Amritsar
ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
ਵਿਜੀਲੈਂਸ ਬਿਊਰੋ ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
ਰਿਸ਼ਵਤ ਲੈਂਦਾ ਪਟਵਾਰੀ ਕਾਬੂ:- ਇੰਤਕਾਲ ਵਿੱਚ ਸੋਧ ਕਰਨ ਬਦਲੇ ਉਕਤ ਪਟਵਾਰੀ ਨੇ ਰਿਸ਼ਵਤ ਦੀ ਕੀਤੀ ਮੰਗ
ਰਿਸ਼ਵਤ ਲੈਂਦਾ ਪਟਵਾਰੀ ਕਾਬੂ: – ਅੰਮ੍ਰਿਤਸਰ/ਰਣਜੀਤ ਸਿੰਘ ਮਸੌਣ
ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਆਰੰਭੀ ਗਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲ ਹਲਕਾ ਰਾਜੀਆਂ, ਤਹਿਸੀਲ ਅਜਨਾਲਾ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਤਾਇਨਾਤ ਪਟਵਾਰੀ ਕਾਬਲ ਸਿੰਘ ਨੂੰ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਪਰਗਟ ਸਿੰਘ ਵਾਸੀ ਪਿੰਡ ਧਾਲੀਵਾਲ ਕਲੇਰ, ਤਹਿਸੀਲ ਅਜਨਾਲਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਹੋਰ ਪੜ੍ਹੋ:- ਹੈਰੀਟੇਜ ਸਟਰੀਟ ਬਲਾਸਟ ਦੇ ਅੱਤਵਾਦੀ ਗਿਰੋਹ ਦੇ 5 ਮੈਂਬਰ ਗ੍ਰਿਫਤਾਰ
ਇੰਤਕਾਲ ਵਿੱਚ ਸੋਧ ਕਰਨ ਬਦਲੇ ਉਕਤ ਪਟਵਾਰੀ ਨੇ ਰਿਸ਼ਵਤ ਦੀ ਕੀਤੀ ਮੰਗ
ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸ ਦੇ ਰਿਸ਼ਤੇਦਾਰਾਂ ਦੀ ਜ਼ਮੀਨ ਦੇ ਇੰਤਕਾਲ ਵਿੱਚ ਸੋਧ ਕਰਨ ਬਦਲੇ ਉਕਤ ਪਟਵਾਰੀ 6,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਸਦੀ ਸ਼ਿਕਾਇਤ ਤੇ ਵਿੱਚਲੇ ਦੋਸ਼ਾਂ ਦੀ ਪੁਸ਼ਟੀ ਉਪਰੰਤ, ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਕੇ ਉਸ ਕੋਲੋਂ ਰੰਗੇ ਹੋਏ ਨੋਟ ਬਰਾਮਦ ਕਰ ਲਏ ਗਏ।
ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾਂ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।