Natioal
ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਨਾਲ ਨਾ ਪੂਰਾ ਹੋਣ ਵਾਲਾ ਘਾਟਾ ਪਿਆ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
ਸਵ.ਪ੍ਰਕਾਸ ਸਿੰਘ ਬਾਦਲ ਦੀ ਅੰਤਿਮ ਅਰਦਾਸ ਵਿੱਚ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
ਮੁਕਤਸਰ 4 ਮਈ (ਦਿਵਿਆ ਸਵੇਰਾ ਟੀਮ)
ਸਵ. ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਮੌਕੇ ਪੁੱਜੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਾਦਲ ਪਰਿਵਾਰ ਨਾਲ਼ ਗਹਿਰਾ ਦੁੱਖ ਪ੍ਰਗਟ ਕੀਤਾ। ਇਸ ਮੌਕੇ ਤੇ ਓਹਨਾਂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ . ਪ੍ਰਕਾਸ਼ ਸਿੰਘ ਬਾਦਲ ਦਾ ਇਸ ਫਾਨੀ ਸੰਸਾਰ ਤੋਂ ਚਲੇ ਜਾਣਾ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਸ. ਬਾਦਲ ਕਿਸਾਨਾਂ , ਮਜ਼ਦੂਰਾਂ ਸਮੇਤ ਹਰ ਵਰਗ ਦੀਆਂ ਮੁਸ਼ਕਿਲਾਂ ਤੋਂ ਚੰਗੀ ਤਰ੍ਹਾਂ ਜਾਣੂ ਸਨ | ਇਸ ਕਰਕੇ ਆਪਣੇ ਰਾਜਭਾਗ ਦੌਰਾਨ ਉਨ੍ਹਾਂ ਨੇ ਬਿਨਾਂ ਕਿਸੇ ਵਿਤਕਰੇ ਤੋਂ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵੱਡੇ ਫ਼ੈਸਲੇ ਲਏੇ , ਜਿਨਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | 4 ਮਈ ਨੂੰ ਓਹਨਾ ਦੇ ਜੱਦੀ ਪਿੰਡ ਪਹੁੰਚ ਕੇ ਵੱਖ ਵੱਖ ਸ਼ਖਸ਼ੀਅਤਾਂ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ।
Agriculure
ਸੰਯੁਕਤ ਕਿਸਾਨ ਮੋਰਚਾ ਵੱਲੋਂ 16 ਫਰਵਰੀ ਨੂੰ ਕਿਰਤੀ ਹੜਤਾਲ ਤੇ ਪੇਂਡੂ ਭਾਰਤ ਬੰਦ ਦਾ ਦਿੱਤਾ ਗਿਆ ਸੱਦਾ
ਭਾਰਤ ਬੰਦ ਦਾ ਸੱਦਾ:- ਮੋਦੀ ਨੇ ਕਾਰਪੋਰੇਟ ਦੇ 14.56 ਲੱਖ ਕਰੋੜ ਰੁਪਏ ਦੇ ਕਰਜ਼ੇ ਤੇ ਮਾਰੀ ਲੀਕ
ਚੰਡੀਗੜ੍ਹ/ਦਿਵਿਆ ਸਵੇਰਾ
ਭਾਰਤ ਬੰਦ ਦਾ ਸੱਦਾ:- ਸੰਯੁਕਤ ਕਿਸਾਨ ਮੋਰਚਾ ਦੇ ਦੇਸ਼ ਵਿਆਪੀ ਸੱਦੇ ਤਹਿਤ ਗਣਤੰਤਰ ਦਿਵਸ ਮੌਕੇ ਸੂਬੇ ਭਰ ਵਿੱਚ ਕਿਸਾਨ ਜਥੇਬੰਦੀਆਂ ਨੇ ਵੱਡੀ ਪੱਧਰ ਤੇ ਟਰੈਕਟਰ/ਵਾਹਨ ਮਾਰਚ ਕਰਕੇ 16 ਫਰਵਰੀ ਨੂੰ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਦੀ ਜ਼ੋਰਦਾਰ ਸ਼ੁਰੁਆਤ ਕਰ ਦਿੱਤੀ ਹੈ।
ਮਾਰਚ ਦੌਰਾਨ ਕਿਸਾਨ ਜਥੇਬੰਦੀਆਂ ਨੇ ਕਿਸਾਨਾਂ-ਖੇਤ ਮਜ਼ਦੂਰਾਂ ਦੇ ਕਰਜ਼ੇ ਤੇ ਲੀਕ ਮਾਰਨ, ਸਾਰੀਆਂ ਫਸਲਾਂ ਦੀ ਸੀ2+50% ਫਾਰਮੂਲੇ ਨਾਲ ਐਮ.ਐੱਸ.ਪੀ ਤੇ ਖ੍ਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਉਣ, ਖੇਤੀ ਲਾਗਤ ਵਸਤਾਂ ਦੀਆਂ ਕੀਮਤਾਂ ਘਟਾਉਣ,ਪ੍ਰੀਪੇਡ ਮੀਟਰਾਂ ਦੀ ਨੀਤੀ ਨੂੰ ਵਾਪਸ ਲੈਣ,ਸਰਲ ਅਤੇ ਸਰਕਾਰੀ ਫ਼ਸਲ ਬੀਮਾ ਯੋਜਨਾ ਲਾਗੂ ਕਰਨ, ਕਿਸਾਨ ਪਰਿਵਾਰਾਂ ਲਈ ੧੦ ਹਜ਼ਾਰ ਰੁਪਏ ਮਹੀਨਾ ਪੈਨਸ਼ਨ ਸਕੀਮ ਲਾਗੂ ਕਰਨ, ਲਖੀਮਪੁਰ ਖੀਰੀ ਕਾਂਡ ਦੇ ਮੁੱਖ ਸਰਗਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਕੇਸ ਦਰਜ਼ ਕਰਕੇ ਗ੍ਰਿਫਤਾਰ ਕਰਨ ਅਤੇ ਚਾਰ ਲੇਬਰ ਕੋਡਾ ਨੂੰ ਰੱਦ ਕਰਨ ਦੇ ਨਾਲ ਨਾਲ ਬਿਜਲੀ, ਰੇਲਵੇ ਸਮੇਤ ਪਬਲਿਕ ਸੈਕਟਰ ਦੇ ਨਿਜੀਕਰਨ ਦੀਆਂ ਨੀਤੀਆਂ ਨੂੰ ਰੱਦ ਕਰਨ ਦੀਆਂ ਮੰਗਾਂ ਨੂੰ ਕੇਂਦਰ ਅਤੇ ਸੂਬਾ ਸਰਕਾਰ ਨੂੰ ਮੰਨਕੇ ਲਾਗੂ ਕਰਨ ਲਈ ਜੋਰਦਾਰ ਆਵਾਜ਼ ਬੁਲੰਦ ਕੀਤੀ। (more…)
Crime
ਉੜੀਸਾ ਵਿਚ ਵਾਪਰਿਆ ਵੱਡਾ ਭਿਆਨਕ ਰੇਲ ਹਾਦਸਾ:- 240 ਲੋਕਾਂ ਦੀ ਮੌਤ 950 ਤੋ ਵੱਧ ਜ਼ਖਮੀ
ਭਾਰਤੀ ਰੇਲਵੇ ਨੇ ਹੈਲਪਲਾਇਨ ਨੰਬਰ ਕੀਤੇ ਜਾਰੀ:- ਮ੍ਰਿਤਕਾਂ ਨੂੰ 10 ਲੱਖ ਰੁਪਏ, ਜਖਮੀਆਂ ਨੂੰ 2 ਲੱਖ ਦਾ ਮੁਆਵਜਾ ਦੇਣ ਦਾ ਕੀਤਾ ਐਲਾਨ
ਉੜੀਸਾ 3 ਜੂਨ (ਦਿਵਿਆ ਸਵੇਰਾ)
ਬੀਤੇ ਦਿਨੀਂ ਸ਼ੁੱਕਰਵਾਰ ਸ਼ਾਮ ਨੂੰ ਉੜੀਸਾ ਦੇ ਬਾਲਾਸੋਰ ਵਿਚ ਇਕ ਵੱਡਾ ਰੇਲ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਵਿੱਚ ਕੋਰੋਮੰਡਲ ਐਕਸਪ੍ਰੈਸ ਦੇ ਡੱਬੇ ਪਟੜੀ ਤੋਂ ਉਤਰ ਗਏ। ਇਹ ਘਟਨਾ ਬਹਿੰਗਾ ਬਾਜ਼ਾਰ ਸਟੇਸ਼ਨ ‘ਤੇ ਸ਼ਾਮ ਕਰੀਬ 7.20 ਵਜੇ ਵਾਪਰੀ ਜਦੋਂ ਕੋਰੋਮੰਡਲ ਐਕਸਪ੍ਰੈਸ ਕੋਲਕਾਤਾ ਨੇੜੇ ਸ਼ਾਲੀਮਾਰ ਸਟੇਸ਼ਨ ਤੋਂ ਚੇਨਈ ਸੈਂਟਰਲ ਜਾ ਰਹੀ ਸੀ। ਬਚਾਅ ਟੀਮ ਬਚਾਅ ਕੰਮ ‘ਚ ਲੱਗੀ ਹੋਈ ਹੈ।ਰੇਲਵੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਹਾਵੜਾ ਜਾ ਰਹੀ 12864 ਬੈਂਗਲੁਰੂ-ਹਾਵੜਾ ਸੁਪਰਫਾਸਟ ਐਕਸਪ੍ਰੈਸ ਦੇ ਕਈ ਡੱਬੇ ਬਹਾਨਗਾ ਬਾਜ਼ਾਰ ‘ਚ ਪਟੜੀ ਤੋਂ ਉਤਰ ਗਏ ਅਤੇ ਦੂਜੇ ਟ੍ਰੈਕ ‘ਤੇ ਡਿੱਗ ਗਏ। ਅਧਿਕਾਰੀ ਨੇ ਦੱਸਿਆ, ”ਇਹ ਪਟੜੀ ਤੋਂ ਉਤਰੇ ਡੱਬੇ 12841 ਸ਼ਾਲੀਮਾਰ-ਚੇਨਈ ਕੋਰੋਮੰਡਲ ਐਕਸਪ੍ਰੈੱਸ ਨਾਲ ਟਕਰਾ ਗਏ ਅਤੇ ਇਸ ਦੇ ਡੱਬੇ ਵੀ ਪਲਟ ਗਏ।” ਅਧਿਕਾਰੀ ਨੇ ਦੱਸਿਆ ਕਿ ਕੋਰੋਮੰਡਲ ਐਕਸਪ੍ਰੈੱਸ ਦੇ ਡੱਬੇ ਪਟੜੀ ਤੋਂ ਉਤਰਨ ਤੋਂ ਬਾਅਦ ਇਕ ਮਾਲ ਗੱਡੀ ਨਾਲ ਟਕਰਾ ਗਏ, ਜਿਸ ਨਾਲ ਮਾਲ ਗੱਡੀ ਵੀ ਹਾਦਸੇ ਦੀ ਲਪੇਟ ਵਿੱਚ ਆ ਗਈ। ਇਸ ਰੇਲ ਹਾਦਸੇ ਵਿੱਚ 240 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 950 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਜਖਮੀ ਯਾਤਰੀਆਂ ਨੂੰ ਸੋਰੋ ਅਤੇ ਗੋਪਾਲਪੁਰ ਸੀ.ਐੱਚ.ਸੀ. ਗੰਭੀਰ ਰੂਪ ਨਾਲ ਜ਼ਖਮੀ ਯਾਤਰੀਆਂ ਨੂੰ ਸਹੀ ਦੇਖਭਾਲ ਅਤੇ ਇਲਾਜ ਲਈ ਰੈਫਰ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਜ਼ਖਮੀਆਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਐਂਬੂਲੈਂਸਾਂ ਦੇ ਨਾਲ ਬੱਸਾਂ ਵੀ ਲਿਆਂਦੀਆਂ ਗਈਆਂ ਹਨ।
ਕਰੀਬ 600 ਤੋਂ 700 ਬਚਾਅ ਕਰਮਚਾਰੀ ਕੰਮ ਕਰ ਰਹੇ ਹਨ। ਇਹ ਬਚਾਅ ਕਾਰਜ ਸਾਰੀ ਰਾਤ ਜਾਰੀ ਰਹੇਗਾ। ਬਾਲਾਸੋਰ ਮੈਡੀਕਲ ਕਾਲਜ ਅਤੇ ਜ਼ਿਲ੍ਹਾ ਹਸਪਤਾਲ ਵਿੱਚ ਸਾਰੇ ਪ੍ਰਬੰਧ ਕੀਤੇ ਗਏ ਹਨ।
ਭਾਰਤੀ ਰੇਲਵੇ ਨੇ ਕਿਹਾ ਕਿ ਮਦਦ ਲਈ 91 6782 262 286, 8972073925, 9332392339, 8249591559, 7978418322 ਅਤੇ 9903370746 ਨੰਬਰ ਜਾਰੀ ਕੀਤੇ ਗਏ ਸਨ। ਰੇਲਵੇ ਨੇ ਕਿਹਾ ਕਿ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ, ਤੁਸੀਂ ਇਸ ‘ਤੇ ਸੰਪਰਕ ਕਰ ਸਕਦੇ ਹੋ।
ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਓਡੀਸ਼ਾ ਰੇਲ ਹਾਦਸੇ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 10 ਲੱਖ ਰੁਪਏ ਅਤੇ ਗੰਭੀਰ ਜ਼ਖ਼ਮੀਆਂ ਲਈ 2 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਮਾਮੂਲੀ ਸੱਟਾਂ ਵਾਲੇ ਵਿਅਕਤੀ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ।
Business
2000 ਰੁਪਏ ਦੇ ਨੋਟ ਬੰਦ:- 30 ਸਤੰਬਰ 2023 ਤੱਕ ਨੋਟ ਬਦਲੀ ਕਰਨ ਦੇ ਹੁਕਮ
ਦੇਸ਼ 19 ਮਈ (ਦਿਵਿਆ ਸਵੇਰਾ ਟੀਮ)
ਰਿਜ਼ਰਵ ਬੈਂਕ ਆਫ ਇੰਡੀਆ ਨੇ ਦੇਸ਼ ਦੇ ਸਾਰੇ ਬੈਂਕਾਂ ਨੂੰ 2000 ਰੁਪਏ ਦੇ ਨੋਟ ਵਾਪਸ ਲੈਣ ਲਈ ਹੁਕਮ ਜਾਰੀ ਕੀਤੇ ਹਨ। ਫਿਲਹਾਲ ਜਿਆਦਾ ਘਬਰਾਉਣ ਵਾਲੀ ਕੋਈ ਗੱਲ ਨਹੀਂ ਹੈ। ਇਹ ਲੀਗਲ ਮੁਦਰਾ ਬਣੀ ਰਹੇਗੀ। ਆਰ.ਬੀ.ਆਈ ਨੇ ਬੈਂਕਾਂ ਨੂੰ ਤੁਰੰਤ ਪ੍ਰਭਾਵ ਨਾਲ 2000 ਰੁਪਏ ਦੇ ਨੋਟ ਜਨਤਾ ਨੂੰ ਜਾਰੀ ਕਰਨ ਤੋਂ ਰੋਕਣ ਦੀ ਸਲਾਹ ਦਿੱਤੀ ਹੈ। ਸਾਲ 2016 ‘ਚ ਨੋਟਬੰਦੀ ਵੇਲੇ 500 ਅਤੇ 1000 ਦੇ ਨੋਟ ਬੰਦ ਕਰ ਦਿੱਤੇ ਗਏ ਸਨ। ਬਾਅਦ ਵਿੱਚ 2000 ਹਜ਼ਾਰ ਰੁਪਏ ਦਾ ਨੋਟ ਮਾਰਕੀਟ ਵਿੱਚ ਪੇਸ਼ ਕੀਤਾ ਗਿਆ ਸੀ।ਆਰਬੀਆਈ ਮੁਤਾਬਕ 30 ਸਤੰਬਰ ਤੱਕ ਇਹ ਨੋਟ ਵੈਧ ਕਰੰਸੀ (ਸਰਕੂਲੇਸ਼ਨ) ਰਹਿਣਗੇ। ਯਾਨੀ ਜਿਨ੍ਹਾਂ ਕੋਲ ਇਸ ਸਮੇਂ 2000 ਰੁਪਏ ਦੇ ਨੋਟ ਹਨ, ਉਨ੍ਹਾਂ ਨੂੰ ਬੈਂਕ ਤੋਂ ਚੇਂਜ ਕਰਨਾ ਹੋਵੇਗਾ। ਆਰਬੀਆਈ ਨੇ ਪ੍ਰੈਸ ਰਿਲੀਜ਼ ਵਿੱਚ ਦੱਸਿਆ ਕਿ 2018-19 ਵਿੱਚ ਹੀ 2000 ਰੁਪਏ ਦੇ ਨੋਟ ਦੀ ਛਪਾਈ ਬੰਦ ਕਰ ਦਿੱਤੀ ਗਈ ਸੀ। ਨਵੰਬਰ 