Ludhiana - Khanna
ਲੰਬੇ ਸਮੇਂ ਤੋਂ ਆ ਰਹੀ ਬਿਜਲੀ ਟਰਾਂਸਫਾਰਮਰ ਦੀ ਸਮੱਸਿਆ ਦਾ ਕਰਵਾਇਆ ਹੱਲ
ਵਾਰਡ ਵਾਸੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਹੱਲ਼ ਕਰਨਾ ਸਾਡਾ ਪਹਿਲਾ ਫਰਜ਼ : ਚੌਧਰੀ
ਲੁਧਿਆਣਾ 18 ਅਪ੍ਰੈਲ (ਸੁਖਵਿੰਦਰ ਸੁੱਖੀ)
ਹਲਕਾ ਪੂਰਬੀ ਦੇ ਵਾਰਡ ਨੰਬਰ 12 ਦੇ ਮੁਹੱਲਾ ਸੁਤੰਤਰ ਨਗਰ ਵਿਖੇ ਪਿਛਲੇ ਕਾਫੀ ਲੰਬੇ ਸਮੇਂ ਤੋਂ ਖਰਾਬ ਚੱਲ ਰਹੇ ਬਿਜਲੀ ਦੇ ਟਰਾਂਸਫਾਰਮਰ ਅਤੇ ਤਾਂਰਾ ਦੇ ਕੰਮ ਨੂੰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਚੌਧਰੀ ਚਮਨ ਲਾਲ ਵੱਲੋਂ ਬਿਜਲੀ ਵਿਭਾਗ ਦੇ ਕਰਮਚਾਰੀਆਂ ਨੂੰ ਲੈ ਕੇ ਠੀਕ ਕਰਵਾਇਆ ਗਿਆ । ਇਸ ਸਬੰਧੀ ਗੱਲਬਾਤ ਕਰਦਿਆਂ ਚੌਧਰੀ ਚਮਨ ਲਾਲ ਨੇ ਦੱਸਿਆ ਕਿ ਬਿਜਲੀ ਦਾ ਟ੍ਰਾਸਫਾਰਮ ਜੋ ਕਿ ਜ਼ਮੀਨ ਤੇ ਹੀ ਰੱਖਿਆ ਹੋਇਆ ਸੀ ਮੁਹੱਲਾ ਵਾਸੀਆਂ ਦੀ ਸ਼ਿਕਾਇਤ ਸੀ ਕੀ ਇਸ ਨੂੰ ਸਹੀ ਦਿਸ਼ਾ ਵਿਚ ਰੱਖਿਆ ਜਾਵੇ ਤਾਂ ਜੋ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਹੋ ਸਕੇ, ਸੋ ਮੁਹੱਲਾ ਨਿਵਾਸੀਆਂ ਦੀ ਸ਼ਿਕਾਇਤ ਤੇ ਅਮਲ ਕਰਦੇ ਹੋਏ ਇਸ ਦੀ ਜਾਣਕਾਰੀ ਤੁਰੰਤ ਪਾਵਰਕੌਮ ਵਿਭਾਗ ਨੂੰ ਦਿੱਤੀ ਗਈ ਜਿਨ੍ਹਾਂ ਵੱਲੋਂ ਇਸ ਤੇ ਤੁਰੰਤ ਐਕਸ਼ਨ ਲੈਂਦੇ ਹੋਏ ਇਸ ਨੂੰ ਠੀਕ ਕਰ ਦਿੱਤਾ ਗਿਆ ਹੈ। ਚੌਧਰੀ ਨੇ ਕਿਹਾ ਕਿ ਵਾਰਡ ਵਾਸੀਆਂ ਦੀ ਕਿਸੇ ਵੀ ਤਰਾਂ ਦੀ ਸਮੱਸਿਆ ਦਾ ਹੱਲ ਕਰਨਾ ਸਾਡਾ ਫ਼ਰਜ਼ ਹੈ ।