Amritsar
ਲਾਈਫ ਕੇਅਰ ਸੁਸਾਇਟੀ ਵੱਲੋਂ ਬਲਾਕ ਇੰਚਾਰਜ ਸੰਨੀ ਸਹੋਤਾ ਨੂੰ ਕੀਤਾ ਗਿਆ ਸਨਮਾਨਿਤ
ਸ੍ਰੀ ਅੰਮ੍ਰਿਤਸਰ ਸਾਹਿਬ 23 ਅਪ੍ਰੈਲ ( ਰਣਜੀਤ ਸਿੰਘ ਮਸੌਣ)
ਲਾਈਫ਼ ਕੇਅਰ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਦੇ ਚੇਅਰਮੈਨ ਦੀਪਕ ਸੂਰੀ, ਸਰਪ੍ਰਸਤ ਡਾ. ਕੁੰਵਰ ਵਿਸ਼ਾਲ ਅਤੇ ਪ੍ਰਧਾਨ ਕਸ਼ਮੀਰ ਸਹੋਤਾ ਦੀ ਅਗਵਾਈ ਹੇਠ ਵਾਰਡ ਨੰਬਰ 66, ਵਿਧਾਨ ਸਭਾ ਹਲਕਾ ਕੇਂਦਰੀ ਤੋਂ ਬਲਾਕ ਇੰਚਾਰਜ ਸੰਨੀ ਸਹੋਤਾ ਨੂੰ ਨਿਭਾਈਆਂ ਜਾ ਰਹੀਆਂ ਵਧੀਆਂ ਸਮਾਜਿਕ ਸੇਵਾਵਾਂ ਸਦਕਾ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਦੀਪਕ ਸੂਰੀ, ਸਰਪ੍ਰਸਤ ਡਾ. ਕੁੰਵਰ ਵਿਸ਼ਾਲ ਅਤੇ ਪ੍ਰਧਾਨ ਕਸ਼ਮੀਰ ਸਹੋਤਾ ਨੇ ਸਾਂਝੇ ਤੌਰ ’ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਭੇਂਟ ਕਰਕੇ ਸਨਮਾਨਿਤ ਕੀਤਾ ਅਤੇ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਦੀਪਕ ਸੂਰੀ ਨੇ ਕਿਹਾ ਕਿ ਸੁਸਾਇਟੀ ਪਿਛਲੇ 6 ਸਾਲਾਂ ਤੋਂ ਸਮਾਜ ਭਲਾਈ ਦੇ ਕੰਮ ਰਹੀ ਹੈ, ਜਿਵੇਂ ਕਿ ਲੜਕੀਆਂ ਦੇ ਵਿਆਹ ਤੇ ਰਾਸ਼ਨ ਸਮੱਗਰੀ, ਮੈਡੀਕਲ ਕੈਂਪ, ਪੌਦੇ ਲਗਾਉਣਾ, ਸਕੂਲਾਂ ਵਿਚ ਬੱਚਿਆਂ ਨੂੰ ਕਾਪੀਆਂ ਕਿਤਾਬਾਂ ਦੇਣਾ ਅਤੇ ਬਜੁਰਗਾਂ ਨੂੰ ਰਾਸ਼ਨ ਆਦਿ ਦੇਣਾ ਸੁਸਾਇਟੀ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਸਾਡੀ ਇਹੀ ਕੋਸ਼ਿਸ਼ ਹਮੇਸ਼ਾਂ ਰਹਿੰਦੀ ਹੈ ਸਾਨੂੰ ਕਿਸੇ ਵੀ ਸ਼ਹਿਰ ਤੋਂ ਕਿਸੇ ਵੀ ਲੋੜਵੰਦ ਦੀ ਮਦਦ ਕਰਨ ਦਾ ਸੁਨੇਹਾ ਮਿਲੇ ਤਾਂ ਅਸੀ ਉਸ ਦੀ ਮਦਦ ਕਰ ਸਕੀਏ। ਉਹ ਕਈ ਪਿੰਡਾਂ ਵਿੱਚ ਵੀ ਬੇਟੀਆਂ ਦੇ ਵਿਆਹਾਂ ਲਈ ਆਪਣਾ ਯੋਗਦਾਨ ਪਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲਾਈਫ ਕੇਅਰ ਸੁਸਾਇਟੀ ਦੇ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਵਿਸ਼ੇਸ ਉਪਰਾਲੇ ਕੀਤੇ ਜਾਂਦੇ ਹਨ। ਸੰਨੀ ਸਹੋਤਾ ਨੇ ਸੁਸਾਇਟੀ ਦੇ ਮੈਂਬਰਾਂ ਨੂੰ ਉਤਸ਼ਾਹਿਤ ਕੀਤਾ ਅਤੇ ਹਰ ਪੱਖੋਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਮੁੱਖ ਸਲਾਹਕਾਰ ਮਨਦੀਪ ਸਿੰਘ ਮੈਨੇਜਰ ਸਾਡਾ ਪਿੰਡ, ਜਨਰਲ ਸੈਕਟਰੀ ਹਰਪਾਲ ਸਿੰਘ ਸੰਧੂ, ਸੈਕਟਰੀ ਨਿਸ਼ਾਨ ਸਿੰਘ ਅਟਾਰੀ, ਗੀਤਾਂਸ਼ ਫਾਊਂਡੇਸ਼ਨ ਦੇ ਫਾਊਂਡਰ ਰਵੀ ਪ੍ਰਕਾਸ਼ , ਡਾ. ਪਵਨ, ਮੁਨੀਸ਼ ਬਾਂਸਲ, ਸੁਮਿਤ ਸ਼ਰਮਾ, ਸੁਸਾਇਟੀ ਦੇ ਮੀਡੀਆ ਇੰਚਾਰਜ ਅਮਨਦੀਪ ਸਿੰਘ, ਹਰਜਿੰਦਰ ਸਿੰਘ ਅਟਾਰੀ, ਗੁਰਮੀਤ ਸਿੰਘ ਸੋਹਲ ਆਦਿ ਹਾਜ਼ਰ ਸਨ।