Ludhiana - Khanna
ਸ੍ਰੀ ਹਰਿਮੰਦਰ ਸਾਹਿਬ ਜੀ ਦੇ ਨੇੜੇ ਲਗਾਤਾਰ ਹੋ ਰਹੇ ਧਮਾਕੇ ਮੌਜੂਦਾ ਸਰਕਾਰ ਦੀ ਨਾਕਾਮੀ
ਸਰਕਾਰ ਦਾ ਖੁਫ਼ੀਆ ਤੰਤਰ ਹੋਇਆ ਫੇਲ੍ਹ ਸਾਬਤ : ਮਨੀ ਸ਼ੀਰਾ
ਲੁਧਿਆਣਾ (ਸੁਖਵਿੰਦਰ ਸੁੱਖੀ)
ਸ੍ਰੀ ਹਰਿਮੰਦਰ ਸਾਹਿਬ ਜੀ ਦੇ ਨੇੜੇ ਲਗਾਤਾਰ ਹੋ ਰਹੇ ਧਮਾਕਿਆਂ ਤੇ ਚਿੰਤਾ ਪ੍ਰਗਟ ਕਰਦਿਆਂ ਸ਼ਿਵ ਸੈਨਾ ਹਿੰਦੁਸਤਾਨ ਦੇ ਪੰਜਾਬ ਯੂਥ ਵਾਈਸ ਪ੍ਰਧਾਨ ਮਨੀ ਸ਼ੀਰਾ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਸੂਬੇ ਦੇ ਮਾਹੌਲ ਨੂੰ ਖਰਾਬ ਕਰਨ ਦੇ ਮਨਸੂਬੇ ਨਾਲ ਆਪਣੇ ਮਾੜੇ ਕੰਮ ਨੂੰ ਅੰਜਾਮ ਦੇ ਰਹੇ ਹਨ ਪਰ ਇਸ ਦੇ ਉਲਟ ਪ੍ਰਸ਼ਾਸਨ ਦੇ ਨਾਲ-ਨਾਲ ਮੌਜੂਦਾ ਸਰਕਾਰ ਦਾ ਖੁਫੀਆ ਤੰਤਰ ਵੀ ਏਥੇ ਫੇਲ੍ਹ ਹੁੰਦਾ ਸਾਫ਼ ਦਿਖਾਈ ਦੇ ਰਿਹਾ । ਸ਼ੀਰਾ ਨੇ ਪੰਜਾਬ ਦੇ ਡੀ ਜੀ ਪੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕਾਬਲੀਅਤ ਅਤੇ ਮਿਹਨਤ ਤੇ ਚਲਦਿਆਂ ਕੁਝ ਲੋਕ ਪੁਲਿਸ ਦੀ ਗ੍ਰਿਫਤ ਵਿਚ ਆ ਚੁੱਕੇ ਹਨ ਤੇ ਪੁਲਸ ਪ੍ਰਸ਼ਾਸਨ ਉਨ੍ਹਾਂ ਕੋਲੋਂ ਆਪਣੇ ਤਰੀਕੇ ਨਾਲ ਪੁੱਛ ਪੜਤਾਲ ਕਰ ਰਿਹਾ ਹੈ । ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੂੰ ਇਹਨਾ ਲੋਕਾਂ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਸੂਬੇ ਅੰਦਰ ਅਮਨ ਸ਼ਾਂਤੀ ਬਣੀ ਰਹਿ ਸਕੇ । ਸ਼ੀਰਾ ਨੇ ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੀ ਸੁਰੱਖਿਆ ਅਤੇ ਅਮਨ ਸ਼ਾਂਤੀ ਲਈ ਸਖਤ ਤੋਂ ਸਖਤ ਕਦਮ ਚੁੱਕਦੇ ਹੋਏ ਐਸੇ ਸ਼ਰਾਰਤੀ ਅਨਸਰਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਦੇ ਆਦੇਸ਼ ਜਾਰੀ ਕਰਨ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਸੂਬੇ ਦਾ ਮਾਹੌਲ ਖਰਾਬ ਕਰਨ ਲਈ ਸਿਰ ਨਾ ਚੁੱਕ ਸਕੇ ।