Crime

ਧਾਗਾ ਫੈਕਟਰੀ ਨੂੰ ਅੱਗ ਲੱਗਣ ਕਾਰਨ ਹੋਇਆ ਲੱਖਾਂ ਦਾ ਨੁਕਸਾਨ

Published

on

ਲੁਧਿਆਣਾ /ਮਨਦੀਪ /ਵਿਕਰਮ ਸੈਣੀ
– ਵੀਰਵਾਰ ਨੂੰ ਇੱਕ ਹੌਜ਼ਰੀ ਫੈਕਟਰੀ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਫੈਕਟਰੀ ਦੀ ਚੌਥੀ ਮੰਜ਼ਿਲ ਤੋਂ ਅੱਗ ਦੀਆਂ ਲਪਟਾਂ ਅਤੇ ਧੂੰਆਂ ਨਿਕਲਦਾ ਦੇਖ ਲੋਕਾਂ ਨੇ ਪਹਿਲਾਂ ਖੁਦ ਇਸ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਫਿਰ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ।
ਇਹ ਫੈਕਟਰੀ ਇਸਲਾਮੀਆ ਸਕੂਲ ਦੇ ਕੋਲ ਬਣੀ ਹੈ। ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਦੱਸਿਆ ਕਿ ਗਲੀਆਂ ਤੰਗ ਹੋਣ ਕਾਰਨ ਅੱਗ ਬੁਝਾਉਣ ਵਿੱਚ ਕਾਫੀ ਦਿੱਕਤ ਆਈ। ਆਸ-ਪਾਸ ਦੀਆਂ ਇਮਾਰਤਾਂ ਦੀ ਮਦਦ ਨਾਲ ਫੈਕਟਰੀ ਅੰਦਰ ਦਾਖ਼ਲ ਹੋਣਾ ਪਿਆ। ਪੁਲੀਸ ਚੌਂਕੀ ਡਿਵੀਜ਼ਨ ਨੰਬਰ 3 ਦੀ ਪੁਲੀਸ ਨੇ ਆਸ ਪਾਸ ਦੇ ਲੋਕਾਂ ਨੂੰ ਉਥੋਂ ਹਟਾਇਆ। ਬਾਅਦ ਵਿੱਚ ਅੰਦਰ ਫਸੇ ਮਜ਼ਦੂਰਾਂ ਨੂੰ ਬਾਹਰ ਕੱਢਿਆ ਗਿਆ। ਫਾਇਰ ਕਰਮੀਆਂ ਨੇ ਡੇਢ ਘੰਟੇ ਵਿੱਚ ਅੱਗ ’ਤੇ ਕਾਬੂ ਪਾਇਆ। ਫਿਲਹਾਲ ਪਤਾ ਲੱਗਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਅੱਗ ਨਾਲ ਲੱਖਾਂ ਰੁਪਏ ਦਾ ਧਾਗਾ ਸੜ ਕੇ ਸੁਆਹ ਹੋ ਗਿਅ

Rate this post

Leave a Reply

Your email address will not be published. Required fields are marked *

Trending

Exit mobile version