Ludhiana - Khanna
5 ਰੋਜਾ਼ ਧਾਰਮਿਕ ਸਮਾਗਮ 8 ਤੋਂ 12 ਤੱਕ ਆਯੋਜਿਤ ਕੀਤਾ ਜਾਵੇਗਾ – ਪ੍ਰਧਾਨ ਬਲਬੀਰ ਸਿੰਘ
ਸੰਤ ਭਗਤ ਸਿੰਘ ਢੱਕੀ ਸਾਹਿਬ ਖਾਸੀ ਕਲਾਂਂ ਅਤੇ ਸਵਾਮੀ ਸ਼ੰਕਰਾ ਨੰਦ ਮਹਾਰਾਜ ਭੂਰੀ ਵਾਲੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ
ਲੁਧਿਆਣਾ , 4 ਜੁਲਾਈ (ਡਾ ਤਰਲੋਚਨ)
ਸਤਿਗੁਰੂ ਕਬੀਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸਰਬੱਤ ਦੇ ਭਲੇ ਲਈ 5 ਰੋਜ਼ਾ ਧਾਰਮਿਕ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ , ਲੁਹਾਰਾ ਦੀ ਸਮੂਹ ਪ੍ਰਬੰਧਕ ਕਮੇਟੀ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਬੀਰ ਸਿੰਘ ਨੇ ਦੱਸਿਆ ਕਿ 8 ਜੁਲਾਈ ਦਿਨ ਸ਼ਨੀਵਾਰ ਤੋਂ 12 ਜੁਲਾਈ ਦਿਨ ਬੁੱਧਵਾਰ ਤੱਕ ਸ੍ਰੀਮਾਨ ਸੰਤ ਬਾਬਾ ਭਗਤ ਸਿੰਘ ਢੱਕੀ ਸਾਹਿਬ ਖਾਸੀ ਕਲਾਂ ਅਤੇ ਸਵਾਮੀ ਸ਼ੰਕਰਾ ਨੰਦ ਮਹਾਰਾਜ ਭੂਰੀ ਵਾਲੇ ਧਾਮ ਤਲਵੰਡੀ ਖੁਰਦ ਵਲੋਂ ਰੋਜ਼ਾਨਾ ਰਾਤ ਨੂੰ 8 ਵਜੇ ਤੋਂ 10 ਵਜੇ ਤੱਕ ਸਤਿਗੁਰੂ ਕਬੀਰ ਸਾਹਿਬ ਜੀ ਦੇ ਜੀਵਨ ਤੇ ਚਾਨਣਾ ਪਾਉਣਗੇ । ਉਨ੍ਹਾਂ ਦੱਸਿਆ ਕਿ ਇਸ ਸਬੰਧੀ ਤਿਆਰੀਆਂ ਜ਼ੋਰਾਂ ਸੋ਼ਰਾਂ ਨਾਲ ਚੱਲ ਰਹੀਆਂ ਹਨ । ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਮੇਂ ਸਿਰ ਪਹੁੰਚ ਕੇ ਧਾਰਮਿਕ ਸਮਾਗਮ ਦਾ ਲਾਹਾ ਪ੍ਰਾਪਤ ਕਰਕੇ ਆਪਣਾ ਜੀਵਨ ਸਫ਼ਲਾ ਕਰਨ । ਉਨ੍ਹਾਂ ਕਿਹਾ ਕਿ ਇਸ ਸਮਾਗਮ ਦੌਰਾਨ ਸੰਗਤਾਂ ਵਾਸਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ । ਇਸ ਮੌਕੇ ਬੁਲੰਦ ਸਿੰਘ , ਨਿਰਮਲ ਸਿੰਘ , ਸੁਰਜੀਤ ਸਿੰਘ , ਨਛੱਤਰ ਸਿੰਘ , ਵੀਰਪਾਲ ਸਿੰਘ , ਗੁਰਜੰਟ ਸਿੰਘ ਲਾਡੀ , ਜਗਦੀਪ ਸਿੰਘ ਜੱਗੀ , ਕਰਮਜੀਤ ਸਿੰਘ , ਗੁਲਜ਼ਾਰ ਸਿੰਘ , ਸਵਰਨ ਸਿੰਘ ਸ਼ੰਮੀ , ਜਗਜੀਤ ਸਿੰਘ , ਭੁਪਿੰਦਰ ਸਿੰਘ , ਤਰਸੇਮ ਸਿੰਘ , ਸਾਬਕਾ ਪ੍ਰਧਾਨ ਜੋਰਾ ਸਿੰਘ , ਅਵਤਾਰ ਸਿੰਘ , ਹਰਜਿੰਦਰ ਸਿੰਘ ਖਾਲਸਾ ਆਦਿ ਹਾਜ਼ਰ ਸਨ ।