Crime
ਲੁਧਿਆਣਾ ਗੈਸ ਪੀੜਤਾਂ ਨੂੰ ਆਰਥਿਕ ਸਹਾਇਤਾ ਦੇਣ ਲਈ ਕੀਤਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ:- ਜੀਵਨ ਗੁਪਤਾ
ਲੁਧਿਆਣਾ, 1 ਮਈ (ਜਸਦੀਪ ਵਰਤਿਆ)
ਲੁਧਿਆਣਾ ਵਿੱਚ ਹੋਏ ਗੈਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਪ੍ਰਤੀ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਕਿਹਾ ਕਿ ਇਹ ਘਟਨਾ ਬਹੁਤ ਹੀ ਦੁਖਦਾਈ ਹੈ। ਇਸ ਘਟਨਾ ਵਿੱਚ ਜੋ ਲੋਕ ਹਾਦਸੇ ਦਾ ਸ਼ਿਕਾਰ ਹੋਏ ਹਨ, ਉਨ੍ਹਾਂ ਦੇ ਪਰਿਵਾਰਾਂ ਨਾਲ ਭਾਰਤੀ ਜਨਤਾ ਪਾਰਟੀ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੀ ਹੈ। ਉਨ੍ਹਾਂ ਕਿਹਾ
ਕਿ ਪ੍ਰਮਾਤਮਾ ਇਸ ਭਿਆਨਕ ਹਾਦਸੇ ਵਿੱਚ ਜਾਨ ਗਵਾਉਣ ਵਾਲਿਆ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਜੀਵਨ ਗੁਪਤਾ ਨੇ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਉਹਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਵਾਰਸਾ ਨੂੰ ਦੋ ਦੋ ਲੱਖ ਰੁਪਏ ਅਤੇ ਜ਼ਖਮੀਆਂ ਦੇ ਇਲਾਜ ਲਈ ਪ੍ਰਤੀ ਵਿਅਕਤੀ 50,000 ਰੁਪਏ ਦੀ ਵਿੱਤੀ ਸਹਾਇਤਾ ਦੇਣ ਲਈ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਘਟਨਾ ਦੀ ਜਲਦੀ ਤੋਂ ਜਲਦੀ ਜਾਂਚ ਕਰਕੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰੇ। ਇਸ ਹਾਦਸੇ ਵਿੱਚ ਜਾਨਾਂ ਗਵਾਉਣ ਵਾਲੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਮੁਆਵਜ਼ਾ ਰਾਸ਼ੀ ਇੱਕ ਕੋਝਾ ਮਜ਼ਾਕ ਹੈ। ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਮਰਨ ਵਾਲੇ ਲੋਕਾਂ ਨੂੰ 50 ਲੱਖ ਰੁਪਏ ਅਤੇ ਗੰਭੀਰ ਜ਼ਖਮੀਆਂ ਨੂੰ 25 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਜਲਦੀ ਤੋਂ ਜਲਦੀ ਜਾਰੀ ਕਰੇ।