Chandigarh

ਰਾਮ ਰਹੀਮ ਨੂੰ ਫਿਰ ਮਿਲੇਗੀ ਪੈਰੋਲ ? ,29 ਅਪ੍ਰੈਲ ਨੂੰ ਡੇਰੇ ਦਾ ਸਥਾਪਨਾ ਦਿਵਸ ਤੋਂ ਪਹਿਲਾਂ ਬਾਹਰ ਆਉਣ ਦੀ ਚਰਚਾ

Published

on

ਚੰਡੀਗੜ੍ਹ 27 ਅਪ੍ਰੈਲ (ਦਿਵਿਆ ਸਵੇਰਾ)
ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਨੂੰ ਮੁੜ ਪੈਰੋਲ ਮਿਲਣ ਦੀ ਚਰਚਾਵਾਂ ਸ਼ੁਰੂ ਹਨ। ਚਰਚਾ ਹੈ ਕਿ ਇਹ ਪੈਰੋਲ ਵੀ ਰਾਮ ਰਹੀਮ ਯੂ.ਪੀ ਦੇ ਬਰਨਾਵਾ ਆਸ਼ਰਮ ਵਿੱਚ ਕੱਟ ਸਕਦਾ ਹੈ। 29 ਅਪ੍ਰੈਲ ਤੋਂ ਪਹਿਲਾਂ ਉਸਦੇ ਬਾਹਰ ਆਉਣ ਦੀ ਚਰਚਾ ਹੈ ਕਿਉਂਕਿ 29 ਅਪ੍ਰੈਲ ਨੂੰ ਡੇਰੇ ਦਾ ਸਥਾਪਨਾ ਦਿਵਸ ਹੈ। ਇਸ ਦਿਨ ਹੀ ਜਾਮ-ਏ-ਇੰਸਾ ਪਿਲਾਉਣ ਦੀ ਸ਼ੁਰੂਆਤ ਹੋਈ ਸੀ।ਜਿਸ ਕਾਰਨ ਸਿਰਸਾ ਤੇ ਹੋਰ ਡੇਰਿਆਂ ‘ਚ ਸਥਾਪਨਾ ਦਿਵਸ ਨੂੰ ਲੈ ਕੇ ਤਿਆਰੀਆਂ ਸ਼ੁਰੂ ਹੋ ਗਈਆਂ ਹਨ।
ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਯੂ.ਪੀ ਦੇ ਬਾਗਪਤ ਪ੍ਰਸ਼ਾਸਨ ਵੱਲੋਂ ਰਿਪੋਰਟ ਭੇਜ ਦਿੱਤੀ ਗਈ ਹੈ। ਪੈਰੋਲ ‘ਚ ਕਿਸੇ ਤਰ੍ਹਾਂ ਦੀ ਰੁਕਾਵਟ ਨਾ ਆਉਣ ‘ਤੇ ਡੇਰਾ ਸੱਚਾ ਸੌਦਾ ਸਿਰਸਾ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਡੇਰੇ ਦੀ ਇੱਕ ਟੀਮ ਯੂ.ਪੀ ਦੇ ਬਰਨਾਵਾ ਆਸ਼ਰਮ ਵਿੱਚ ਪਹੁੰਚਣੀ ਸ਼ੁਰੂ ਹੋ ਗਈ ਹੈ।ਜਿਵੇਂਕਿ ਡੇਰਾ ਮੁਖੀ ਇਸ ਸਾਲ 21 ਜਨਵਰੀ ਨੂੰ 40 ਦਿਨਾਂ ਦੀ ਪੈਰੋਲ ‘ਤੇ ਆਇਆ ਸੀ ਤੇ ਮਾਰਚ ‘ਚ ਵਾਪਸੀ ਹੋਈ ਸੀ।
ਦੱਸਣਯੋਗ ਹੈ ਕਿ ਡੇਰਾ ਮੁਖੀ ਨੂੰ ਪੰਜਾਬ ਅਤੇ ਯੂਪੀ ਵਿਧਾਨ ਸਭਾ ਚੋਣਾਂ ਦੌਰਾਨ ਪਹਿਲੀ ਵਾਰ ਸਾਲ 2022 ਵਿੱਚ ਫਰਵਰੀ ਨੂੰ 21 ਦਿਨਾਂ ਦੀ ਫਰਲੋ ਮਿਲੀ ਸੀ। ਇਸ ਦੌਰਾਨ ਉਹ ਗੁਰੂਗ੍ਰਾਮ ਡੇਰੇ ‘ਚ ਰਿਹਾ। ਇਸ ਤੋਂ ਬਾਅਦ ਉਸ ਨੂੰ 17 ਜੂਨ 2022 ਨੂੰ 30 ਦਿਨਾਂ ਦੀ ਪੈਰੋਲ ਮਿਲੀ ਸੀ। ਉਦੋਂ ਉਹ ਯੂਪੀ ਦੇ ਬਾਗਪਤ ਜ਼ਿਲ੍ਹੇ ਦੇ ਬਰਨਾਵਾ ਆਸ਼ਰਮ ਵਿੱਚ ਰਿਹਾ ਸੀ।
ਫਿਰ ਅਕਤੂਬਰ 2022 ‘ਚ ਰਾਮ ਰਹੀਮ ਫਿਰ 40 ਦਿਨਾਂ ਲਈ ਪੈਰੋਲ ‘ਤੇ ਫਿਰ ਆਇਆ ਸੀ। ਉਸ ਨੂੰ ਇਸ ਸਾਲ 21 ਜਨਵਰੀ ਨੂੰ 40 ਦਿਨਾਂ ਦੀ ਪੈਰੋਲ ਮਿਲੀ ਸੀ। ਰਾਮ ਰਹੀਮ ਸਾਧਵੀ ਜਿਨਸੀ ਸ਼ੋਸ਼ਣ, ਛਤਰਪਤੀ ਕਤਲ ਕੇਸ ਅਤੇ ਰਣਜੀਤ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਉਹ 2017 ਤੋਂ ਜੇਲ੍ਹ ਵਿੱਚ ਹੈ। ਸਾਧਵੀ ਜਿਨਸੀ ਸ਼ੋਸ਼ਣ ਲਈ ਉਸ ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ ਸੀ।

5/5 - (1 vote)

Leave a Reply

Your email address will not be published. Required fields are marked *

Trending

Exit mobile version