕੂਲ ਵਿਖੇ ਦਯਾਨੰਦ ਮੈਡੀਕਲ ਕਾਲਜ ਵੱਲੋਂ ਵਿਸ਼ੇਸ਼ ਮੈਡੀਕਲ ਕੈਂਪ ਦਾ ਕੀਤਾ ਗਿਆ ਆਯੋਜਨ























