Ludhiana - Khanna
ਵਿਧਾਇਕ ਭੋਲਾ ਗਰੇਵਾਲ ਵਲੋਂ ਵਾਰਡ ਨੰ. 19 ‘ਚ ਸੀਵਰੇਜ਼ ਪਾਈਪ ਵਿਛਾਉਣ ਦੇ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ
ਲੁਧਿਆਣਾ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ : ਦਲਜੀਤ ਸਿੰਘ ਭੋਲਾ ਗਰੇਵਾਲ
ਲੁਧਿਆਣਾ 27 ਅਪ੍ਰੈਲ (ਜੋਗਿੰਦਰ ਕੰਬੋਜ)
ਵਿਧਾਨ ਸਭਾ ਹਲਕਾ ਲੁਧਿਆਣਾ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਵਾਰਡ ਨੰਬਰ 19 ਅਧੀਨ ਆਦਰਸ਼ ਨਗਰ ਵਿਖੇ ਸੀਵਰੇਜ ਪਾਈਪ ਵਿਛਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।
ਵਿਧਾਇਕ ਗਰੇਵਾਲ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 400 ਮੀਟਰ ਸੀਵਰ ਪਾਈਪ ਲਾਈਨ ਵਿਛਾਈ ਜਾਵੇਗੀ ਜਿਸ ‘ਤੇ ਕਰੀਬ 4.50 ਲੱਖ ਰੁਪਏ ਦੀ ਲਾਗਤ ਆਵੇਗੀ ਤਾਂ ਜੋ ਓਵਰਫਲੋਅ ਅਤੇ ਬੰਦ ਸੀਵਰਲਾਈਨ ਦੀ ਸਮੱਸਿਆ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ।
ਉਨ੍ਹਾਂ ਅਧਿਕਾਰੀਆਂ ਨੂੰ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚ ਦਹਾਕਿਆਂ ਪੁਰਾਣੀ ਸੀਵਰ ਲਾਈਨ ਲੋਡ ਚੁੱਕਣ ਦੇ ਯੋਗ ਨਹੀਂ ਹੈ ਜੋ ਅਕਸਰ ਜਾਮ ਰਹਿੰਦੀ ਹੈ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਉਲੀਕੇ ਗਏ ਹਨ ਅਤੇ ਸ਼ਹਿਰ ਵਾਸੀਆਂ ਨੂੰ ਲਾਭ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਇੰਦਰਪ੍ਰੀਤ ਸਿੰਘ ਗੱਗੂ, ਬਖਸ਼ੀਸ਼ ਹੀਰ, ਗਗਨਦੀਪ ਸਿੰਘ, ਸੰਜੂ ਸ਼ਰਮਾ, ਰਣਜੀਤ ਰਾਣਾ, ਰਵੀ ਸ਼ਰਮਾ ਰਾਜਵੀਰ ਗਰੇਵਾਲ, ਕਮਲ ਮਿਲਗਾਨੀ, ਮੋਹਣਾ, ਦਰਸ਼ਨ ਚਾਵਲਾ ਤੇ ਹੋਰ ਇਲਾਕਾ ਨਿਵਾਸੀ ਵੀ ਮੌਜੂਦ ਸਨ।