Agriculure
ਸੰਯੁਕਤ ਕਿਸਾਨ ਮੋਰਚਾ ਵੱਲੋਂ 16 ਫਰਵਰੀ ਨੂੰ ਕਿਰਤੀ ਹੜਤਾਲ ਤੇ ਪੇਂਡੂ ਭਾਰਤ ਬੰਦ ਦਾ ਦਿੱਤਾ ਗਿਆ ਸੱਦਾ
ਭਾਰਤ ਬੰਦ ਦਾ ਸੱਦਾ:- ਮੋਦੀ ਨੇ ਕਾਰਪੋਰੇਟ ਦੇ 14.56 ਲੱਖ ਕਰੋੜ ਰੁਪਏ ਦੇ ਕਰਜ਼ੇ ਤੇ ਮਾਰੀ ਲੀਕ
ਚੰਡੀਗੜ੍ਹ/ਦਿਵਿਆ ਸਵੇਰਾ
ਭਾਰਤ ਬੰਦ ਦਾ ਸੱਦਾ:- ਸੰਯੁਕਤ ਕਿਸਾਨ ਮੋਰਚਾ ਦੇ ਦੇਸ਼ ਵਿਆਪੀ ਸੱਦੇ ਤਹਿਤ ਗਣਤੰਤਰ ਦਿਵਸ ਮੌਕੇ ਸੂਬੇ ਭਰ ਵਿੱਚ ਕਿਸਾਨ ਜਥੇਬੰਦੀਆਂ ਨੇ ਵੱਡੀ ਪੱਧਰ ਤੇ ਟਰੈਕਟਰ/ਵਾਹਨ ਮਾਰਚ ਕਰਕੇ 16 ਫਰਵਰੀ ਨੂੰ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਦੀ ਜ਼ੋਰਦਾਰ ਸ਼ੁਰੁਆਤ ਕਰ ਦਿੱਤੀ ਹੈ।
ਮਾਰਚ ਦੌਰਾਨ ਕਿਸਾਨ ਜਥੇਬੰਦੀਆਂ ਨੇ ਕਿਸਾਨਾਂ-ਖੇਤ ਮਜ਼ਦੂਰਾਂ ਦੇ ਕਰਜ਼ੇ ਤੇ ਲੀਕ ਮਾਰਨ, ਸਾਰੀਆਂ ਫਸਲਾਂ ਦੀ ਸੀ2+50% ਫਾਰਮੂਲੇ ਨਾਲ ਐਮ.ਐੱਸ.ਪੀ ਤੇ ਖ੍ਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਉਣ, ਖੇਤੀ ਲਾਗਤ ਵਸਤਾਂ ਦੀਆਂ ਕੀਮਤਾਂ ਘਟਾਉਣ,ਪ੍ਰੀਪੇਡ ਮੀਟਰਾਂ ਦੀ ਨੀਤੀ ਨੂੰ ਵਾਪਸ ਲੈਣ,ਸਰਲ ਅਤੇ ਸਰਕਾਰੀ ਫ਼ਸਲ ਬੀਮਾ ਯੋਜਨਾ ਲਾਗੂ ਕਰਨ, ਕਿਸਾਨ ਪਰਿਵਾਰਾਂ ਲਈ ੧੦ ਹਜ਼ਾਰ ਰੁਪਏ ਮਹੀਨਾ ਪੈਨਸ਼ਨ ਸਕੀਮ ਲਾਗੂ ਕਰਨ, ਲਖੀਮਪੁਰ ਖੀਰੀ ਕਾਂਡ ਦੇ ਮੁੱਖ ਸਰਗਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਕੇਸ ਦਰਜ਼ ਕਰਕੇ ਗ੍ਰਿਫਤਾਰ ਕਰਨ ਅਤੇ ਚਾਰ ਲੇਬਰ ਕੋਡਾ ਨੂੰ ਰੱਦ ਕਰਨ ਦੇ ਨਾਲ ਨਾਲ ਬਿਜਲੀ, ਰੇਲਵੇ ਸਮੇਤ ਪਬਲਿਕ ਸੈਕਟਰ ਦੇ ਨਿਜੀਕਰਨ ਦੀਆਂ ਨੀਤੀਆਂ ਨੂੰ ਰੱਦ ਕਰਨ ਦੀਆਂ ਮੰਗਾਂ ਨੂੰ ਕੇਂਦਰ ਅਤੇ ਸੂਬਾ ਸਰਕਾਰ ਨੂੰ ਮੰਨਕੇ ਲਾਗੂ ਕਰਨ ਲਈ ਜੋਰਦਾਰ ਆਵਾਜ਼ ਬੁਲੰਦ ਕੀਤੀ।ਖ਼ਬਰ ਨੂੰ ਦੇਖਣ ਲਈ ਲਿੰਕ ਤੇ ਕਲਿਕ ਕਰੋ:-https://youtu.be/Vydn-F40f3o?si=VzTu_XChFpep7Ha-
