Amritsar
ਅੰਮ੍ਰਿਤਸਰ ਸਿਟੀ ਵੱਲੋਂ 2 ਨਸ਼ਾ ਤੱਸਕਰਾਂ ਨੂੰ 200 ਗ੍ਰਾਮ ਹੈਰੋਇਨ ਸਣੇ ਕੀਤਾ ਕਾਬੂ
ਸ੍ਰੀ ਅੰਮ੍ਰਿਤਸਰ ਸਾਹਿਬ 22 ਅਪ੍ਰੈਲ ( ਰਣਜੀਤ ਸਿੰਘ ਮਸੌਣ )
ਇੰਸਪੈਕਟਰ ਅਮਨਦੀਪ ਸਿੰਘ ਇੰਚਾਂਰਜ਼ ਸੀ.ਆਈ.ਏ ਸਟਾਫ਼, ਅੰਮ੍ਰਿਤਸਰ ਦੀ ਨਿਗਰਾਨੀ ਹੇਠ ਐਸ.ਆਈ ਰਵੀ ਕੁਮਾਰ ਸਮੇਤ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਨੇੜੇ ਪਿੰਗਲਵਾੜਾ, ਅੰਮ੍ਰਿਤਸਰ ਤੋਂ ਦੋਸ਼ੀ ਗੁਰਵਿੰਦਰ ਸਿੰਘ ਉਰਫ਼ ਗੋਪੀ ਪੁੱਤਰ ਧਰਮਜੀਤ ਸਿੰਘ ਵਾਸੀ ਗਲੀ ਨੰਬਰ 01, ਬਾਬਾ ਜੀਵਨ ਸਿੰਘ ਕਲੋਨੀ, ਗੁਰੂ ਕੀ ਵਡਾਲੀ, ਛੇਹਰਟਾ, ਅੰਮ੍ਰਿਤਸਰ ਅਤੇ ਲਵਪ੍ਰੀਤ ਸਿੰਘਉਰਫ਼ ਲੱਡੂ ਪੁੱਤਰ ਚਮਨ ਸਿੰਘ ਵਾਸੀ ਮਕਾਨ ਨੰਬਰ 137, ਗਲੀ ਨੰਬਰ 02, ਗੁਰੂ ਕੀ ਵਡਾਲੀ, ਛੇਹਰਟਾ, ਅੰਮ੍ਰਿਤਸਰ ਨੂੰ ਕਾਬੂ ਕਰਕੇ ਇਹਨਾਂ ਪਾਸੋਂ 200 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ ਤੇ ਇਹਨਾਂ ਤੇ ਮੁਕੱਦਮਾਂ ਨੰਬਰ 75 ਮਿਤੀ 21-04-2023 ਜੁਰਮ 21(ਬੀ),29/61/85 ਐਨ.ਡੀ.ਪੀ.ਐਸ ਐਕਟ, ਥਾਣਾ ਏ-ਡਵੀਜ਼ਨ, ਵਿੱਚ ਦਰਜ ਕੀਤਾ ਗਿਆ। ਗਿ੍ਫ਼ਤਾਰ ਦੋਸ਼ੀਆ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।