Education
ਸੂਬੇ ‘ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਮੁੱਖ ਟੀਚਾ – ਵਿਧਾਇਕ ਮੁੰਡੀਆਂ
ਸਾਹਨੇਵਾਲ/ਲੁਧਿਆਣਾ, 26 ਮਈ (ਜੋਗਿੰਦਰ ਕੰਬੋਜ/ਸੁਖਵਿੰਦਰ ਸੁੱਖੀ)
ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ‘ਚ ਬਾਰਵੀਂ ਜਮਾਤ ਦੇ ਵਿਚ ਪੰਜਾਬ ਭਰ ਦੇ ਅੰਦਰ ਤੀਜਾ ਰੈਂਕ ਹਾਸਲ ਕਰਨ ਵਾਲੀ ਨਵਪ੍ਰੀਤ ਕੌਰ ਅਤੇ ਸੀ.ਬੀ.ਐਸ.ਈ. ਬੋਰਡ ‘ਚ 97 ਫੀਸਦ ਅੰਕ ਲੈ ਕੇ ਹਲਕੇ ਦਾ ਨਾਮ ਰੋਸ਼ਨ ਕਰਨ ਵਾਲੇ ਜਸਕਰਨ ਸਿੰਘ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵੱਲੋਂ ਦੋਹਾਂ ਹੀ ਵਿਦਿਆਰਥੀਆਂ ਨਾਲ ਖੁਦ ਮੁਲਾਕਾਤ ਕਰਕੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਦੋਹਾਂ ਹੀ ਵਿਦਿਆਰਥੀਆਂ ਦੀ ਅਗਲੇਰੀ ਪੜ੍ਹਾਈ ਲਈ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ ਗਿਆ।
ਇਸ ਮੌਕੇ ਵਿਦਿਆਰਥੀਆਂ ਨੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਦੇ ਵਿਧਾਇਕ ਵੱਲੋਂ ਜਿਵੇਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਹੈ, ਉਹ ਕਾਫੀ ਖੁਸ਼ ਹਨ ਅਤੇ ਭਵਿੱਖ ਵਿੱਚ ਵੀ ਹਲਕਾ ਸਾਹਨੇਵਾਲ ਅਤੇ ਜ਼ਿਲ੍ਹਾ ਲੁਧਿਆਣੇ ਦਾ ਨਾਮ ਰੌਸ਼ਨ ਕਰਨ ਲਈ ਯਤਨਸ਼ੀਲ ਰਹਿਣਗੇ।