ਕਿਸਾਨ ਕਰਜ਼ੇ ਦੀ ਮਾਰ ਹੇਠ ਖੁਦਕੁਸ਼ੀ ਕਰਨ ਲਈ ਮਜ਼ਬੂਰ
ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਤੋਂ ਵੱਧ ਕੁਝ ਪਿਆਰਾ ਨਹੀਂ ਹੈ।ਇਸਨੇ ਕਾਰਪੋਰੇਟ ਦੇ 14.56 ਲੱਖ ਕਰੋੜ ਰੁਪਏ ਦੇ ਕਰਜ਼ੇ ਤੇ ਲੀਕ ਮਾਰ ਦਿੱਤੀ। ਕਾਰਪੋਰੇਟ ਘਰਾਣਿਆਂ ਨੇ ਆਪਣੇ ਮੁਨਾਫ਼ਿਆਂ ਖਾਤਰ ਦੇਸ਼ ਲੁੱਟ ਲਿਆ। ਦੇਸ਼ ਵਿੱਚ ਅਮੀਰਾਂ ਗਰੀਬਾਂ ਵਿੱਚ ਪਾੜਾ ਸਿਖਰ ਨੂੰ ਪਹੁੰਚ ਗਿਆ।ਪਰ ਸੰਸਾਰ ਵਿੱਚ ਅੱਜ ਜਦੋਂ ਅਨਾਜ ਦਾ ਸੰਕਟ ਗਹਿਰਾ ਹੋ ਰਿਹਾ ਉਦੋਂ ਦੇਸ਼ ਦੀ ਅਨਾਜ ਸੁਰੱਖਿਆ ਲਈ ਦਿਨ ਰਾਤ ਮਿਹਨਤ ਕਰਨ ਵਾਲੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਸਰਕਾਰਾਂ ਦਾ ਰੱਵਈਆ ਮਤਰੇਈ ਮਾਂ ਵਾਲਾ ਹੈ।ਉਹ ਕਰਜ਼ੇ ਦੇ ਮਾਰੇ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਹਨ। ਉਨ੍ਹਾਂ ਨੂੰ ਫਸਲਾਂ ਦਾ ਲਾਹੇਵੰਦ ਭਾਅ ਨਹੀ ਮਿਲਦਾ।
ਇਸੇ ਕੜੀ ਤਹਿਤ ਸੰਯੁਕਤ ਕਿਸਾਨ ਮੋਰਚਾ ਨੇ ਟ੍ਰੇਡ ਯੂਨੀਅਨਾਂ ਨਾਲ ਮਿਲ ਕੇ 16 ਫਰਵਰੀ ਨੂੰ ਕਿਰਤੀ ਹੜਤਾਲ ਅਤੇ ਪੇਂਡੂ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਸਮਾਜ ਦੇ ਸਾਰੇ ਤਬਕਿਆਂ ਨੂੰ ਇਸ ਬੰਦ ਨੂੰ ਵਿਆਪਕ ਸਮਰਥਨ ਦੇਣ ਦੀ ਅਪੀਲ ਕਰਦਿਆਂ ਕਿਸਾਨਾਂ ਨੂੰ ਇਸ ਬੰਦ ਨੂੰ ਸਫਲ ਬਣਾਉਣ ਲਈ ਜ਼ੋਰਦਾਰ ਢੰਗ ਨਾਲ ਲਾਮਬੰਦੀ ਲਈ ਜੁੱਟ ਜਾਣ ਦਾ ਸੱਦਾ ਦਿੱਤਾ।ਖ਼ਬਰ ਨੂੰ ਦੇਖਣ ਲਈ ਲਿੰਕ ਤੇ ਕਲਿਕ ਕਰੋ:-https://youtu.be/Vydn-F40f3o?si=VzTu_XChFpep7Ha-