Crime
ਲੜਾਈ-ਝਗੜੇ ਦੇ ਮਾਮਲੇ ‘ਚ ਨਾਮਜ਼ਦ ਲੋੜੀਂਦੀ ਮਹਿਲਾ ਭਗੌੜਾ ਨੂੰ ਕੀਤਾ ਕਾਬੂ
ਛੇ ਸਾਲ ਪਹਿਲਾਂ ਹੋਇਆ ਸੀ ਮਾਮਲਾ ਦਰਜ
ਲੁਧਿਆਣਾ 2 ਅਪ੍ਰੈਲ (ਅਮ੍ਰਿਤਪਾਲ ਸਿੰਘ ਸੋਨੂੰ)
ਥਾਣਾ ਡਵੀਜਨ ਨੰ.ਛੇ ਦੇ ਅਧੀਨ ਆਉਂਦੀ ਚੌਂਕੀ ਮਿਲਰਗੰਜ ਦੀ ਪੁਲਿਸ ਨੇ 6 ਸਾਲਾਂ ਪਹਿਲਾਂ ਹੋਏ ਲੜਾਈ ਝਗੜੇ ਦੇ ਮਾਮਲੇ ਵਿੱਚ ਲੋੜੀਦੀ ਮਹਿਲਾ ਭਗੋੜਾ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਮਿਲਰਗੰਜ ਇੰਚਾਰਜ ਧਰਮਿੰਦਰ ਸਿੰਘ ਨੇ ਦੱਸਿਆ ਹੈ ਕਿ ਉਹਨਾਂ ਦੀ ਪੁਲਿਸ ਪਾਰਟੀ ਨੇ ਮੁਖਬਰ ਦੀ ਇਤਲਾਹ ਤੇ ਸੁਨੀਤਾ ਪਤਨੀ ਮੰਗਤ ਰਾਮ ਵਾਸੀ ਆਜ਼ਾਦ ਨਗਰ ਧੂਰੀ ਲਾਈਨ ਨੂੰ ਕਾਬੂ ਕਰਕੇ ਉਸ ਨੂੰ ਪੇਸ਼ ਅਦਾਲਤ ਕੀਤਾ ਗਿਆ। ਜਾਣਕਾਰੀ ਮੁਤਾਬਕ ਸੁਨੀਤਾ ਖਿਲਾਫ ਥਾਣਾ ਡਿਵੀਜ਼ਨ ਨੰਬਰ ਛੇ ਵਿਖੇ ਕਰੀਬ ਛੇ ਸਾਲ ਪਹਿਲਾਂ ਲੜਾਈ ਝਗੜੇ ਦਾ ਇੱਕ ਮਾਮਲਾ ਦਰਜ ਹੋਇਆ ਸੀ, ਜੋ ਅਦਾਲਤ ਦੀਆਂ ਤਰੀਕਾਂ ਤੇ ਸਮੇਂ ਸਿਰ ਹਾਜ਼ਰ ਨਾ ਹੋਣ ਕਾਰਨ ਗੈਰ ਹਾਜ਼ਰ ਰਹੀ, ਜਿਸ ਨੂੰ ਪਿਛਲੇ ਸਾਲ ਨਵੰਬਰ ਮਹੀਨੇ ਵਿੱਚ ਮਾਨਯੋਗ ਹਰਸਿਮਰਨਜੀਤ ਕੌਰ ਜੱਜ ਦੀ ਅਦਾਲਤ ਨੇ ਭਗੌੜਾ ਕਰਾਰ ਦੇ ਦਿੱਤਾ।
ਮਾਲੇਰਕੋਟਲਾ ਵਿੱਚ ਹਥਿਆਰਾਂ ਦੀ ਵੱਡੀ ਬਰਾਮਦਗੀ