Amritsar
ਟਰੈਫਿਕ ਪੁਲਿਸ ਵੱਲੋਂ ਸ਼ਹਿਰ ਲਗਾਤਾਰ ਕੀਤੀ ਜਾ ਰਹੀ ਸਖ਼ਤੀ
ਗੁਰੂਦੁਆਰਾ ਸ਼ਹੀਦਾਂ ਸਾਹਿਬ ਦੇ ਆਲੇ-ਦੁਆਲੇ ਦੇ ਇਲਾਕੇ ‘ਚ ਦੁਕਾਨਾਂ ਦੇ ਬਾਹਰ ਕੀਤੇ ਕਬਜ਼ਿਆਂ ਨੂੰ ਹਟਾਇਆ
ਸ੍ਰੀ ਅੰਮ੍ਰਿਤਸਰ ਸਾਹਿਬ 26 ਅਪ੍ਰੈਲ ( ਰਣਜੀਤ ਸਿੰਘ ਮਸੌਣ)
ਮਾਨਯੋਗ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਨੌਨਿਹਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਮਿਤੀ 26-04-2023 ਨੂੰ ਪਹਿਲਾਂ ਤੋਂ ਚੱਲ ਰਹੇ ਅਭਿਆਨ ਤਹਿਤ ਸ਼੍ਰੀਮਤੀ ਅਮਨਦੀਪ ਕੌਰ, ਵਧੀਕ ਉੱਪ ਕਮਿਸ਼ਨਰ ਪੁਲਿਸ ਟਰੈਫਿਕ, ਅੰਮ੍ਰਿਤਸਰ ਵੱਲੋਂ ਕਮਿਸ਼ਨਰੇਟ ਅੰਮ੍ਰਿਤਸਰ ਦੇ ਦੋਆਬਾ ਚੌਕ ਵਿਖੇ ਸੜਕ ਤੇ ਨੋ-ਪਾਰਕਿੰਗ ਜੋਨ ਵਿੱਚ ਲੱਗੀਆਂ ਗੱਡੀਆਂ ਨੂੰ ਟੋਅ ਕੀਤਾ ਅਤੇ ਗੱਡੀਆ ਦੇ ਚਲਾਣ ਕੀਤੇ ਗਏ। ਇਸਤੋ ਇਲਾਵਾਂ ਚਾਟੀਵਿੰਡ ਚੌਕ, ਹਾਲ ਬਾਜ਼ਾਰ, ਗੁਰੂਦੁਆਰਾ ਸ਼ਹੀਦਾ ਸਾਹਿਬ ਦੇ ਆਲੇ ਦੁਆਲੇ ਦੇ ਇਲਾਕੇ ਵਿੱਚ ਦੁਕਾਨਦਾਰਾਂ ਵੱਲੋਂ ਦੁਕਾਨਾਂ ਦੇ ਬਾਹਰ ਕੀਤੇ ਕਬਜ਼ਿਆਂ ਨੂੰ ਹਟਾਇਆ ਗਿਆ। ਘਿਉ ਮੰਡੀ ਵਿਖੇ ਟਰਾਂਸਪੋਰਟਰਾਂ ਨਾਲ ਮੀਟਿੰਗ ਕੀਤੀ ਗਈ ਤੇ ਗੱਡੀ ਨੂੰ ਸਹੀ ਤਰੀਕੇ ਨਾਲ ਪਾਰਕ ਕਰਨ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਆਖਿਆ ਗਿਆ। ਇਹ ਮੁਹਿੰਮ ਅੰਮ੍ਰਿਤਸਰ ਸ਼ਹਿਰ ਦੀ ਟਰੈਫਿਕ ਨੂੰ ਕੰਟਰੋਲ ਕਰਨ ਲਈ ਭਵਿੱਖ ਵਿੱਚ ਵੀ ਜਾਰੀ ਰਹੇਗੀ।