Crime
ਗੈਂਗਸਟਰ ਸੁੱਖਾ ਬਾੜੇਵਾਲੀਆਂ ਦੇ ਕਤਲ ਕੇਸ ਵਿੱਚ ਨਾਮਜ਼ਦ ਰੋਹਿਤ ਮਲਹੋਤਰਾ ਦੇ ਘਰੋਂ ਮਿਲੀ ਲੱਖਾਂ ਰੁਪਏ ਮੁੱਲ ਦੀ ਹੈਰੋਇਨ
ਲੁਧਿਆਣਾ 23 ਮਈ (ਸ਼ੰਮੀ ਕੁਮਾਰ/ਮਨਦੀਪ ਸਿੰਘ)
ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਚਲਾਈ ਗਈ ਜਾ ਰਹੀ ਮੁਹਿੰਮ ਤਹਿਤ ਥਾਣਾ ਹੈਬੋਵਾਲ ਦੀ ਪੁਲਿਸ ਨੇ ਗੈਂਗਸਟਰ ਸੁੱਖਾ ਬਾੜੇਵਾਲੀਆ ਦੇ ਕਤਲ ਕੇਸ ਵਿੱਚ ਸ਼ਾਮਲ ਰੋਹਿਤ ਮਲਹੋਤਰਰਾ ਦੀ ਨਿਸ਼ਾਨਦੇਹੀ ਤੇ ਉਸ ਦੇ ਘਰ ਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਚੌਂਕੀ ਜਗਤਪੁਰੀ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ 8 ਮਈ ਨੂੰ ਹੈਬੋਵਾਲ ਦੇ ਜੋਗਿੰਦਰ ਨਗਰ ਇਲਾਕੇ ਵਿੱਚ ਹੋਏ ਗੈਂਗਸਟਰ ਸੁੱਖਾ ਬਾੜੇਵਾਲੀਆ ਦੇ ਕਤਲ ਕੇਸ ਵਿੱਚ ਸ਼ਾਮਲ ਰੋਹਿਤ ਮਲਹੋਤਰਾ ਦੇ ਕੋਲੋਂ ਮਿਲੀ ਜਾਣਕਾਰੀ ਅਨੁਸਾਰ ਉਹ ਪਿਛਲੇ ਕੁਝ ਸਮੇਂ ਤੋਂ ਨਜਾਇਜ਼ ਤੌਰ ਤੇ ਨਸ਼ਾ ਤਸਕਰੀ ਦਾ ਧੰਦਾ ਕਰਦਾ ਆ ਰਿਹਾ ਹੈ। ਰੋਹਿਤ ਨੇ ਮੰਨਿਆ ਕਿ ਕੁਝ ਦਿਨ ਪਹਿਲਾਂ ਉਸ ਨੇ ਭਾਰੀ ਮਾਤਰਾ ਵਿੱਚ ਹੈਰੋਇਨ ਲਿਆਂਦੀ ਸੀ। ਜਿਸ ਤੇ ਪੁਲਿਸ ਨੇ ਮੁਲਜ਼ਮ ਦੀ ਨਿਸ਼ਾਨਦੇਹੀ ਤੇ ਉਸਦੇ ਘਰ ਦੇ ਬੈਡਰੂਮ ਚੋਂ ਬੈਡ ਦੇ ਅੰਦਰ ਕੱਪੜੇ ਵਿੱਚ ਪਈ ਹੋਈ 20 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਮਾਮਲੇ ਵਿੱਚ ਸਬ ਇੰਸਪੈਕਟਰ ਸੁਖਵਿੰਦਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਮੁਲਜ਼ਮ ਰੋਹਿਤ ਮਲਹੋਤਰਾ ਦੇ ਖਿਲਾਫ਼ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਮੁਕਦਮਾ ਦਰਜ ਕਰ ਲਿਆ ਹੈ।