Amritsar
ਸੈਰ ਸਪਾਟਾ ਵਿਭਾਗ ਪੰਜਾਬ ਵੱਲੋਂ ਵਿਸ਼ਵ ਵਿਰਾਸਤ ਦਿਵਸ ਨੂੰ ਮੁੱਖ ਰੱਖਦਿਆਂ ਕਰਵਾਈ ਗਈ ਹੈਰੀਟੇਜ ਵਾਕ
ਸ੍ਰੀ ਅੰਮ੍ਰਿਤਸਰ ਸਾਹਿਬ 18 ਅਪਰੈਲ ( ਰਣਜੀਤ ਸਿੰਘ ਮਸੌਣ)
ਵਿਸਵ ਵਿਰਾਸਤ ਦਿਵਸ ਮੌਕੇ ਸੈਰ ਸਪਾਟਾ ਵਿਭਾਗ ਪੰਜਾਬ ਵੱਲੋਂ ਅੰਮ੍ਰਿਤਸਰ ਵਿਖੇ ਇੱਕ ਹੈਰੀਟੇਜ ਵਾਕ ਦਾ ਆਯੋਜਨ ਕੀਤਾ ਗਿਆ ਜੋ ਕਿ ਪਾਰਟੀਸ਼ਨ ਮਿਊਜੀਅਮ ਤੋ ਸ਼ੁਰੂ ਹੋ ਕੇ ਵੱਖ ਵੱਖ ਬਾਜ਼ਾਰਾਂ ਵਿੱਚ ਕੱਢੀ ਗਈ। ਜਿਸ ਦਾ ਮੁੱਖ ਉਦੇਸ ਲੋਕਾਂ ਨੂੰ ਵਿਰਾਸਤ ਨਾਲ ਜਾਣੂ ਕਰਵਾਉਣ ਸੀ। ਇਸ ਹੈਰੀਟੇਜ ਵਾਕ ਵਿੱਚ ਬਹੁਤ ਸਾਰੇ ਸਕੂਲੀ ਬੱਚਿਆਂ, ਵਿਦੇਸੀ ਮਹਿਮਾਨਾਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦ ਅਧਿਕਾਰੀਆਂ ਵੱਲੋਂ ਵਿਸੇਸ ਤੌਰ ਤੇ ਹਿੱਸਾ ਲਿਆ ਗਿਆ। ਜਿਲ੍ਹਾ ਪ੍ਰਸਾਸਨ ਵੱਲੋਂ ਵਰੁਣ ਕੁਮਾਰ ਪੀ .ਸੀ.ਐਸ ਫੀਲਡ ਅਧਿਕਾਰੀ ਮੁੱਖ ਮੰਤਰੀ ਪੰਜਾਬ ਵੱਲੋਂ ਸ਼ਿਰਕਤ ਕੀਤੀ ਗਈ, ਜਿਨ੍ਹਾਂ ਨੇ ਇਸ ਹੈਰੀਟੇਜ ਵਾਕ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਵਾਕ ਨਾਲ ਬੱਚਿਆਂ ਨੂੰ ਆਪਣੀ ਵਿਰਾਸਤ ਬਾਰੇ ਪਤਾ ਲੱਗਦਾ ਹੈ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਆਪਣੀ ਵਿਰਾਸਤ ਬਾਰੇ ਜਾਣੂ ਕਰਵਾਉਣ ਅਤੇ ਉਨ੍ਹਾਂ ਨੂੰ ਜਲਿਆਂਵਾਲਾ ਬਾਗ, ਪਾਰਟੀਸ਼ਨ ਮਿਊਜੀਅਮ ਜ਼ਰੂਰ ਲੈ ਕੇ ਜਾਣ ਤਾਂ ਜੋ ਉਨ੍ਹਾਂ ਨੂੰ ਆਪਣੀ ਅਮੀਰ ਵਿਰਾਸਤ ਦਾ ਪਤਾ ਲੱਗ ਸਕੇ।
ਇਸ ਤੋਂ ਇਲਾਵਾ ਵਿਸਵ ਵਿਰਾਸਤ ਦਿਵਸ ਨੂੰ ਮਨਾਉਂਦੇ ਹੋਏ ਸਕੂਲੀ ਬੱਚਿਆਂ ਦੇ ਸ੍ਰੀ ਦਰਬਾਰ ਸਾਹਿਬ ਪਲਾਜਾ, ਕਿਲਾ ਗੋਬਿੰਦਗੜ੍ਹ ਅਤੇ ਟਾਊਨ ਹਾਲ ਸਥਿਤ ਪਾਰਟੀਸਨ ਮਿਊਜੀਅਮ ਵਿੱਚ ਡਰਾਇੰਗ ਕੰਪੀਟੀਸਨ ਕਰਵਾਏ ਗਏ। ਮੁਕਾਬਲੇ ਉਪਰੰਤ ਬੱਚਿਆਂ ਨੂੰ ਰਿਫਰੈਸਮੈਂਟ ਦਿੱਤੀ ਗਈ ਅਤੇ ਜੇਤੂ ਬੱਚਿਆਂ ਨੂੰ ਇਨਾਮ ਵੀ ਵੰਡੇ ਗਏ। ਇਸ ਮੌਕੇ ਸੈਰ ਸਪਾਟਾ ਵਿਭਾਗ ਦੀ ਅਧਿਕਾਰੀ ਸ਼੍ਰੀਮਤੀ ਮਨਦੀਪ ਕੌਰ, ਸੁਖਵਿੰਦਰ ਸਿੰਘ ਹੈਰੀਟੇਜ ਸਟ੍ਰੀਟ ਦੇ ਇੰਚਾਰਜ, ਨਵਦੀਪ ਅਤੇ ਸ਼੍ਰੀਮਤੀ ਗੁਰਵਿੰਦਰ ਕੌਰ ਹੈਰੀਟੇਜ ਵਾਕ ਗਾਈਡ ਅਤੇ ਰਾਜਵਿੰਦਰ ਕੌਰ ਟੂਰਿਸਟ ਅਧਿਕਾਰੀ ਹਾਜ਼ਰ ਸਨ।