Ludhiana - Khanna
ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਵੱਲੋਂ ਈਦ ਮੌਕੇ ਮੁਸਲਮਾਨ ਭਾਈਚਾਰੇ ਨੂੰ ਦਿੱਤੀ ਗਈ ਮੁਬਾਰਕਬਾਦ
ਸੂਬੇ ਦੀ ਸਿਆਸਤ ਵਿੱਚ ਮੁਸਲਮਾਨ ਭਾਈਚਾਰੇ ਦਾ ਅਹਿਮ ਰੋਲ – ਭਿੰਡਰ/ਸੰਧੂ
ਲੁਧਿਆਣਾ 22 ਅਪ੍ਰੈਲ (ਜੋਗਿੰਦਰ ਕੰਬੋਜ਼)
ਹਲਕਾ ਪੂਰਬੀ ਦੇ ਵੱਖ-ਵੱਖ ਵਾਰਡਾਂ ਚ ਮੁਸਲਮਾਨ ਭਾਈਚਾਰੇ ਵੱਲੋਂ ਈਦ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ ਅਤੇ ਇਕ ਦੂਸਰੇ ਨੂੰ ਮੁਬਾਰਕਬਾਦ ਦਿੱਤੀ ਗਈ । ਇਸ ਦੌਰਾਨ ਮੁੱਖ ਤੌਰ ਤੇ ਇਪਰੂਮੈਟ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਸੰਧੂ ਅਤੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਹੈਰੀ ਸੰਧੂ ਅਤੇ ਹੋਰਨਾਂ ਵੱਲੋਂ ਮੁਸਲਮਾਨ ਭਾਈਚਾਰੇ ਨੂੰ ਈਦ ਦੇ ਪਵਿੱਤਰ ਤਿਉਹਾਰ ਤੇ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਤੇ ਸੰਬੋਧਨ ਕਰਦੇ ਹੋਏ ਚੇਅਰਮੈਨ ਤਰਸੇਮ ਸਿੰਘ ਭਿੰਡਰ ਨੇ ਕਿਹਾ ਕਿ ਮੁਸਲਮਾਨ ਭਾਈਚਾਰਾ ਜਿਥੇ ਆਪਣੀ ਮਿਹਨਤ ਸਦਕਾ ਤਰੱਕੀ ਦੀਆਂ ਲੀਹਾਂ ਤੇ ਪਹੁੰਚ ਰਿਹਾ ਹੈ, ਉੱਥੇ ਹੀ ਸੂਬੇ ਦੀ ਸਿਆਸਤ ਵਿਚ ਵੀ ਮੁਸਲਮਾਨ ਭਾਈਚਾਰਾ ਅਹਿਮ ਰੋਲ ਅਦਾ ਕਰ ਰਿਹਾ ਹੈ । ਉਨ੍ਹਾਂ ਕਿਹਾ ਕਿ ਸਾਡੇ ਪਵਿੱਤਰ ਤਿਉਹਾਰ ਸਾਨੂੰ ਜਿੱਥੇ ਮਿਲ ਜੁਲ ਕੇ ਰਹਿਣ ਦਾ ਸੰਦੇਸ਼ ਦਿੰਦੇ ਹਨ ਉਥੇ ਹੀ ਸਾਡੀ ਭਾਈਚਾਰਕ ਸਾਂਝ ਨੂੰ ਵੀ ਮਜ਼ਬੂਤ ਕਰਦੇ ਹਨ । ਉਹਨਾਂ ਸਮੂਹ ਇਲਾਕਾ ਵਾਸੀਆਂ ਨੂੰ ਈਦ ਦੇ ਪਵਿੱਤਰ ਤਿਉਹਾਰ ਤੇ ਮੁਬਾਰਕਬਾਦ ਦਿੱਤੀ । ਇਸ ਮੌਕੇ ਤੇ ਵੱਡੀ ਗਿਣਤੀ ਵਿਚ ਹੋਰ ਵੀ ਹਾਜਰ ਸਨ ।