Ludhiana - Khanna

80 ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਵੰਡੀਆਂ ਚਿੱਠੀਆਂ

Published

on

ਹਮੇਸ਼ਾ ਆਮ ਲੋਕਾਂ ਦੀਆਂ ਸਹੂਲਤਾਂ ਲਈ ਯਤਨਸ਼ੀਲ ਰਹਾਂਗੇ: ਮੁਨੀਸ਼ ਕੁਮਾਰ ਟਿੰਕੂ

ਲੁਧਿਆਣਾ 28 ਅਪ੍ਰੈਲ (ਮਨਦੀਪ)

ਵਾਰਡ ਨੰ. 35 ਵਿੱਚ ਆਮ ਆਦਮੀ ਪਾਰਟੀ ਦੀ ਹਲਕਾ ਦੱਖਣੀ ਦੇ ਬਲਾਕ‌ ਪ੍ਰਧਾਨ ਮੁਨੀਸ਼ ਕੁਮਾਰ ਟਿੰਕੂ ਦੀ ਵਲੋਂ ਜਨਤਾ ਦੀ ਸੇਵਾ ਲਈ ਵੱਖ-ਵੱਖ ਖੇਤਰਾਂ ਵਿੱਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਵਾਰਡ ਨੰ.35 ਹਲਕਾ ਦੱਖਣੀ ਦੇ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦੀ ਅਗਵਾਈ ਹੇਠ ਵਾਰਡ ਨੰ 35 ਸਥਿਤ ਆਮ ਆਦਮੀ ਪਾਰਟੀ ਦੇ ਦਫਤਰ ਵਿਖੇ ਬੁਢਾਪਾ ਪੈਨਸ਼ਨ ਦੀਆ 80 ਲਾਭਪਾਤਰੀਆ ਨੂੰ ਚਿਠੀਆਂ ਵੰਡੀਆ । ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਮੁਨੀਸ਼ ਕੁਮਾਰ ਟਿੰਕੂ ਨੇ ਦੱਸਿਆ ਬੁਢਾਪਾ ਪੈਨਸ਼ਨ 80 ਦੇ ਕਰੀਬ ਲਾਭਪਾਤਰੀਆਂ ਨੇ ਲਾਭ ਲਿਆ | ਮੁਨੀਸ਼ ਕੁਮਾਰ ਨੇ ਦੱਸਿਆ ਕਿ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦੀਆਂ ਹਦਾਇਤਾਂ ਅਨੁਸਾਰ ਵਾਰਡ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਦੇ ਦਫ਼ਤਰ ਵਿਖੇ ਸਮੇਂ-ਸਮੇਂ ‘ਤੇ ਵੱਖ-ਵੱਖ ਤਰ੍ਹਾਂ ਦੇ ਕੈਂਪ ਲਗਾਏ ਜਾਂਦੇ ਹਨ ਤਾਂ ਜੋ ਆਮ ਜਨਤਾ ਨੂੰ ਆਪਣੇ ਕੰਮ ਕਰਵਾਉਣ ਲਈ ਕਿਤੇ ਵੀ ਭਟਕਣਾ ਨਾ ਪਵੇ। ਉਨ੍ਹਾਂ ਕਿਹਾ ਕਿ ਵਾਰਡ ਨੰ. 35 ਵਿੱਚ ਪੈਨਸ਼ਨ ਬਣਵਾਉਣ ਲਈ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਲਈ ਉਪਰੋਕਤ ਕੈਂਪ ਲਗਾ ਕੇ ਜਨਤਾ ਨੂੰ ਰਾਹਤ ਦੇਣ ਦਾ ਕੰਮ ਕੀਤਾ ਗਿਆ ਹੈ। ਬਲਾਕ ਪ੍ਰਧਾਨ ਮੁਨੀਸ਼ ਕੁਮਾਰ ਟਿੰਕੂ ਨੇ ਦੱਸਿਆ ਕਿ ਵਾਰਡ ਨੰ.35 ‘ਚ ਜਨਤਾ ਨੂੰ ਆ ਰਹੀਆਂ ਸਮੱਸਿਆਵਾਂ ਤੋਂ ਉਹ ਲਗਾਤਾਰ ਜਾਣੂ ਹਨ ਅਤੇ ਜਿਵੇਂ ਹੀ ਉਨ੍ਹਾਂ ਦੇ ਧਿਆਨ ‘ਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਉਕਤ ਵਿਭਾਗ ਦੇ ਸਬੰਧਿਤ ਅਧਿਕਾਰੀਆਂ ਨਾਲ ਸੰਪਰਕ ਕਰਕੇ ਸਮੱਸਿਆ ਦਾ ਹੱਲ ਕਰਨ ਦੀ ਕੋਸ਼ਿਸ਼ ਕਰਦੇ ਹਨ | ਇਸ ਨੂੰ ਪੂਰਾ ਕਰਨ ਲਈ. ਅੰਤ ‘ਚ ਮੁਨੀਸ਼ ਕੁਮਾਰ ਟਿੰਕੂ ਨੇ ਵਾਰਡ ਨੰ.35 ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦਾ ਦਫ਼ਤਰ ਸਿਰਫ਼ ਆਮ ਲੋਕਾਂ ਦੀ ਸਹੂਲਤ ਲਈ ਹੈ ਅਤੇ ਉਹ ਆਮ ਲੋਕਾਂ ਦੀ ਸਹੂਲਤ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ |

Rate this post

Leave a Reply

Your email address will not be published. Required fields are marked *

Trending

Exit mobile version