Politics
ਪੰਜਾਬ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੇ 27 ਅਪ੍ਰੈਲ ਨੂੰ ਛੁੱਟੀ ਦਾ ਕੀਤਾ ਐਲਾਨ
ਚੰਡੀਗੜ੍ਹ 26 ਅਪ੍ਰੈਲ (ਦਿਵਿਆ ਸਵੇਰਾ)
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਬਾਦਲ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਨੂੰ ਇਹ ਵੱਡਾ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ। ਨਾਲ ਹੀ ਓਹਨਾਂ ਨੇ ਸ.ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੇ ਪੂਰੇ ਪੰਜਾਬ ਭਰ ਦੇ ਵਿਦਿਅਕ, ਕਾਰਪੋਰੇਸ਼ਨਾ, ਹੋਰ ਸਰਕਾਰੀ ਅਦਾਰਿਆਂ ਵਿੱਚ 27 ਅਪ੍ਰੈਲ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ।