Crime
ਗੈਂਗਸਟਰ ਸੁੱਖੇ ਬਾੜੇਵਾਲੀਆ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕੀਤਾ ਕਤਲ
ਕਈ ਅਪਰਾਧਿਕ ਮਾਮਲਿਆਂ ਵਿਚ ਲੋੜੀਂਦਾ ਸੀ ਸੁੱਖਾ ਬਾੜੇਵਾਲੀਆ
ਲੁਧਿਆਣਾ ( ਮਨਦੀਪ ਸਿੰਘ)
ਪੰਜਾਬ ਭਰ ਦੇ ਵਿੱਚ ਹਰ ਸਮੇਂ ਗੈਂਗਵਾਰ ਦੀਆਂ ਕਈ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਵਿੱਚ ਇਕ ਤਾਜ਼ਾ ਮਾਮਲਾ ਲੁਧਿਆਣਾ ਦੇ ਥਾਣਾ ਹੈਬੋਵਾਲ ਤੋਂ ਸਾਹਮਣੇ ਆਇਆ ਹੈ, ਜਿਸ ਵਿਚ ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਜੋਗਿੰਦਰ ਨਗਰ ਵਿਚ ਦਿਨ ਦਿਹਾੜੇ ਸੁੱਖਾ ਬਾੜੇਵਾਲੀਆ ਦਾ ਕਤਲ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਸੁੱਖਾ ਬਾੜੇਵਾਲੀਆ ਦਾ ਉਸ ਦੇ ਇਕ ਸਾਥੀ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।ਇਸ ਦੀ ਪੁਸ਼ਟੀ ਕਰਦਿਆਂ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਸੁੱਖਾ ਖ਼ਿਲਾਫ਼ ਕਈ ਸੰਗੀਨ ਆਪਰਾਧਿਕ ਮਾਮਲੇ ਚੱਲ ਰਹੇ ਸਨ ਅਤੇ ਕੁਝ ਸਮਾਂ ਪਹਿਲਾਂ ਹੀ ਉਹ ਜ਼ਮਾਨਤ ’ਤੇ ਬਾਹਰ ਆਇਆ ਸੀ।