Education

ਨਹਿਰੂ ਯੁਵਾ ਕੇਂਦਰ ਲੁਧਿਆਣਾ ਵੱਲੋਂ ਮਨਾਇਆ ਗਿਆ ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਹਫ਼ਤਾ

Published

on

ਨਹਿਰੂ ਯੁਵਾ ਕੇਂਦਰ ਲੁਧਿਆਣਾ ਵੱਲੋਂ ਮਨਾਇਆ ਗਿਆ ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਹਫ਼ਤਾ

ਜਾਗਰੂਕਤਾ ਸੈਸ਼ਨ ਦਾ ਆਯੋਜਨ :- ਜਨਵਰੀ ਮਹੀਨੇ ਵਿੱਚ ਵੱਖ-ਵੱਖ ਥਾਵਾਂ ‘ਤੇ ਜਾਗਰੂਕਤਾ ਪ੍ਰੋਗਰਾਮ ਕਰਕੇ ਮਨਾਇਆ ਗਿਆ ‘ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਹਫ਼ਤਾ

ਲੁਧਿਆਣਾ/ਦਿਵਿਆ ਸਵੇਰਾ

ਜਾਗਰੂਕਤਾ ਸੈਸ਼ਨ ਦਾ ਆਯੋਜਨ :-ਨਹਿਰੂ ਯੁਵਾ ਕੇਂਦਰ ਲੁਧਿਆਣਾ ਵੱਲੋਂ ਲੁਧਿਆਣਾ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ, ਜਨਵਰੀ ਮਹੀਨੇ ਵਿੱਚ ਵੱਖ-ਵੱਖ ਥਾਵਾਂ ‘ਤੇ ਜਾਗਰੂਕਤਾ ਪ੍ਰੋਗਰਾਮ ਕਰਕੇ ‘ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਹਫ਼ਤਾ -2024 ਮਨਾਇਆ ਜਾ ਰਿਹਾ ਹੈ।
ਬੀਤੀ ੧੬ ਜਨਵਰੀ ਨੂੰ, ਇਸ ਜਾਗਰੂਕਤਾ ਸੈਸ਼ਨ ਦਾ ਆਯੋਜਨ ਸਥਾਨਕ ਨੈਸ਼ਨਲ ਸਕਿੱਲ ਟਰੇਨਿੰਗ ਇੰਸਟੀਚਿਊਟ, ਲੁਧਿਆਣਾ ਵਿਖੇ ਕੀਤਾ ਗਿਆ, ਜਿਸ ਵਿੱਚ ਸ੍ਰੀ ਜਸਬੀਰ ਸਿੰਘ, ਮੁਖੀ – ਟਰੈਫਿਕ ਐਜੂਕੇਸ਼ਨ ਸੈੱਲ, ਲੁਧਿਆਣਾ ਨੇ ਇਸ ਸੰਸਥਾ ਦੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ।

ਖ਼ਬਰ ਨੂੰ ਦੇਖਣ ਲਈ ਲਿੰਕ ਤੇ ਕਲਿਕ ਕਰੋ:-https://youtu.be/_-WJKffI670?si=JF3kmN-z3-2c2Uqn

ਸ੍ਰੀ ਜਸਬੀਰ ਸਿੰਘ ਨੇ ਦਿੱਤੀ ਇਸ ਸੰਬੰਧੀ ਜਾਣਕਾਰੀ:-

ਸ੍ਰੀ ਜਸਬੀਰ ਸਿੰਘ ਨੇ ਦੱਸਿਆ ਕਿ ਸਾਡੇ ਦੇਸ਼ ਵਿੱਚ ਹਰ ਸਾਲ ਸੜਕ ਹਾਦਸਿਆਂ ਵਿੱਚ ਕਈ ਲੋਕ ਆਪਣੀ ਜਾਨ ਗੁਆ ਲੈਂਦੇ ਹਨ। ਮਨੁੱਖੀ ਲਾਗਤ ਬੇਅੰਤ ਹੈ ਕਿਉਂਕਿ ਇਹ ਮ੍ਰਿਤਕ/ਜ਼ਖਮੀ ਵਿਅਕਤੀਆਂ ਦੇ ਪਰਿਵਾਰਾਂ ‘ਤੇ ਆਰਥਿਕ ਬੋਝ ਪਾਉਂਦੀ ਹੈ। ਅਜਿਹੀ ਸਥਿਤੀ ਵਿੱਚ ਸੜਕ ਸੁਰੱਖਿਆ ਪ੍ਰਤੀ ਸਮੂਹਿਕ ਜਾਗਰੂਕਤਾ ਦੀ ਲੋੜ ਹੈ ਅਤੇ ਇਸ ਉਦੇਸ਼ ਲਈ ਭਾਰਤ ਸਰਕਾਰ ਵਲੋਂ ਹਰ ਸਾਲ ਜਨਵਰੀ ਮਹੀਨੇ ਵਿੱਚ ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਮਨਾਇਆ ਜਾਂਦਾ ਹੈ।
ਸ਼੍ਰੀ ਸੁਭਾਸ਼ ਚੰਦਰ, ਜੇ.ਡੀ., ਐਨ.ਐਸ.ਟੀ.ਆਈ. ਨੇ ਕਿਹਾ ਕਿ ‘ਸਹੀ ਹੈਲਮੇਟ ਪਹਿਨਣਾ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਬਹੁਤ ਸਾਰੀਆਂ ਜਾਨਾਂ ਬਚਾ ਸਕਦਾ ਹੈ’।
ਇਸ ਤੋਂ ਇਲਾਵਾ ਜ਼ਿਲ੍ਹਾ ਯੂਥ ਅਫ਼ਸਰ, ਨਹਿਰੂ ਯੁਵਾ ਕੇਂਦਰ ਲੁਧਿਆਣਾ ਨੇ ਕਿਹਾ ਕਿ ਸੜਕ ਸੁਰੱਖਿਆ ਸੈਸ਼ਨ ਨੌਜਵਾਨਾਂ ਵਿੱਚ ਜਾਗਰੂਕਤਾ ਫੈਲਾਉਣ ਅਤੇ ਉਨ੍ਹਾਂ ਨੂੰ ਇੱਕ ਜ਼ਿੰਮੇਵਾਰ ਨਾਗਰਿਕ ਬਣਾਉਣ ਵਿੱਚ ਮਦਦ ਕਰਦੇ ਹਨ ਅਤੇ ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਜ਼ਿੰਦਗੀਆਂ ਬਚਾਉਣ ਵਿੱਚ ਮਦਦ ਕਰ ਸਕਦੀ ਹੈ।
ਇਸ ਮੌਕੇ ਵਿਦਿਆਰਥੀਆਂ ਨੂੰ ਮਾਈ ਭਾਰਤ ਪੋਰਟਲ ‘ਤੇ ਰਜਿਸਟ੍ਰੇਸ਼ਨ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ ਤਾਂ ਜੋ ਉਹ ਵਿਸ਼ੇਸ਼ ਤੌਰ ‘ਤੇ ਨੌਜਵਾਨਾਂ ਲਈ ਬਣਾਏ ਗਏ ਇਸ ਪੋਰਟਲ ਦਾ ਲਾਭ ਉਠਾ ਸਕਣ। ਵਿਦਿਆਰਥੀਆਂ ਨੂੰ ‘MYBharat’ ਲੋਗੋ ਵਾਲੀਆਂ ਟੀ-ਸ਼ਰਟਾਂ, ਕੈਪਾਂ ਅਤੇ ਬੈਜ ਵੀ ਵੰਡੇ ਗਏ

ਖ਼ਬਰ ਨੂੰ ਦੇਖਣ ਲਈ ਲਿੰਕ ਤੇ ਕਲਿਕ ਕਰੋ:-https://youtube.com/shorts/Y0KlZ17pty0?si=yvU9nY4-whBc_nb_

Rate this post

Leave a Reply

Your email address will not be published. Required fields are marked *

Trending

Exit mobile version