Crime
ਖੰਨਾ ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ:- ਅੰਤਰਰਾਜੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਫਾਸ਼
ਖੰਨਾ 13 ਜੂਨ (ਦਿਵਿਆ ਸਵੇਰਾ ਟੀਮ)
ਪੰਜਾਬ ਸਰਕਾਰ ਵੱਲੋਂ ਮਾੜੇ ਅਨਸਰਾਂ ਖਿਲਾਫ਼ ਚਲਾਈ ਗਈ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਖੰਨਾ ਪੁਲਿਸ ਨੇ ਇੱਕ ਅਜਿਹੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕਰਨ ਵਿੱਚ ਕਾਮਯਾਬੀ ਹਾਸਿਲ ਕੀਤੀ ਹੈ। ਜੋ ਪੰਜਾਬ ਦੇ ਨਾਲ ਨਾਲ ਵੱਖ ਵੱਖ ਸੂਬਿਆ ਵਿੱਚ ਹਥਿਆਰ ਸਪਲਾਈ ਕਰਦੇ ਸਨ। ਮਾਮਲੇ ਦੀ ਜਾਣਕਾਰੀ ਦਿੰਦਿਆਂ ਖੰਨਾ ਪੁਲਿਸ ਮੁੱਖੀ ਅਮਨੀਤ ਕੌਂਡਲ ਅਤੇ ਐਸ.ਪੀ ਪ੍ਰਗਿਆ ਜੈਨ ਨੇ ਦੱਸਿਆ ਹੈ ਕਿ ਉਹਨਾਂ ਦੀ ਪੁਲਿਸ ਪਾਰਟੀ ਨੇ ਇੱਕ ਮੁਕੱਦਮੇ ਦੀ ਨਿਰੰਤਰਤਾ ਵਿੱਚ ਅੰਤਰਰਾਜੀ ਹਥਿਆਰ ਸਪਲਾਈ ਕਰਨ ਵਾਲੇ ਗਰੋਹ ਦੇ ਇੱਕ ਹੋਰ ਮੈਂਬਰ ਨੂੰ ਗ੍ਰਿਫਤਾਰ ਕਰਕੇ, ਉਸਦੇ ਕਬਜ਼ੇ ਵਿੱਚੋਂ 05 ਨਜਾਇਜ਼ ਹਥਿਆਰ ਬਰਾਮਦ ਕੀਤੇ ਹਨ। ਇਸ ਮਾਮਲੇ ਵਿੱਚ ਹੁਣ ਤੱਕ 10 ਹਥਿਆਰ ਬਰਾਮਦ ਕੀਤੇ ਗਏ ਹਨ ਅਤੇ 02 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ।