Crime

ਉੜੀਸਾ ਵਿਚ ਵਾਪਰਿਆ ਵੱਡਾ ਭਿਆਨਕ ਰੇਲ ਹਾਦਸਾ:- 240 ਲੋਕਾਂ ਦੀ ਮੌਤ 950 ਤੋ ਵੱਧ ਜ਼ਖਮੀ

Published

on

ਭਾਰਤੀ ਰੇਲਵੇ ਨੇ ਹੈਲਪਲਾਇਨ ਨੰਬਰ ਕੀਤੇ ਜਾਰੀ:- ਮ੍ਰਿਤਕਾਂ ਨੂੰ 10 ਲੱਖ ਰੁਪਏ, ਜਖਮੀਆਂ ਨੂੰ 2 ਲੱਖ ਦਾ ਮੁਆਵਜਾ ਦੇਣ ਦਾ ਕੀਤਾ ਐਲਾਨ 

ਉੜੀਸਾ 3 ਜੂਨ (ਦਿਵਿਆ ਸਵੇਰਾ)

ਬੀਤੇ ਦਿਨੀਂ ਸ਼ੁੱਕਰਵਾਰ ਸ਼ਾਮ ਨੂੰ ਉੜੀਸਾ ਦੇ ਬਾਲਾਸੋਰ ਵਿਚ ਇਕ ਵੱਡਾ ਰੇਲ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਵਿੱਚ ਕੋਰੋਮੰਡਲ ਐਕਸਪ੍ਰੈਸ ਦੇ ਡੱਬੇ ਪਟੜੀ ਤੋਂ ਉਤਰ ਗਏ। ਇਹ ਘਟਨਾ ਬਹਿੰਗਾ ਬਾਜ਼ਾਰ ਸਟੇਸ਼ਨ ‘ਤੇ ਸ਼ਾਮ ਕਰੀਬ 7.20 ਵਜੇ ਵਾਪਰੀ ਜਦੋਂ ਕੋਰੋਮੰਡਲ ਐਕਸਪ੍ਰੈਸ ਕੋਲਕਾਤਾ ਨੇੜੇ ਸ਼ਾਲੀਮਾਰ ਸਟੇਸ਼ਨ ਤੋਂ ਚੇਨਈ ਸੈਂਟਰਲ ਜਾ ਰਹੀ ਸੀ। ਬਚਾਅ ਟੀਮ ਬਚਾਅ ਕੰਮ ‘ਚ ਲੱਗੀ ਹੋਈ ਹੈ।ਰੇਲਵੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਹਾਵੜਾ ਜਾ ਰਹੀ 12864 ਬੈਂਗਲੁਰੂ-ਹਾਵੜਾ ਸੁਪਰਫਾਸਟ ਐਕਸਪ੍ਰੈਸ ਦੇ ਕਈ ਡੱਬੇ ਬਹਾਨਗਾ ਬਾਜ਼ਾਰ ‘ਚ ਪਟੜੀ ਤੋਂ ਉਤਰ ਗਏ ਅਤੇ ਦੂਜੇ ਟ੍ਰੈਕ ‘ਤੇ ਡਿੱਗ ਗਏ। ਅਧਿਕਾਰੀ ਨੇ ਦੱਸਿਆ, ”ਇਹ ਪਟੜੀ ਤੋਂ ਉਤਰੇ ਡੱਬੇ 12841 ਸ਼ਾਲੀਮਾਰ-ਚੇਨਈ ਕੋਰੋਮੰਡਲ ਐਕਸਪ੍ਰੈੱਸ ਨਾਲ ਟਕਰਾ ਗਏ ਅਤੇ ਇਸ ਦੇ ਡੱਬੇ ਵੀ ਪਲਟ ਗਏ।” ਅਧਿਕਾਰੀ ਨੇ ਦੱਸਿਆ ਕਿ ਕੋਰੋਮੰਡਲ ਐਕਸਪ੍ਰੈੱਸ ਦੇ ਡੱਬੇ ਪਟੜੀ ਤੋਂ ਉਤਰਨ ਤੋਂ ਬਾਅਦ ਇਕ ਮਾਲ ਗੱਡੀ ਨਾਲ ਟਕਰਾ ਗਏ, ਜਿਸ ਨਾਲ ਮਾਲ ਗੱਡੀ ਵੀ ਹਾਦਸੇ ਦੀ ਲਪੇਟ ਵਿੱਚ ਆ ਗਈ। ਇਸ ਰੇਲ ਹਾਦਸੇ ਵਿੱਚ 240 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 950 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਜਖਮੀ ਯਾਤਰੀਆਂ ਨੂੰ ਸੋਰੋ ਅਤੇ ਗੋਪਾਲਪੁਰ ਸੀ.ਐੱਚ.ਸੀ. ਗੰਭੀਰ ਰੂਪ ਨਾਲ ਜ਼ਖਮੀ ਯਾਤਰੀਆਂ ਨੂੰ ਸਹੀ ਦੇਖਭਾਲ ਅਤੇ ਇਲਾਜ ਲਈ ਰੈਫਰ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਜ਼ਖਮੀਆਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਐਂਬੂਲੈਂਸਾਂ ਦੇ ਨਾਲ ਬੱਸਾਂ ਵੀ ਲਿਆਂਦੀਆਂ ਗਈਆਂ ਹਨ।
ਕਰੀਬ 600 ਤੋਂ 700 ਬਚਾਅ ਕਰਮਚਾਰੀ ਕੰਮ ਕਰ ਰਹੇ ਹਨ। ਇਹ ਬਚਾਅ ਕਾਰਜ ਸਾਰੀ ਰਾਤ ਜਾਰੀ ਰਹੇਗਾ। ਬਾਲਾਸੋਰ ਮੈਡੀਕਲ ਕਾਲਜ ਅਤੇ ਜ਼ਿਲ੍ਹਾ ਹਸਪਤਾਲ ਵਿੱਚ ਸਾਰੇ ਪ੍ਰਬੰਧ ਕੀਤੇ ਗਏ ਹਨ।
ਭਾਰਤੀ ਰੇਲਵੇ ਨੇ ਕਿਹਾ ਕਿ ਮਦਦ ਲਈ 91 6782 262 286, 8972073925, 9332392339, 8249591559, 7978418322 ਅਤੇ 9903370746 ਨੰਬਰ ਜਾਰੀ ਕੀਤੇ ਗਏ ਸਨ। ਰੇਲਵੇ ਨੇ ਕਿਹਾ ਕਿ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ, ਤੁਸੀਂ ਇਸ ‘ਤੇ ਸੰਪਰਕ ਕਰ ਸਕਦੇ ਹੋ।
ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਓਡੀਸ਼ਾ ਰੇਲ ਹਾਦਸੇ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 10 ਲੱਖ ਰੁਪਏ ਅਤੇ ਗੰਭੀਰ ਜ਼ਖ਼ਮੀਆਂ ਲਈ 2 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਮਾਮੂਲੀ ਸੱਟਾਂ ਵਾਲੇ ਵਿਅਕਤੀ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ।

Rate this post

Leave a Reply

Your email address will not be published. Required fields are marked *

Trending

Exit mobile version