Crime
ਐਂਟੀ ਨਾਰਕੋਟਿਕਸ ਸੈਲ-1 ਦੀ ਪੁਲਿਸ ਨੂੰ ਮਿਲੀ ਲੱਖਾਂ ਰੁਪਏ ਮੁੱਲ ਦੀ ਹੈਰੋਇਨ
8 ਹਜ਼ਾਰ ਦੀ ਡਰੱਗ ਮਨੀ, 25 ਖਾਲੀ ਮੋਮੀ ਲਿਫਾਫੇ ਸਣੇ ਇੱਕ ਇਲੈਕਟ੍ਰੋਨਿਕ ਕੰਡਾ ਕੀਤਾ ਬਰਾਮਦ
ਲੁਧਿਆਣਾ 3 ਅਪ੍ਰੈਲ (ਅੰਮ੍ਰਿਤਪਾਲ ਸਿੰਘ ਸੋਨੂੰ)
ਐਂਟੀ ਨਾਰਕੋਟਿਕ ਸੈਲ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ, ਜਦੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਣੇ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਂਟੀ ਨਾਰਕੋਟਿਕ ਸੈਲ-1 ਦੇ ਮੁਖੀ ਸੁਖਦੇਵ ਸਿੰਘ ਬਰਾੜ ਨੇ ਦੱਸਿਆ ਹੈ ਕਿ ਉਹਨਾਂ ਦੀ ਪੁਲਿਸ ਪਾਰਟੀ ਨੇ ਗਸਤ ਦੇ ਸਬੰਧ ਵਿੱਚ ਸ਼ਿਮਲਾਪੁਰੀ ਦੇ ਰਹਿਣ ਵਾਲੇ ਅਮਨਦੀਪ ਸਿੰਘ ਉਰਫ ਮਨੀ ਵਾਸੀ ਗੋਬਿੰਦ ਨਗਰ ਨੂੰ ਸਪਲੈਂਡਰ ਮੋਟਰਸਾਈਕਲ ਸਣੇ ਕਾਬੂ ਕਰਕੇ ਉਸ ਪਾਸੋਂ ਲੱਖਾਂ ਰੁਪਏ ਮੁੱਲ ਦੀ 110 ਗ੍ਰਾਮ ਹੈਰੋਇਨ ਬਰਾਮਦ ਹੋਈ , ਜਿਸ ਦੇ ਖਿਲਾਫ ਥਾਣਾ ਸ਼ਿਮਲਾਪੁਰੀ ਵਿਖੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਪਾਸੋਂ ਹੋਰ ਵੀ ਪੁਛਗਿੱਛ ਕੀਤੀ ਜਾ ਰਹੀ ਹੈ। ਫੜੇ ਗਏ ਮੁਲਜਮ ਨੇ ਦੱਸਿਆ ਹੈ ਕਿ ਉਹ ਨਸ਼ਾ ਕਰਨ ਦੇ ਆਦਿ ਹਨ। ਜਿਸਦੀ ਪੂਰਤੀ ਲਈ ਉਹ ਇਸ ਦਾ ਕਾਰੋਬਾਰ ਕਰਨ ਲੱਗ ਪਿਆ। ਫੜੇ ਗਏ ਮੁਲਜ਼ਮ ਨੂੰ ਪੇਸ਼ ਅਦਾਲਤ ਕਰਕੇ ਰਿਮਾਂਡ ਦੌਰਾਨ ਹੋਰ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਕਿ ਹੋਰ ਵੀ ਖੁਲਾਸੇ ਹੋ ਸਕਣ।