Agriculure
ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਵਲੋਂ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਦਾ ਲਿਆ ਗਿਆ ਜਾਇਜ਼ਾ

ਲੁਧਿਆਣਾ/ਮਨਦੀਪ
ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਡਾ. ਗੁਰਵਿੰਦਰ ਸਿੰਘ ਵਲੋਂ ਦਫਤਰ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਵਿਖੇ ਦੌਰਾ ਕੀਤਾ ਅਤੇ ਵਿਭਾਗ ਦੀਆਂ ਚੱਲ ਰਹੀਆਂ ਸਕੀਮਾਂ ਦਾ ਜਾਇਜ਼ਾ ਲਿਆ।
ਉਨ੍ਹਾਂ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ ਨਾਲ ਜ਼ਿਲ੍ਹੇ ਦਾ ਦੌਰਾ ਵੀ ਕੀਤਾ ਅਤੇ ਬਲਾਕ ਲੁਧਿਆਣਾ ਅੰਦਰ ਥਰੀਕੇ ਪਿੰਡ ਵਿਖੇ ਕਿਸਾਨ ਸੁਖਵੰਤ ਸਿੰਘ ਦੇ ਖੇਤਾਂ ਵਿੱਚ ਬਿਜਵਾਏ ਮੂੰਗੀ ਤੇ ਮੱੱਕੀ ਦੇ ਪ੍ਰਦਰਸ਼ਨੀ ਪਲਾਟ ਵੀ ਦੇਖੇ। ਉਨ੍ਹਾਂ ਥਰੀਕੇ ਵਿਖੇ ਚੱਲ ਰਿਹਾ ਪ੍ਰੋਸੈਸਿੰਗ ਯੂਨਿਟ ਵੀ ਵੇਖਿਆ।
ਡਾ. ਗੁਰਵਿੰਦਰ ਸਿੰਘ ਵਲੋਂ ਜ਼ਿਲ੍ਹੇ ਅੰਦਰ ਚੱਲ ਰਹੇ ਕਾਰਜਾਂ ਸਬੰਧੀ ਤਸੱਲੀ ਪ੍ਰਗਟ ਕੀਤੀ। ਉਨ੍ਹਾਂ ਦੂਸਰੀ ਸਰਕਾਰ-ਕਿਸਾਨ ਮਿਲਣੀ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਇਸ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ।
ਉਨ੍ਹਾਂ ਕਿਸਾਨਾਂ ਨੂੰ ਸਰਕਾਰ ਦੀ ਇਸ ਪਹਿਲਕਦਮੀ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿਹਾ ਕਿ ਕਿਸਾਨ ਇਸ ਸਮਾਰੋਹ ਵਿੱਚ ਆਪਣੇ ਕੀਮਤੀ ਸੁਝਾਅ ਜ਼ਰੂਰ ਪੇਸ਼ ਕਰਨ ਅਤੇ ਕਿਸੇ ਵੀ ਕਿਸਮ ਦੀ ਮੁਸ਼ਕਿਲ ਸਬੰਧੀ ਵੀ ਵਿਚਾਰ ਸਾਂਝੇ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਨਿਵੇਕਲੀ ਪਹਿਲ ਵਿੱਚ ਕਿਸਾਨਾਂ ਨੂੰ ਸ਼ਾਮਲ ਹੋਣ ਲਈ ਆਪਣੇ ਖੇਤਰ ਦੇ ਬਲਾਕ ਖੇਤੀਬਾੜੀ ਅਫਸਰ ਜਾਂ ਖੇਤੀਬਾੜੀ ਵਿਕਾਸ ਅਫਸਰ/ਖੇਤੀਬਾੜੀ ਵਿਸਥਾਰ ਅਫਸਰ ਨਾਲ ਸੰਪਰਕ ਕਰਨ।
ਉਨ੍ਹਾਂ ਇਹ ਵੀ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੀ ਸ਼ਮੂਲੀਅਤ ਕਰਵਾਉਣ ਲਈ ਬੱਸਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।
ਇਸ ਮੌਕੇ ਉਹਨਾਂ ਨਾਲ ਡਾ.ਜਗਦੇਵ ਸਿੰਘ ਭਨੋਹੜ ਬਲਾਕ ਖੇਤੀਬਾੜੀ ਅਫਸਰ, ਲੁਧਿਆਣਾ, ਡਾ. ਹਰਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਬੱਦੋਵਾਲ, ਸੰਦੀਪ ਸਿੰਘ, ਖੇਤੀਬਾੜੀ ਉਪ ਨਿਰੀਖਕ ਵੀ ਸ਼ਾਮਿਲ ਸਨ।
Agriculure
ਸੰਯੁਕਤ ਕਿਸਾਨ ਮੋਰਚਾ ਵੱਲੋਂ 16 ਫਰਵਰੀ ਨੂੰ ਕਿਰਤੀ ਹੜਤਾਲ ਤੇ ਪੇਂਡੂ ਭਾਰਤ ਬੰਦ ਦਾ ਦਿੱਤਾ ਗਿਆ ਸੱਦਾ

ਭਾਰਤ ਬੰਦ ਦਾ ਸੱਦਾ:- ਮੋਦੀ ਨੇ ਕਾਰਪੋਰੇਟ ਦੇ 14.56 ਲੱਖ ਕਰੋੜ ਰੁਪਏ ਦੇ ਕਰਜ਼ੇ ਤੇ ਮਾਰੀ ਲੀਕ
ਚੰਡੀਗੜ੍ਹ/ਦਿਵਿਆ ਸਵੇਰਾ
ਭਾਰਤ ਬੰਦ ਦਾ ਸੱਦਾ:- ਸੰਯੁਕਤ ਕਿਸਾਨ ਮੋਰਚਾ ਦੇ ਦੇਸ਼ ਵਿਆਪੀ ਸੱਦੇ ਤਹਿਤ ਗਣਤੰਤਰ ਦਿਵਸ ਮੌਕੇ ਸੂਬੇ ਭਰ ਵਿੱਚ ਕਿਸਾਨ ਜਥੇਬੰਦੀਆਂ ਨੇ ਵੱਡੀ ਪੱਧਰ ਤੇ ਟਰੈਕਟਰ/ਵਾਹਨ ਮਾਰਚ ਕਰਕੇ 16 ਫਰਵਰੀ ਨੂੰ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਦੀ ਜ਼ੋਰਦਾਰ ਸ਼ੁਰੁਆਤ ਕਰ ਦਿੱਤੀ ਹੈ।
ਮਾਰਚ ਦੌਰਾਨ ਕਿਸਾਨ ਜਥੇਬੰਦੀਆਂ ਨੇ ਕਿਸਾਨਾਂ-ਖੇਤ ਮਜ਼ਦੂਰਾਂ ਦੇ ਕਰਜ਼ੇ ਤੇ ਲੀਕ ਮਾਰਨ, ਸਾਰੀਆਂ ਫਸਲਾਂ ਦੀ ਸੀ2+50% ਫਾਰਮੂਲੇ ਨਾਲ ਐਮ.ਐੱਸ.ਪੀ ਤੇ ਖ੍ਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਉਣ, ਖੇਤੀ ਲਾਗਤ ਵਸਤਾਂ ਦੀਆਂ ਕੀਮਤਾਂ ਘਟਾਉਣ,ਪ੍ਰੀਪੇਡ ਮੀਟਰਾਂ ਦੀ ਨੀਤੀ ਨੂੰ ਵਾਪਸ ਲੈਣ,ਸਰਲ ਅਤੇ ਸਰਕਾਰੀ ਫ਼ਸਲ ਬੀਮਾ ਯੋਜਨਾ ਲਾਗੂ ਕਰਨ, ਕਿਸਾਨ ਪਰਿਵਾਰਾਂ ਲਈ ੧੦ ਹਜ਼ਾਰ ਰੁਪਏ ਮਹੀਨਾ ਪੈਨਸ਼ਨ ਸਕੀਮ ਲਾਗੂ ਕਰਨ, ਲਖੀਮਪੁਰ ਖੀਰੀ ਕਾਂਡ ਦੇ ਮੁੱਖ ਸਰਗਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਕੇਸ ਦਰਜ਼ ਕਰਕੇ ਗ੍ਰਿਫਤਾਰ ਕਰਨ ਅਤੇ ਚਾਰ ਲੇਬਰ ਕੋਡਾ ਨੂੰ ਰੱਦ ਕਰਨ ਦੇ ਨਾਲ ਨਾਲ ਬਿਜਲੀ, ਰੇਲਵੇ ਸਮੇਤ ਪਬਲਿਕ ਸੈਕਟਰ ਦੇ ਨਿਜੀਕਰਨ ਦੀਆਂ ਨੀਤੀਆਂ ਨੂੰ ਰੱਦ ਕਰਨ ਦੀਆਂ ਮੰਗਾਂ ਨੂੰ ਕੇਂਦਰ ਅਤੇ ਸੂਬਾ ਸਰਕਾਰ ਨੂੰ ਮੰਨਕੇ ਲਾਗੂ ਕਰਨ ਲਈ ਜੋਰਦਾਰ ਆਵਾਜ਼ ਬੁਲੰਦ ਕੀਤੀ। (more…)
