Agriculure

ਪੀ.ਏ.ਯੂ. ਵੱਲੋਂ ਕਰਵਾਈ ਗਈ ਦੂਜੀ ਸਰਕਾਰ ਕਿਸਾਨ ਮਿਲਣੀ ਵਿੱਚ ਪੰਜਾਬ ਭਰ ਤੋਂ ਕਿਸਾਨ ਹੋਏ ਸ਼ਾਮਿਲ

Published

on

ਪੀ.ਏ.ਯੂ. ਵੱਲੋਂ ਕਰਵਾਈ ਗਈ ਦੂਜੀ ਸਰਕਾਰ ਕਿਸਾਨ ਮਿਲਣੀ ਵਿੱਚ ਪੰਜਾਬ ਭਰ ਤੋਂ ਕਿਸਾਨ ਹੋਏ ਸ਼ਾਮਿਲ

ਪੀ.ਏ.ਯੂ. ਕਿਸਾਨ ਮਿਲਣੀ : ਲੁਧਿਆਣਾ/ਦਿਵਿਆ ਸਵੇਰਾ 

ਅੱਜ ਪੀ.ਏ.ਯੂ. ਵਿਚ ਦੂਜੀ ਸਰਕਾਰ ਕਿਸਾਨ ਮਿਲਣੀ ਕਰਵਾਈ ਗਈ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਪ੍ਰਸਤੀ ਹੇਠ ਹੋਈ ਇਸ ਮਿਲਣੀ ਦੀ ਪ੍ਰਧਾਨਗੀ ਖੇਤੀਬਾੜੀ, ਕਿਸਾਨ ਭਲਾਈ ਅਤੇ ਪ੍ਰਵਾਸੀ ਮਾਮਲਿਆਂ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕੀਤੀ । ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ ਲਾਲਜੀਤ ਸਿੰਘ ਭੁੱਲਰ ਇਸ ਸਮਾਰੋਹ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਸਨ। ਪੀ ਏ ਯੂ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਇਸ ਮਿਲਣੀ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਸਨ। ਸ਼੍ਰੀ ਸੁਮੇਰ ਸਿੰਘ ਗੁਰਜਰ, ਪ੍ਰਮੁੱਖ ਸਕੱਤਰ ਖੇਤੀਬਾੜੀ, ਕਿਸਾਨ ਭਲਾਈ ਕਮਿਸ਼ਨ ਦੇ ਚੇਅਰਮੈਨ ਡਾ ਸੁਖਪਾਲ ਸਿੰਘ, ਪਨਸੀਡ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਬੀ ਐੱਸ ਘੁੰਮਣ, ਗਡਵਾਸੂ ਦੇ ਵਾਈਸ ਚਾਂਸਲਰ ਡਾ ਇੰਦਰਜੀਤ ਸਿੰਘ, ਸਾਬਕਾ ਨਿਰਦੇਸ਼ਕ ਬਾਗਬਾਨੀ ਡਾ ਗੁਰਕੰਵਲ ਸਿੰਘ ਵਿਸ਼ੇਸ਼ ਤੌਰ ਤੇ ਮੌਜੂਦ ਰਹੇ ।

ਇਹ ਵੀ ਪੜ੍ਹੋ  : ਜਲਾਲਦੀਵਾਲ (ਰਾਏਕੋਟ) ਵਿੱਚ ਗਦਰੀ ਬਾਬਾ ਦੁੱਲਾ ਸਿੰਘ ਜੀ ਦੀ ਯਾਦ ਵਿੱਚ ਖੇਡ ਸਟੇਡੀਅਮ ਬਣਾਵਾਂਗੇ : ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਪ੍ਰਸਤੀ ਹੇਠ ਹੋਈ ਦੂਸਰੀ ਕਿਸਾਨ ਮਿਲਣੀ

ਇਸ ਮਿਲਣੀ ਦਾ ਉਦੇਸ਼ ਆਉਂਦੇ ਸਮੇਂ ਖੇਤੀਬਾੜੀ ਨੀਤੀ ਬਣਾਉਣ ਲਈ ਪੰਜਾਬ ਦੇ ਕਿਸਾਨਾਂ ਨਾਲ ਸਲਾਹ-ਮਸ਼ਵਰਾ ਕਰਨਾ ਅਤੇ ਉਹਨਾਂ ਦੀਆਂ ਰਾਵਾਂ ਨੂੰ ਜਾਨਣਾ ਸੀ । ਇਸ ਮਿਲਣੀ ਵਿੱਚ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਸ਼ਾਮਿਲ ਹੋਏ । ਦਰਜਨਾਂ ਸਟਾਲਾਂ ਤੇ ਕਿਸਾਨਾਂ ਨੇ ਆਪਣੀ ਦਿਲਚਸਪੀ ਅਨੁਸਾਰ ਫਸਲ ਦੀ ਬਿਜਾਈ ਅਤੇ ਹੋਰ ਮੁੱਦਿਆਂ ਬਾਰੇ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕੀਤਾ । ਸਲਾਹ-ਮਸ਼ਵਰਾ ਹਾਲ ਵਿੱਚ ਖੇਤੀਬਾੜੀ ਮੰਤਰੀ ਨੇ ਹਰ ਸਟਾਲ ਤੇ ਰੁਕ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ, ਉਹਨਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਹਨਾਂ ਦੇ ਸੁਝਾਅ ਅਤੇ ਸਮੱਸਿਆਵਾਂ ਦੇ ਹੱਲ ਬਾਰੇ ਕਿਸਾਨਾਂ ਦੇ ਨਜ਼ਰੀਏ ਨੂੰ ਜਾਣਿਆ । ਬਾਅਦ ਵਿੱਚ ਮੁੱਖ ਪੰਡਾਲ ਵਿੱਚ ਪਹੁੰਚ ਕੇ ਉਹਨਾਂ ਨੇ ਕਿਸਾਨਾਂ ਨੂੰ ਸੰਬੋਧਨ ਕੀਤਾ ।
ਖੇਤੀਬਾੜੀ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਇਸ ਮਿਲਣੀ ਦੇ ਦੋ ਉਦੇਸ਼ ਹਨ । ਪਹਿਲਾ ਰਵਾਇਤੀ ਫਸਲ ਚੱਕਰ ਚੋਂ ਕਿਸਾਨੀ ਨੂੰ ਬਾਹਰ ਕੱਢਣ ਲਈ ਕਿਸਾਨਾਂ ਦੀਆਂ ਰਾਵਾਂ ਅਤੇ ਸੁਝਾਵਾਂ ਨੂੰ ਜਾਨਣਾ ਅਤੇ ਦੂਸਰਾ ਇਹਨਾਂ ਸੁਝਾਵਾਂ ਦੇ ਅਧਾਰ ਤੇ ਪੰਜਾਬ ਦੀ ਨਵੀਂ ਖੇਤੀ ਨੀਤੀ ਨੂੰ ਬਨਾਉਣਾ ਇਸ ਮੌਕੇ ਪਰਵਾਸੀ ਕਿਸਾਨਾਂ ਕੇਵਲ ਸਿੰਘ ਬਾਸੀ,ਮਿੰਟੂ ਬਰਾੜ, ਆਗਿਆਕਾਰ ਸਿੰਘ ਗਰੇਵਾਲ, ਰਾਜਿੰਦਰ ਸਿੰਘ ਮੰਡ, ਅਮਨਦੀਪ ਸਿੰਘ ਸਿੱਧੂ, ਰੁਮੇਲ ਸਿੰਘ ਤੂਰ, ਡਾ ਬਿਕਰਮ ਸਿੰਘ ਗਿੱਲ, ਗੁਰਰੀਤ ਬਰਾੜ, ਹਰਦੀਪ ਸਿੰਘ, ਗੁਰਰਾਜ ਸਿੰਘ ਢਿੱਲੋਂ, ਡਾ ਇੰਦਰ ਮਾਨ, ਗੁਰਿੰਦਰ ਸਿੰਘ ਔਜਲਾ, ਜਗਬੀਰ ਸਿੰਘ ਸ਼ੇਰਗਿੱਲ ਨੂੰ ਸਨਮਾਨਿਤ ਕੀਤਾ ਗਿਆ ।
ਖੇਤੀਬਾੜੀ ਮੰਤਰੀ ਅਤੇ ਪਸ਼ੂ ਪਾਲਣ ਮੰਤਰੀ ਮੰਤਰੀ ਨੂੰ ਯੂਨੀਵਰਸਿਟੀ ਵੱਲੋਂ ਸਨਮਾਨ ਚਿੰਨ੍ਹ ਨਾਲ ਨਿਵਾਜ਼ਿਆ ਗਿਆ ।

ਇਹ ਵੀ ਪੜ੍ਹੋ  : ਜਲਾਲਦੀਵਾਲ (ਰਾਏਕੋਟ) ਵਿੱਚ ਗਦਰੀ ਬਾਬਾ ਦੁੱਲਾ ਸਿੰਘ ਜੀ ਦੀ ਯਾਦ ਵਿੱਚ ਖੇਡ ਸਟੇਡੀਅਮ ਬਣਾਵਾਂਗੇ : ਕੁਲਦੀਪ ਸਿੰਘ ਧਾਲੀਵਾਲ


ਇਸ ਮੌਕੇ ਦੋ ਕਿਤਾਬਾਂ ਜਾਰੀ ਕੀਤੀਆਂ ਗਈਆਂ। ਇਨ੍ਹਾਂ ਵਿਚ ਡਾ ਤੇਜਿੰਦਰ ਸਿੰਘ ਰਿਆੜ, ਮਿਸ ਸ਼ੀਤਲ ਚਾਵਲਾ ਅਤੇ ਕੁਲਬੀਰ ਕੌਰ ਦੀ ਕੌਫੀ ਟੇਬਲ ਕਿਤਾਬ ਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਦਾ ਅਟੁੱਟ ਰਿਸ਼ਤਾ ਅਤੇ ਡਾ ਸ਼ੀਤਲ ਥਾਪਰ, ਡਾਨਰਿੰਦਰਪਾਲ ਸਿੰਘ, ਡਾ ਵਿਸ਼ਾਲ ਬੈਕਟਰ ਅਤੇ ਡਾ ਆਸ਼ੂ ਤੂਰ ਦੀ ਕਿਤਾਬ ਦ ਰੂਟਸ ਆਫ ਪ੍ਰਸਪੈਰੇਟੀ ਜਾਰੀ ਕੀਤੀਆਂ ਗਈਆਂ, ਅੰਤ ਵਿੱਚ ਧੰਨਵਾਦ ਦੀ ਜ਼ਿੰਮੇਵਾਰੀ ਡਾ. ਗੁਰਵਿੰਦਰ ਸਿੰਘ, ਨਿਰਦੇਸ਼ਕ ਖੇਤੀਬਾੜੀ ਨੇ ਨਿਭਾਈ|

Rate this post

Leave a Reply

Your email address will not be published. Required fields are marked *

Trending

Exit mobile version