Chandigarh
ਪੰਜਾਬ ਦੇ ਪੰਜ ਵਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦਿਹਾਂਤ, ਦੇਸ਼ ਭਰ ਦੇ ਵਿੱਚ ਸੋਗ ਦੀ ਲਹਿਰ
ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਤੋੜਿਆ ਦਮ
ਚੰਡੀਗੜ੍ਹ 25 ਅਪ੍ਰੈਲ ( ਦਿਵਿਆ ਸਵੇਰਾ)
ਪੰਜਾਬ ਵਿੱਚ ਪੰਜ ਵਾਰ ਦੇ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ‘ਚ ਦੇਹਾਂਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਉਹ ਪਿਛਲੇ ਕਈ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਜ਼ੇਰੇ ਇਲਾਜ ਚੱਲ ਰਿਹਾ ਸਨ।ਉਨ੍ਹਾਂ ਨੂੰ ਸਾਹ ਲੈਣ ‘ਚ ਤਕਲੀਫ ਅਤੇ ਫੇਫੜਿਆਂ ‘ਚ ਇਨਫੈਕਸ਼ਨ ਕਾਰਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਫੋਰਟਿਸ ਹਸਪਤਾਲ ‘ਚ ਲਿਆਂਦਾ ਗਿਆ ਸੀ
ਦੱਸਣਯੋਗ ਹੈ ਕਿ ਪਿਛਲੇ ਇਕ ਹਫਤੇ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਮੋਹਾਲੀ ਦੇ ਇਸ ਹਸਪਤਾਲ ਵਿੱਚ ਜ਼ੇਰੇ ਇਲਾਜ ਲਈ ਹਨ। ਪਿਛਲਾ ਇਤਿਹਾਸ ਦੇਖਿਆ ਜਾਵੇ ਤਾਂ ਸ.ਪ੍ਰਕਾਸ਼ ਸਿੰਘ ਬਾਦਲ 5 ਵਾਰ ਦੇ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਜਿੰਨਾ ਨੇ ਸਰਪੰਚੀ ਤੋਂ ਲੈ ਕੇ ਮੁੱਖ ਮੰਤਰੀ ਦਾ ਸਫਰ ਤੈਅ ਕੀਤਾ। ਸ. ਬਾਦਲ ਦੀ ਦਿਹਾਂਤ ਤੇ ਦੇਸ਼ ਦੇ ਪ੍ਰਧਾਨ ਮੰਤਰੀ ਤੋਂ ਲੈ ਕੇ ਵੱਖ ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਸੋਗ ਪ੍ਰਗਟ ਕੀਤਾ।