Agriculure
ਮੱਛੀ ਪਾਲਣ ਵਿਭਾਗ ਵਲੋਂ ਕੌਮੀ ਮੱਛੀ ਪਾਲਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ
Agriculure
ਵਿਧਾਇਕ ਕੁੰਵਰ ਨੇ ਲੋਕਾਂ ਨੂੰ ਵੱਧ ਰਹੇ ਪ੍ਰਦੂਸ਼ਣ ਤੋਂ ਧਰਤੀ ਨੂੰ ਬਚਾਉਣ ਲਈ ਅੱਗੇ ਆਉਣ ਦਾ ਦਿੱਤਾ ਸੱਦਾ

Crime2 years agoਲੜਾਈ-ਝਗੜੇ ਦੇ ਮਾਮਲੇ ‘ਚ ਨਾਮਜ਼ਦ ਲੋੜੀਂਦੀ ਮਹਿਲਾ ਭਗੌੜਾ ਨੂੰ ਕੀਤਾ ਕਾਬੂ
Ludhiana - Khanna3 years agoਗਲੀ ‘ਚ ਖੇਡ ਰਹੇ ਬੱਚੇ ਨੂੰ ਥਾਰ ਚਾਲਕ ਨੇ ਕੁਚਲਿਆ
Health3 years agoਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਵਿਗੜੀ ਸਿਹਤ
Amritsar3 years agoਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਸ਼ਹਿਰਵਾਸੀਆਂ ਨੂੰ ਗਰਮੀ ਤੋਂ ਬਚਣ ਦੀ ਕੀਤੀ ਅਪੀਲ
Agriculure3 years agoਟੁੱਟੇ ਜਾਂ ਬਦਰੰਗ ਦਾਣੇ ਤੇ ਖਰੀਦ ਏਜੰਸੀਆਂ ਵੱਲੋਂ ਕੀਤੀ ਜਾਣ ਵਾਲੀ ਕਟੌਤੀ ਦੀ ਭਰਪਾਈ ਕਰੇਗੀ ਪੰਜਾਬ ਸਰਕਾਰ
Religious3 years agoਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਬਰਦਾਸ਼ਤ ਤੋਂ ਬਾਹਰ : ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ
Amritsar3 years agoਗੰਨ ਪੁਆਇੰਟ ‘ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 2 ਮੁਲਜ਼ਮ ਕੀਤੇ ਕਾਬੂ
Chandigarh3 years agoਮਾਨ ਸਰਕਾਰ ਸ਼ੁੱਕਰਵਾਰ ਨੂੰ 80 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਕਰਨਗੇ ਸਮਰਪਿਤ
























