Ludhiana - Khanna
ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਰਾਹਗੀਰਾਂ ਪਾਸੋਂ ਲੁੱਟਾਂ-ਖੋਹਾਂ ਕਰਨ ਵਾਲੇ ਮੁਲਜਮਾਂ ਦਾ ਕੀਤਾ ਪਰਦਾਫਾਸ਼
ਲੁਧਿਆਣਾ 18 ਅਪ੍ਰੈਲ (ਅਮ੍ਰਿਤਪਾਲ ਸਿੰਘ ਸੋਨੂੰ)
ਥਾਣਾ ਸ਼ਿਮਲਾਪੁਰੀ ਦੀ ਪੁਲਸ ਨੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਦਾ ਪਰਦਾਫਾਸ਼ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਹੈ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਪ੍ਰਬੋਧ ਕੁਮਾਰ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਦੇ ਸਬੰਧ ਵਿੱਚ ਮੌਜੂਦ ਸੀ| ਤਾਂ ਇਸ ਦੌਰਾਨ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਸੰਜੀਵ ਕੁਮਾਰ ਪੁੱਤਰ ਮੰਗਤ ਰਾਮ ਵਾਸੀ ਚਿਮਨੀ ਰੋਡ ਸ਼ਿਮਲਾਪੁਰੀ ਅਤੇ ਗੁਰਪਰੀਤ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਬਰੋਟਾ ਰੋਡ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਮੋਟਸਾਈਕਲ ਤੇ ਖੋਹ ਕੀਤਾ ਮੋਬਾਇਲ ਫੋਨ ਵਹੀਕਲ ਬਰਾਮਦ ਕੀਤਾ ਹੈ| ਜਿਨ੍ਹਾਂ ਨੂੰ ਪੇਸ਼ ਦਾ ਅੰਤ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿਛ ਕੀਤੀ ਜਾ ਰਹੀ ਹੈ ਤਾਂ ਜੋ ਕਿ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।