Amritsar
ਅੰਮ੍ਰਿਤਸਰ ਪੁਲਿਸ ਨੇ 60 ਗ੍ਰਾਮ ਹੈਰੋਇਨ ਸਣੇ ਕੀਤਾ ਇੱਕ ਕਾਬੂ
ਸ੍ਰੀ ਅੰਮ੍ਰਿਤਸਰ ਸਾਹਿਬ, 21 ਅਪ੍ਰੈਲ( ਰਣਜੀਤ ਸਿੰਘ ਮਸੌਣ)
ਮੁੱਖ ਅਫ਼ਸਰ ਥਾਣਾ ਕੰਨਟੋਨਮੈਂਟ ਅੰਮ੍ਰਿਤਸਰ ਦੇ ਇੰਸਪੈਕਟਰ ਹਰਿੰਦਰ ਸਿੰਘ ਦੀ ਨਿਗਰਾਨੀ ਹੇਠ ਐਸ.ਆਈ ਕੁਲਵੰਤ ਸਿੰਘ ਇੰਚਾਂਰਜ਼ ਪੁਲਿਸ ਚੌਕੀ ਗੁਮਟਾਲਾ ਸਮੇਤ ਸਾਥੀ ਕਰਮਚਾਰੀਆਂ ਵੱਲੋਂ ਗਸ਼ਤ ਦੌਰਾਨ ਗੁਮਟਾਲਾ ਕਲੋਨੀ ਲੋਹਾਰਕਾ ਰੋਡ ਤੋਂ ਦੋਸ਼ੀ ਲਵਪ੍ਰੀਤ ਸਿੰਘ ਉਰਫ਼ ਘਾਟਾ ਪੁੱਤਰ ਸਰੂਪ ਸਿੰਘ ਵਾਸੀ ਗਲੀ ਪਾਰਕ ਵਾਲੀ ਗੁਮਟਾਲਾ ਕਲੋਨੀ, ਅੰਮ੍ਰਿਤਸਰ ਨੂੰ ਕਾਬੂ ਕਰਕੇ ਇਸ ਪਾਸੋਂ 60 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ ਤੇ ਦੋਸ਼ੀ ਤੇ ਮੁਕੱਦਮਾਂ ਨੰਬਰ 68 ਮਿਤੀ 20-04-2023 ਜੁਰਮ 21/29/61/85 ਐਨ.ਡੀ.ਪੀ.ਐਸ ਐਕਟ, ਥਾਣਾ ਕੰਨਟੋਨਮੈਂਟ, ਅੰਮ੍ਰਿਤਸਰ ਵਿਖੇ ਦਰਜ ਕੀਤਾ ਗਿਆ। ਗ੍ਰਿਫ਼ਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਤਿੰੰਨ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਰਿਮਾਂਡ ਦੌਰਾਨ ਇਸਦੇ ਬੈਕਵਰਡ ਤੇ ਫਾਰਵਰਡ ਲੰਿਕ ਬਾਰੇ ਬਾਰੀਕੀ ਨਾਲ ਪੁੱਛਗਿੱਛ ਕਰਕੇ ਹੋਰ ਰਿਕਵਰੀ ਹੋਣ ਦੀ ਸੰਭਾਵਨਾਂ ਹੈ।