2016 ‘ਚ ਨੋਟਬੰਦੀ ਤੋਂ ਬਾਅਦ 2000 ਹਜ਼ਾਰ ਰੁਪਏ ਦਾ ਨੋਟ ਪੇਸ਼ ਕੀਤਾ ਗਿਆ ਸੀ। ਨੋਟਬੰਦੀ ਦੌਰਾਨ 500 ਅਤੇ 1000 ਰੁਪਏ ਦੇ ਨੋਟ ਬੰਦ ਕਰ ਦਿੱਤੇ ਗਏ ਸਨ। ਆਰਬੀਆਈ ਨੇ ਕਿਹਾ ਕਿ 23 ਮਈ ਤੋਂ ਤੁਸੀਂ ਇੱਕ ਵਾਰ ਵਿੱਚ ਸਿਰਫ 2,000 ਰੁਪਏ ਦੇ 20,000 ਰੁਪਏ ਤੱਕ ਦੇ ਨੋਟਾਂ ਨੂੰ ਬਦਲ ਜਾਂ ਜਮ੍ਹਾ ਕਰ ਸਕਦੇ ਹੋ। ਇਸ ਦੇ ਲਈ ਬੈਂਕਾਂ ਨੂੰ ਇੱਕ ਵਿਸ਼ੇਸ਼ ਵਿੰਡੋ ਖੋਲ੍ਹਣੀ ਹੋਵੇਗੀ। ਇਸ ਤੋਂ ਇਲਾਵਾ ਆਰ.ਬੀ.ਆਈ. ਨੋਟਾਂ ਨੂੰ ਬਦਲਣ ਅਤੇ ਜਮ੍ਹਾ ਕਰਵਾਉਣ ਲਈ 19 ਸ਼ਾਖਾਵਾਂ ਖੋਲੇਗੀ।
- Ludhiana - Khanna2 years ago
ਗਲੀ ‘ਚ ਖੇਡ ਰਹੇ ਬੱਚੇ ਨੂੰ ਥਾਰ ਚਾਲਕ ਨੇ ਕੁਚਲਿਆ
- Amritsar2 years ago
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਸ਼ਹਿਰਵਾਸੀਆਂ ਨੂੰ ਗਰਮੀ ਤੋਂ ਬਚਣ ਦੀ ਕੀਤੀ ਅਪੀਲ
- Agriculure2 years ago
ਟੁੱਟੇ ਜਾਂ ਬਦਰੰਗ ਦਾਣੇ ਤੇ ਖਰੀਦ ਏਜੰਸੀਆਂ ਵੱਲੋਂ ਕੀਤੀ ਜਾਣ ਵਾਲੀ ਕਟੌਤੀ ਦੀ ਭਰਪਾਈ ਕਰੇਗੀ ਪੰਜਾਬ ਸਰਕਾਰ
- Crime9 months ago
ਲੜਾਈ-ਝਗੜੇ ਦੇ ਮਾਮਲੇ ‘ਚ ਨਾਮਜ਼ਦ ਲੋੜੀਂਦੀ ਮਹਿਲਾ ਭਗੌੜਾ ਨੂੰ ਕੀਤਾ ਕਾਬੂ
- Health2 years ago
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਵਿਗੜੀ ਸਿਹਤ
- Religious2 years ago
ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਬਰਦਾਸ਼ਤ ਤੋਂ ਬਾਹਰ : ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ
- Amritsar2 years ago
ਗੰਨ ਪੁਆਇੰਟ ‘ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 2 ਮੁਲਜ਼ਮ ਕੀਤੇ ਕਾਬੂ
- Lifestyle2 years ago
ਲੁਧਿਆਣਾ ਸ਼ਹਿਰ ਦੇ ਟ੍ਰੈਫ਼ਿਕ ਜ਼ੋਨ-ਇੰਚਾਰਜ਼ ਅਸ਼ੋਕ ਚੌਹਾਨ ਨੇ ਦੇਸ਼ਾਂ-ਵਿਦੇਸ਼ਾਂ ਤੱਕ ਪੱਟੀਆਂ ਧੁੰਮਾਂ