Crime
ਗਿਆਸਪੁਰਾ ਵਿਚ ਵਾਪਰੀ ਘਟਨਾ ਦੀ ਹੋਵੇ ਜਾਂਚ,ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ ਸਜਾ – ਸ਼ਰਮਾ/ਦੇਮ
ਸ਼ਿਵ ਸੈਨਾ ਆਗੂਆਂ ਨੇ ਘਟਨਾ ਵਾਲੀ ਥਾਂ ਦਾ ਕੀਤਾ ਦੌਰਾ ਪੀੜ੍ਹਤਾਂ ਨਾਲ ਕੀਤਾ ਦੁੱਖ ਦਾ ਸਾਂਝਾ
ਲੁਧਿਆਣਾ 30 ਅਪ੍ਰੈਲ (ਦਿਵਿਆ ਸਵੇਰਾ)
ਗਿਆਸਪੁਰਾ ਵਿਚ ਵਾਪਰੀ ਗੈਸ ਲੀਕੇਜ਼ ਦੀ ਘਟਨਾ ਨਾਲ ਕਰੀਬ 11 ਵਿਅਕਤੀਆਂ ਦੀ ਮੌਤ ਹੋ ਗਈ ਤੇ ਕਈ ਲੋਕ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਏ ਗਏ । ਸਵੇਰੇ ਜਦੋਂ ਇਸ ਘਟਨਾ ਦੀ ਜਾਣਕਾਰੀ ਪ੍ਰਸ਼ਾਸਨ ਨੂੰ ਮਿਲੀ ਤਾਂ ਪੁਲਿਸ ਪ੍ਰਸ਼ਾਸਨ ਤੋਂ ਇਲਾਵਾ ਸਿਹਤ ਵਿਭਾਗ ਦੀਆਂ ਟੀਮਾਂ ਵੀ ਮੌਕੇ ਤੇ ਪਹੁੰਚ ਗਈਆਂ ਅਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ । ਇਸ ਮੌਕੇ ਤੇ ਘਟਨਾ ਵਾਲੀ ਥਾਂ ਤੇ ਸਮਾਜਿਕ ਧਾਰਮਿਕ ਅਤੇ ਰਾਜਨੀਤਿਕ ਪਾਰਟੀਆਂ ਦੇ ਆਗੂ ਵੀ ਘਟਨਾ ਵਾਲੀ ਥਾਂ ਤੇ ਪਹੁੰਚੇ ਅਤੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ । ਇਸੇ ਤਹਿਤ ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਜਨਰਲ ਸਕੱਤਰ ਇੰਚਾਰਜ ਪੰਜਾਬ ਅਤੇ ਰਾਜਸਥਾਨ ਕ੍ਰਿਸ਼ਨ ਸ਼ਰਮਾ ਆਪਣੀ ਟੀਮ ਦੇ ਨਾਲ ਘਟਨਾ ਵਾਲੀ ਥਾਂ ਤੇ ਪਹੁੰਚੇ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤੇ ਇਸ ਤੋਂ ਇਲਾਵਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਇਸ ਦੌਰਾਨ ਉਨ੍ਹਾਂ ਦੇ ਨਾਲ ਸ਼ਿਵ ਸੈਨਾ ਆਗੂ ਸੰਜੀਵ ਦੇਮ, ਨਰਿੰਦਰ ਭਾਰਦਵਾਜ, ਜ਼ਿਲ੍ਹਾ ਪ੍ਰਧਾਨ ਅਜੀਤ ਸਿੰਘ ਨੇ ਵੀ ਘਟਨਾ ਵਾਲੀ ਥਾਂ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ । ਇਸ ਮੌਕੇ ਤੇ ਗੱਲ ਬਾਤ ਕਰਦਿਆਂ ਸ਼ਿਵ ਸੈਨਾ ਆਗੂਆਂ ਨੇ ਕਿਹਾ ਕਿ ਸ਼ਿਵ ਸੈਨਾ ਹਿੰਦੁਸਤਾਨ ਦੇ ਕੌਮੀ ਪ੍ਰਧਾਨ ਪਵਨ ਗੁਪਤਾ ਨੂੰ ਜਦੋਂ ਇਸ ਘਟਨਾ ਸਬੰਧੀ ਜਾਣਕਾਰੀ ਮਿਲੀ ਤਾਂ ਉਨ੍ਹਾਂ ਵੱਲੋਂ ਤੁਰੰਤ ਨਿਰਦੇਸ਼ ਜਾਰੀ ਕੀਤੇ ਗਏ ਕਿ ਘਟਨਾ ਵਾਲੀ ਥਾਂ ਤੇ ਪਹੁੰਚ ਕੇ ਪੀੜਤ ਪਰਿਵਾਰਾਂ ਨੂੰ ਮਿਲਿਆ ਜਾਵੇ ਤੇ ਲੋੜ ਅਨੁਸਾਰ ਜੌ ਵੀ ਸਹਾਇਤਾ ਹੋਵੇ ਮੁਹਈਆ ਕਰਵਾਈ ਜਾਵੇ । ਇਸ ਮੌਕੇ ਤੇ ਉੱਕਤ ਆਗੂਆਂ ਨੇ ਦੁੱਖ ਦੀ ਇਸ ਘੜੀ ‘ਚ ਪੀੜਤ ਪਰਿਵਾਰਾਂ ਨਾਲ ਦੁੱਖ ਦਾ ਸਾਂਝਾ ਕੀਤਾ ਅਤੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ । ਇਸ ਦੌਰਾਨ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੀੜਤਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਘਟਨਾ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਜਾਂਦਾ ਹੈ, ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ।