Ludhiana - Khanna
ਆਪ ਸਰਕਾਰ ਗਰੀਬ ਲੋਕਾਂ ਦੇ ਕੱਟੇ ਗਏ ਰਾਸ਼ਨ ਕਾਰਡਾਂ ਦਾ ਖਮਿਆਜ਼਼ਾ ਅਗਾਮੀ ਨਗਰ ਨਿਗਮ ਚੋਣਾਂ ‘ਚ ਭੁਗਤੇਗੀ – ਨਵੀਨ ਸਿੰਘੀ
ਲੁਧਿਆਣਾ , 12 ਜੁਲਾਈ (ਡਾ ਤਰਲੋਚਨ)
ਭਾਰਤੀਯ ਜਨਤਾ ਪਾਰਟੀ , ਸ਼ਿਮਲਾਪੁਰੀ ਮੰਡਲ ਦੇ ਵਾਈਸ ਪ੍ਰਧਾਨ ਨਵੀਨ ਸਿੰਘੀ ਨੇ ਇੱਕ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਆਪ ਸਰਕਾਰ ਨੂੰ ਗਰੀਬ ਲੋਕਾਂ ਦੇ ਕੱਟੇ ਗਏ ਰਾਸ਼ਨ ਕਾਰਡਾਂ ਦਾ ਖਮਿਆਜ਼ਾ ਅਗਾਮੀ ਨਗਰ ਨਿਗਮ ਚੋਣਾਂ ‘ਚ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੂੰ ਗਰੀਬ ਲੋਕਾਂ ਲਈ ਲੋਕ ਭਲਾਈ ਸਕੀਮਾਂ ਬਣਾ ਕੇ ਉਹਨਾਂ ਨੂੰ ਫਾਇਦਾ ਪਹੁੰਚਾਉਣਾ ਚਾਹੀਦਾ ਸੀ ਪਰ ਸਰਕਾਰ ਨੇ ਉਹਨਾਂ ਨੂੰ ਫਾਇਦਾ ਦੇਣ ਦੀ ਬਜਾਏ ਉਹਨਾਂ ਨੂੰ ਭੁੱਖਿਆਂ ਮਰਨ ਲਈ ਮਜ਼ਬੂਰ ਕਰ ਦਿੱਤਾ ਹੈ। ਸ੍ਰੀ ਸਿੰਘੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਸਮੇਂ ਲੋਕਾਂਂ ਨਾਲ ਬਹੁਤ ਵੱਡੇ – ਵੱਡੇ ਵਾਅਦੇ ਕੀਤੇ ਗਏ ਸਨ ਪਰ ਉਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਉਹਨਾਂ ਨੂੰ ਠੰਡੇ ਬਸਤੇ ਵਿੱਚ ਹੀ ਬੰਦ ਰੱਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਮਹਿਲਾਵਾਂ ਆਮ ਆਦਮੀ ਪਾਰਟੀ ਵੱਲੋਂ ਦਿੱਤੀ ਗਈ 1000 ਰੁਪਏ ਪ੍ਰਤੀ ਮਹੀਨਾ ਪ੍ਰਤੀ ਮਹਿਲਾ ਨੂੰ ਦੇਣ ਦੀ ਗਰੰਟੀ ਵੱਲ ਤੱਕ ਰਹੀਆਂ ਹਨ ਜੋ ਅਜੇ ਤੱਕ ਭਗਵੰਤ ਮਾਨ ਸਰਕਾਰ ਵੱਲੋਂ ਲਾਗੂ ਨਹੀਂ ਕੀਤੀ ਗਈ । ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਸਾਲ ਬਾਅਦ ਹੀ ਲੋਕਾਂ ਦੇ ਮਨਾਂ ਵਿੱਚੋਂ ਉੱਤਰ ਚੁੱਕੀ ਹੈ।
ਫਾਈਲ ਫੋਟੋ : ਨਵੀਨ ਸਿੰਘੀ