Crime
ਗੈਸ ਲੀਕ ਮਾਮਲਾ:- ਮ੍ਰਿਤਕਾ ਦਾ ਕੀਤਾ ਗਿਆ ਸੰਸਕਾਰ
ਹਲਕਾ ਵਿਧਾਇਕ ਵਲੋਂ ਮਜ਼ਦੂਰ ਦਿਵਸ ਤੇ ਸ਼ੇਰਪੁਰ ਚੌਂਕ ਵਿਖੇ ਹੋਣ ਵਾਲਾ ਸਮਾਗਮ ਕੀਤਾ ਮੁਲਤਵੀ
ਲੁਧਿਆਣਾ, 01 ਮਈ (ਵਿਕਰਮ ਸੈਣੀ)
ਮਜ਼ਦੂਰ ਦਿਵਸ ਨੂੰ ਸਮਰਪਿਤ, ਸਥਾਨਕ ਸ਼ੇਰਪੁਰ ਚੌਂਕ, 100 ਫੁੱਟੀ ਰੋਡ ‘ਤੇ ਹੋਣ ਵਾਲਾ ਸਮਾਗਮ ਮੁਲਤਵੀ ਕਰ ਦਿੱਤਾ ਗਿਆ ਹੈ।ਡਾਬਾ ਇਲਾਕੇ ਦੇ ਸਮਸ਼ਾਨ ਘਾਟ ਵਿੱਖੇ ਮ੍ਰਿਤਕਾ ਦਾ ਸੰਸਕਾਰ ਕੀਤਾ ਗਿਆਂ।ਇਸ ਮੋਕੇ ਤੇ ਹਲਕਾ ਵਿਧਾਇਕ ਹਾਜ਼ਰ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਵਲੋਂ ਦੱਸਿਆ ਗਿਆ ਕਿ ਲੰਘੀ ਸਵੇਰ ਗਿਆਸਪੁਰਾ ਵਿਖੇ ਵਾਪਰੀ ਮੰਦਭਾਗੀ ਤੇ ਦੁਖਦਾਈ ਘਟਨਾ ਕਾਰਨ ਇਹ ਸਮਾਗਮ ਮੁਲਤਵੀ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਮਾਗਮ ਮੌਕੇ ਡਿਪਟੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੀ ਸੈਰ ਸਪਾਟਾ, ਸੱਭਿਆਚਾਰਕ ਮਾਮਲੇ ਵਿਭਾਗ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਵੀ ਸ਼ਮੂਲੀਅਤ ਕੀਤੀ ਜਾਣੀ ਸੀ।ਬੀਤੇ ਕੱਲ੍ਹ ਸਥਾਨਕ ਗਿਆਸਪੁਰਾ ਵਿਖੇ ਗੈਸ ਚੜ੍ਹਨ ਕਰਕੇ ਕੁੱਲ ਗਿਆਰਾਂ ਲੋਕਾਂ ਦੀ ਜਾਨ ਚਲੀ ਗਈ ਸੀ ਅਤੇ ਚਾਰ ਹੋਰ ਜ਼ੇਰੇ ਇਲਾਜ਼ ਹਨ। ਪੰਜਾਬ ਸਰਕਾਰ ਵਲੋਂ ਮੁਆਵਜ਼ੇ ਵਜੋਂ ਮ੍ਰਿਤਕਾਂ ਦੇ ਆਸ਼ਰਿਤਾਂ ਨੂੰ 2 ਲੱਖ ਰੁਪਏ, ਪੀੜ੍ਹਤਾਂ ਨੂੰ 50 ਹਜ਼ਾਰ ਰੁਪਏ ਅਤੇ ਮੁਫ਼ਤ ਇਲਾਜ਼ ਦੀ ਸਹੂਲਤ ਦਿੱਤੀ ਗਈ ਹੈ।
ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਗੈਸ ਪ੍ਰਭਾਵਿਤ ਪੀੜ੍ਹਤਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਬਾਅਦ ਮੈਜਿਸਟ੍ਰੇਟ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ ਅਤੇ ਲੁਧਿਆਣਾ ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਲਈ ਅਣਪਛਾਤੇ ਵਿਅਕਤੀਆਂ ਖਿਲਾਫ ਐਫ.ਆਈ.ਆਰ. ਵੀ ਦਰਜ਼ ਕਰ ਲਈ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਦੁਖਦਾਈ ਘਟਨਾ ਲਈ ਜਿੰਮੇਵਾਰ ਵਿਅਕਤੀਆਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਭਵਿੱਖ ਵਿੱਚ ਬੇਕਸੂਰ ਲੋਕਾਂ ਦੀ ਜਾਨ ਜੌਖਮ ਵਿੱਚ ਨਾ ਪਵੇ