E-Paper
ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਵੰਡੇ ਗਏ ਇਨਵਰਟਰ

ਲੁਧਿਆਣਾ, 20 ਅਪ੍ਰੈਲ (ਸੋਨੀਆਂ)
ਵੱਧ ਰਹੇ ਤਾਪਮਾਨ ਅਤੇ ਬਿਜਲੀ ਦੇ ਕੱਟਾਂ ਦੌਰਾਨ ਸਕੂਲਾਂ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵਲੋਂ ਜ਼ਿਲ੍ਹੇ ਦੇ 12 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬਿਜਲੀ ਦੇ ਇਨਵਰਟਰ ਸੌਂਪੇ ਗਏ.
ਸਥਾਨਕ ਪੁਲਿਸ ਲਾਈਨਜ਼ ਵਿਖੇ ਆਯੋਜਿਤ ਸਮਾਗਮ ਦੌਰਾਨ ਕਮਿਸ਼ਨਰ ਸਿੱਧੂ ਦੇ ਨਾਲ ਜੁਆਇੰਟ ਪੁਲਿਸ ਕਮਿਸ਼ਨਰ ਸੌਮਿਆ ਮਿਸ਼ਰਾ ਅਤੇ ਡੀ.ਸੀ.ਪੀ. ਹਰਮੀਤ ਸਿੰਘ ਹੁੰਦਲ ਨੇ ਕਿਹਾ ਕਿ ਗਰਮੀਆਂ ਦੇ ਦਿਨਾਂ ਵਿੱਚ ਛੋਟੇ ਸਕੂਲੀ ਬੱਚਿਆਂ ਨੂੰ ਤੇਜ਼ ਗਰਮੀ ਕਾਰਨ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਕਈ ਵਾਰ ਬਿਜਲੀ ਦੇ ਕੱਟਾਂ ਕਾਰਨ ਉਨ੍ਹਾਂ ਦੀ ਪੜ੍ਹਾਈ ਵੀ ਔਖੀ ਹੋ ਜਾਂਦੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਬਿਜਲੀ ਦਾ ਕੱਟ ਲੱਗਣ ਦੀ ਸੂਰਤ ਵਿੱਚ ਇਹ ਸਿਸਟਮ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਵਿੱਚ ਸਹਾਈ ਸਿੱਧ ਹੋਵੇਗਾ ਅਤੇ ਬੱਚੇ ਸੁਚਾਰੂ ਢੰਗ ਨਾਲ ਪੜ੍ਹਾਈ ਕਰ ਸਕਣਗੇ।
ਪੁਲਿਸ ਕਮਿਸ਼ਨਰ ਸਿੱਧੂ ਵਲੋਂ ਪੀ.ਸੀ. ਜਵੈਲਰਜ਼ ਦੇ ਇਸ ਅਹਿਮ ਯੋਗਦਾਨ ਪਾਉਣ ਲਈ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਸ਼ੁਰੂਆਤ ਹੈ ਅਤੇ ਲੁਧਿਆਣਾ ਪੁਲਿਸ ਭਵਿੱਖ ਵਿੱਚ ਵੀ ਸਰਕਾਰੀ ਸਕੂਲਾਂ ਲਈ ਅਜਿਹੇ ਉਪਰਾਲੇ ਜਾਰੀ ਰੱਖੇਗੀ।
- Crime1 year ago
ਲੜਾਈ-ਝਗੜੇ ਦੇ ਮਾਮਲੇ ‘ਚ ਨਾਮਜ਼ਦ ਲੋੜੀਂਦੀ ਮਹਿਲਾ ਭਗੌੜਾ ਨੂੰ ਕੀਤਾ ਕਾਬੂ
- Ludhiana - Khanna2 years ago
ਗਲੀ ‘ਚ ਖੇਡ ਰਹੇ ਬੱਚੇ ਨੂੰ ਥਾਰ ਚਾਲਕ ਨੇ ਕੁਚਲਿਆ
- Amritsar2 years ago
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਸ਼ਹਿਰਵਾਸੀਆਂ ਨੂੰ ਗਰਮੀ ਤੋਂ ਬਚਣ ਦੀ ਕੀਤੀ ਅਪੀਲ
- Agriculure2 years ago
ਟੁੱਟੇ ਜਾਂ ਬਦਰੰਗ ਦਾਣੇ ਤੇ ਖਰੀਦ ਏਜੰਸੀਆਂ ਵੱਲੋਂ ਕੀਤੀ ਜਾਣ ਵਾਲੀ ਕਟੌਤੀ ਦੀ ਭਰਪਾਈ ਕਰੇਗੀ ਪੰਜਾਬ ਸਰਕਾਰ
- Health2 years ago
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਵਿਗੜੀ ਸਿਹਤ
- Religious2 years ago
ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਬਰਦਾਸ਼ਤ ਤੋਂ ਬਾਹਰ : ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ
- Amritsar2 years ago
ਗੰਨ ਪੁਆਇੰਟ ‘ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 2 ਮੁਲਜ਼ਮ ਕੀਤੇ ਕਾਬੂ
- Chandigarh2 years ago
ਮਾਨ ਸਰਕਾਰ ਸ਼ੁੱਕਰਵਾਰ ਨੂੰ 80 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਕਰਨਗੇ ਸਮਰਪਿਤ