Ludhiana - Khanna

ਵਿਧਾਇਕ ਛੀਨਾ ਵਲੋਂ ਵਾਰਡ ਨੰ. 31 ਵਿਖੇ ਕੀਤਾ ਗਿਆ ਟਿਊਬਵੈੱਲ ਦਾ ਉਦਘਾਟਨ

Published

on

ਵਿਧਾਇਕ ਛੀਨਾ ਵਲੋਂ ਵਾਰਡ ਨੰ. 31 ਵਿਖੇ ਕੀਤਾ ਗਿਆ ਟਿਊਬਵੈੱਲ ਦਾ ਉਦਘਾਟਨ

ਪੀਣ ਵਾਲੇ ਪਾਣੀ ਦੇ 25 ਹੋਰਸ ਪਾਵਰ ਵਾਲੇ ਟਿਊਬਵੈਲ ਦਾ ਉਦਘਾਟਨ

ਟਿਊਬਵੈਲ ਦਾ ਉਦਘਾਟਨ:- ਲੁਧਿਆਣਾ/ਮਨਦੀਪ
ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਗਗਨ ਨਗਰ, ਵਾਰਡ ਨੰਬਰ-31 ਦੇ ਗਲੀ ਨੰਬਰ 2 ਵਿਖੇ ਪੀਣ ਵਾਲੇ ਪਾਣੀ ਦੇ 25 ਹੋਰਸ ਪਾਵਰ ਵਾਲੇ ਟਿਊਬਵੈਲ ਦਾ ਉਦਘਾਟਨ ਕੀਤਾ, ਜਿਸਦੀ ਕੁੱਲ ਲਾਗਤ 11 ਲੱਖ 67 ਹਜ਼ਾਰ ਰੁਪਏ ਹੈ|
ਇਸ ਉਪਰੰਤ ਵਿਧਾਇਕ ਛੀਨਾ ਵਲੋਂ ਪਿੰਡ ਲੋਹਾਰਾ ਵਿਖੇ 12.50 ਹੋਰਸ ਪਾਵਰ ਵਾਲੇ ਟਿਊਬਵੈਲ ਦਾ ਉਦਘਾਟਨ ਕੀਤਾ,ਜਿਸਦੀ ਕੁੱਲ ਲਾਗਤ 4 ਲੱਖ 25 ਹਜ਼ਾਰ ਰੁਪਏ ਹੈ ,ਟਿਊਬਵੈਲ ਦੇ ਉਦਘਾਟਨ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੂੰ ਕਿਹਾ ਕਿ ਲੁਧਿਆਣਾ ਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਉਪਲਬੱਧ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਸ੍ਰੀ ਹਰਿਮੰਦਰ ਸਾਹਿਬ ਜੀ ਦੇ ਨੇੜੇ ਲਗਾਤਾਰ ਹੋ ਰਹੇ ਧਮਾਕੇ ਮੌਜੂਦਾ ਸਰਕਾਰ ਦੀ ਨਾਕਾਮੀ

ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਟਿਊਬਵੈਲ ਨਾਲ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਪੀਣ ਵਾਲੇ ਸਾਫ਼ ਪਾਣੀ ਵਾਲੀ ਵੱਡੀ ਸਮੱਸਿਆ ਦਾ ਹੱਲ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਇਥੇ ਦਾ ਬੋਰ ਪਿਛਲੇ ਕਈ ਸਾਲਾਂ ਤੋਂ ਫੇਲ ਸੀ ਜਿਸ ਕਰਕੇ ਇਲਾਕੇ ਦੇ ਲੋਕਾਂ ਦੀ ਕਾਫ਼ੀ ਲੰਬੇ ਸਮੇਂ ਤੋਂ ਮੰਗ ਸੀ ਕਿ ਇਥੇ ਦਾ ਟਿਊਬਵੈਲ ਚਲਾਇਆ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਤੱਕ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਦੇ ਲਈ ਕਿਸੇ ਵੀ ਤਰ੍ਹਾਂ ਦੇ ਫੰਡ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਵਿਧਾਇਕ ਸਿੱਧੂ ਵੱਲੋਂ ਵਾਰਡ ਨੰ. 42 ਵਿੱਚ ਕੀਤਾ ਗਿਆ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਪੀਣ ਵਾਲੇ ਪਾਣੀ ਦੇ 25 ਹੋਰਸ ਪਾਵਰ ਵਾਲੇ ਟਿਊਬਵੈਲ ਦਾ ਉਦਘਾਟਨ

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਸੂਬੇ ਦੇ “ਹਰ ਘਰ ਨਲ ਤੇ ਹਰ ਘਰ ਜਲ” ਦੀ ਸੁਵਿਧਾ ਪਹੁੰਚੇ, ਤਾਂ ਜੋ ਸਾਰਿਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮਿਲੇ। ਉਨ੍ਹਾਂ ਕਿਹਾ ਕਿ ਜਲ ਸਪਲਾਈ ਵਿਭਾਗ ਲੋਕਾਂ ਤੱਕ ਸਾਫ਼ ਪੀਣ ਵਾਲਾ ਪਾਣੀ ਪਹੁੰਚਾਉਣ ਲਈ ਦਿਨ-ਰਾਤ ਕੰਮ ਕਰ ਰਿਹਾ ਹੈ ਅਤੇ ਜਿੱਥੇ ਤੁਰੰਤ ਕੰਮ ਦੀ ਜ਼ਰੂਰਤ ਹੈ, ਉਥੇ ਬਿਨ੍ਹਾਂ ਦੇਰੀ ਕੀਤੇ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਦੌਰਾਨ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਵੀ ਕੀਤਾ।

 

Rate this post

Leave a Reply

Your email address will not be published. Required fields are marked *

Trending

Exit mobile version