Ludhiana - Khanna

ਲੁਧਿਆਣਾ ‘ਚ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਖ਼ਤਮ

Published

on

ਲੁਧਿਆਣਾ 28 ਅਪ੍ਰੈਲ (ਮਨਦੀਪ)

ਚੰਡੀਗੜ੍ਹ ਤੋਂ ਰੱਦ ਕਰਕੇ ਲੁਧਿਆਣਾ ਦੇ ਸਰਕਟ ਹਾਊਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਦੱਸਿਆ ਕਿ ਚੰਡੀਗੜ੍ਹ ਤੋਂ ਬਾਹਰ ਲੁਧਿਆਣਾ ਵਿੱਚ ਇਹ ਕੈਬਨਿਟ ਦੀ ਪਹਿਲੀ ਮੀਟਿੰਗ ਕੀਤੀ ਗਈ ਹੈ। ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਅਗਾਮੀ ਮੀਟਿੰਗ ਮੋਗਾ, ਮੁਕਤਸਰ ,ਹੁਸ਼ਿਆਰਪੁਰ, ਅਤੇ ਸੂਬੇ ਦੇ ਵੱਖ-ਵੱਖ ਸ਼ਹਿਰਾਂ ਸਮੇਤ ਕਈ ਪਿੰਡਾਂ ਵਿੱਚ ਕੀਤੀਆਂ ਜਾਣਗੀਆਂ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਪੰਜਾਬ ਨੇ ਆਖਿਆ ਕਿ ਉਹ ਪੰਜਾਬ ਦੀ ਜਨਤਾ ਦੇ ਹੱਕ ਵਿੱਚ ਫ਼ੈਸਲੇ ਲੈਂਦੇ ਹਨ। ਅੱਜ ਦੀ ਮੀਟਿੰਗ ਵਿੱਚ ਲੋਕਲ ਆਡਿਟ ਟੀਮ ਵਿੱਚ 87 ਪੋਸਟਾਂ ਭਰਨ ਦੀ ਗੱਲ ਹੋਈ ਹੈ। ਸਪੋਰਟਸ ਡਿਪਾਰਟਮੈਂਟ ਦੇ ਰੂਲਾਂ ਸਬੰਧੀ ਵੀ ਫੈਸਲਾ ਲਿਆ ਗਿਆ ਹੈ। ਕੈਬਨਿਟ ਮੀਟਿੰਗ ਵਿੱਚ ਗਡਵਾਸੂ ਮਾਸਟਰ ਕੇਡਰ ਦੇ ਮੁਲਾਜ਼ਮਾਂ ਨੂੰ ਮਨਜ਼ੂਰੀ ਮਿਲੀ ਹੈ। ਇਸਦੇ ਨਾਲ ਹੀ ਬਾਬਾ ਬੁੱਢਾ ਜੀ ਦੀ ਜਗ੍ਹਾ ਰਮਦਾਸ ਵਿੱਚ ਨਵੇਂ ਪ੍ਰਬੰਧਕੀ ਬਲਾਕ ਨੂੰ ਮਨਜ਼ੂਰੀ ਦਿੱਤੀ ਗਈ ਹੈ। ਰਲਿਆ ਗ਼ੈਰ ਲੈਬਾਰਟਰੀ ਵਾਸਤੇ ਪੱਕੇ ਮੁਲਾਜ਼ਮ ਰੱਖਣ ਦੀ ਮਨਜ਼ੂਰੀ ਦਿੱਤੀ ਗਈ ਹੈ, ਜਿਸਦੇ ਨਾਲ ਨਸ਼ਿਆਂ ਨਾਲ ਲੜਨ ਵਿਚ ਮਦਦ ਮਿਲੇਗੀ।

Rate this post

Leave a Reply

Your email address will not be published. Required fields are marked *

Trending

Exit mobile version